ਪੜਚੋਲ ਕਰੋ

ਪਤਨੀ ਨੇ ਆਸ਼ਕ ਨਾਲ ਮਿਲ ਕੇ ਕੀਤਾ ਦਿਲ ਦਹਿਲਾਉਣ ਵਾਲਾ ਕਾਰਾ

ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ ਦੇ ਚੌਕ ਜੈ ਸਿੰਘ ਇਲਾਕੇ ਵਿੱਚ ਹੋਏ ਜਸਵਿੰਦਰ ਸਿੰਘ ਨਾਮ ਦੇ ਇੱਕ ਵਿਅਕਤੀ ਦੇ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਕਤਲ ਦਾ ਕਾਰਨ ਨਾਜਾਇਜ਼ ਸਬੰਧ ਸੀ। ਦਰਅਸਲ ਜਸਵਿੰਦਰ ਸਿੰਘ ਨੂੰ ਉਸ ਦੀ ਪਤਨੀ ਤੇ ਉਸ ਦੇ ਆਸ਼ਿਕ ਨੇ ਹੀ ਮਿਲੀਭੁਗਤ ਨਾਲ ਮਾਰਿਆ ਸੀ। ਪੁਲਿਸ ਨੇ ਜਸਵਿੰਦਰ ਸਿੰਘ ਦੀ ਪਤਨੀ ਪਰਵਿੰਦਰ ਕੌਰ ਤੇ ਉਸ ਦੇ ਪ੍ਰੇਮੀ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।       ਅੰਮ੍ਰਿਤਸਰ ਦੇ ਚੌਕ ਜੈ ਸਿੰਘ ਇਲਾਕੇ ਵਿੱਚ 28 ਅਗਸਤ ਨੂੰ ਜਸਵਿੰਦਰ ਸਿੰਘ ਨਾਮ ਦੇ ਵਿਅਕਤੀ ਦੀ ਉਸ ਦੇ ਘਰ ਵਿੱਚੋਂ ਹੀ ਲਾਸ਼ ਮਿਲੀ ਸੀ। ਮ੍ਰਿਤਕ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਸੀ ਕਿ ਜਿਸ ਵੇਲੇ ਕਤਲ ਹੋਇਆ, ਉਸ ਵੇਲੇ ਸਾਰਾ ਪਰਿਵਾਰ ਗੁਰਦੁਆਰਾ ਸ਼ਾਹੀਦ ਗੰਜ ਮੱਥਾ ਟੇਕਣ ਲਈ ਗਿਆ ਹੋਇਆ ਸੀ। ਕਤਲ ਤੋਂ ਬਾਅਦ ਘਰ ਦੀਆਂ ਅਲਮਾਰੀਆਂ ਖੁੱਲ੍ਹੀਆਂ ਹੋਈਆਂ ਸਨ ਤੇ ਸਾਮਾਨ ਖਿੱਲ੍ਹਰਿਆ ਹੋਇਆ ਸੀ ਜਿਸ ਤੋਂ ਲੱਗ ਰਿਹਾ ਸੀ ਕਿ ਕਤਲ ਤੋਂ ਪਹਿਲਾਂ ਘਰ ਵਿੱਚ ਲੁੱਟ ਨੂੰ ਵੀ ਅੰਜਾਮ ਦਿੱਤਾ ਗਿਆ ਹੈ।     ਪੁਲਿਸ ਵੱਲੋਂ ਜਦੋਂ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਤਾਂ ਜਿਹੜੇ ਤੱਥ ਸਾਹਮਣੇ ਆਏ, ਉਹ ਕਾਫੀ ਹੈਰਾਨ ਕਰਨ ਵਾਲੇ ਸਨ। ਪੁਲਿਸ ਜਾਂਚ ਵਿੱਚ ਪਤਾ ਲੱਗਾ ਕਿ ਜਸਵਿੰਦਰ ਦਾ ਕਤਲ ਕਿਸੇ ਹੋਰ ਨੇ ਨਹੀਂ ਬਲਕਿ ਉਸ ਦੀ ਆਪਣੀ ਹੀ ਪਤਨੀ ਤੇ ਉਸ ਦੇ ਪ੍ਰੇਮੀ ਨੇ ਕੀਤਾ ਹੈ। ਪੁਲਿਸ ਜਾਂਚ ਵਿੱਚ ਜਸਵਿੰਦਰ ਦੀ ਪਤਨੀ ਨੇ ਦੱਸਿਆ ਕਿ ਉਸ ਦੇ ਅਮਰਜੀਤ ਸਿੰਘ ਨਾਲ ਨਾਜਾਇਜ਼ ਸਬੰਧ ਸਨ ਤੇ ਉਹ ਦੋਵੇਂ ਵਿਆਹ ਕਰਵਾਉਣਾ ਚਾਹੁੰਦੇ ਸਨ ਜਿਸ ਕਰਕੇ ਉਹ ਜਸਵਿੰਦਰ ਨੂੰ ਆਪਣੇ ਰਾਹ ਵਿੱਚੋਂ ਹਟਾਉਣ ਦੀ ਯੋਜਨਾ ਬਣਾ ਰਹੇ ਸਨ।     28 ਅਗਸਤ ਨੂੰ ਜਦ ਜਸਵਿੰਦਰ ਦੀ ਮਾਂ ਗੁਰਦੁਆਰਾ ਸ਼ਾਹੀਦ ਗੰਜ ਚਲੀ ਗਈ ਤਾਂ ਪਰਵਿੰਦਰ ਨੇ ਆਪਣੇ ਪ੍ਰੇਮੀ ਅਮਰਜੀਤ ਨੂੰ ਘਰ ਬੁਲਾ ਲਿਆ। ਪਹਿਲਾਂ ਪਰਵਿੰਦਰ ਨੇ ਆਪਣੇ ਪਤੀ ਨੂੰ ਕੋਲ ਡਰਿੰਕ ਵਿੱਚ ਨੀਂਦ ਦੀਆਂ ਗੋਲੀਆਂ ਪਾ ਕੇ ਪਿਆ ਦਿੱਤੀਆਂ। ਉਸ ਨੂੰ ਬਿਜਲੀ ਦੀ ਤਾਰ ਨਾਲ ਕਰੰਟ ਵੀ ਲਾਇਆ। ਇਸ ਤੋਂ ਬਾਅਦ ਜਸਵਿੰਦਰ ਬੇਹੋਸ਼ ਹੋ ਗਿਆ। ਕੁਝ ਦੇਰ ਬਾਅਦ ਜਦੋਂ ਉਸ ਨੂੰ ਹੋਸ਼ ਆਈ ਤਾਂ ਉਸ ਨੇ ਦੋਹਾਂ ਨੂੰ ਕਮਰੇ ਵਿੱਚ ਦੇਖ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਤੇਜ਼ਧਾਰ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਉਹ ਗੁਰਦੁਆਰਾ ਸ਼ਾਹੀਦ ਗੰਜ ਚਲੀ ਗਈ ਤੇ ਆਪਣੀ ਸੱਸ ਨੂੰ ਜਾ ਕੇ ਕਿਹਾ ਕਿ ਉਹ ਜਸਵਿੰਦਰ ਨੂੰ ਰੋਟੀ ਖਵਾ ਕੇ ਇਧਰ ਆ ਗਈ ਹੈ ਤੇ ਘਰ ਵਿੱਚ ਸੌਂ ਰਿਹਾ ਹੈ।     ਜਦ ਉਸ ਦੀ ਮਾਂ ਤੇ ਪਤਨੀ ਘਰ ਵਾਪਸ ਆਏ ਤਾਂ ਦੇਖਿਆ ਕਿ ਕਮਰੇ ਵਿੱਚ ਜਸਵਿੰਦਰ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਹੋਈ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਢੂੰਘਾਈ ਨਾਲ ਜਾਂਚ ਕਾਰਨ ਤੋਂ ਬਾਅਦ ਇਸ ਪੂਰੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਹੈ।

ਟਾਪ ਹੈਡਲਾਈਨ

ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
ਪੰਜਾਬ 'ਚ ਨਸ਼ਾ ਤਸਕਰੀ ਹੋਈ ਹਾਈਟੈਕ, ਡਰੋਨ ਤੇ ਡਿਜੀਟਲ ਨੈੱਟਵਰਕ ਨਾਲ ਵਧਿਆ ਖ਼ਤਰਾ
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget