ਮੋਹਾਲੀ ਦੇ CP 67 ਸ਼ੌਪਿੰਗ ਮਾਲ ਦੇ ਸਾਹਮਣੇ ਇੱਕ ਨੌਜਵਾਨ ਦਾ ਗੋਲ਼ੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ 15 ਦੇ ਕਰੀਬ ਗੋਲ਼ੀਆਂ ਚੱਲੀਆਂ ਹਨ ਜਿਸ ਵਿੱਚ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਵਿੱਚ ਮਾਰੇ ਜਾਣ ਵਾਲੇ ਨੌਜਵਾਨ ਦੀ ਪਛਾਣ ਰਾਜੇਸ਼ ਡੋਗਰਾ ਵਜੋਂ ਹੋਈ ਹੈ, ਜੋ ਜੰਮੂ ਦਾ ਰਹਿਣ ਵਾਲਾ ਹੈ,ਪਰ ਫਾਇਰਿੰਗ ਕਿਸ ਨੇ ਕੀਤੀ ਫਿਲਹਾਲ ਪੁਲਿਸ ਮੋਕੇ ਤੇ ਜਾਂਚ ਜੁਟੀ ਹੋਈ ਹੈ।
ਏਡੀਜੀਪੀ ਜਸਕਰਨ ਸਿੰਘ ਨੇ ਕਿਹਾ- ਗੈਂਗ ਵਾਰ ਦੇ ਕੋਣ ਤੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਰਾਜੇਸ਼ ਡੋਗਰਾ ਉਰਫ਼ ਮੋਹਨ ਆਪਣੇ ਦੋ ਸਾਥੀਆਂ ਨਾਲ ਪੈਦਲ ਜਾ ਰਿਹਾ ਸੀ। ਇਸ ਦੌਰਾਨ ਜੰਮੂ ਕਸ਼ਮੀਰ ਨੰਬਰ ਵਾਲੀ ਸਕਾਰਪੀਓ ਗੱਡੀ ਅਤੇ ਚੰਡੀਗੜ੍ਹ ਨੰਬਰ ਵਾਲੀ ਗੱਡੀ ਆ ਗਈ। ਬਦਮਾਸ਼ਾਂ ਨੇ ਡੋਗਰਾ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਡੋਗਰਾ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ। ਗੋਲੀਬਾਰੀ ਕਰਨ ਵਾਲੇ ਕਰੀਬ 4 ਬਦਮਾਸ਼ ਸਨ।
ਰਾਜੇਸ਼ ਖ਼ਿਲਾਫ਼ 8 ਕੇਸ ਦਰਜ ਹਨ। ਪੁਲਿਸ ਨੇ ਰਾਜੇਸ਼ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੋਲੀਬਾਰੀ ਕਰਨ ਵਾਲੇ ਵੀ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਹਨ। ਜੰਮੂ ਕਸ਼ਮੀਰ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਜੰਮੂ-ਕਸ਼ਮੀਰ ਦੀ ਇੱਕ ਗੱਡੀ ਵੀ ਜ਼ਬਤ ਕੀਤੀ ਹੈ।
ਐਸਐਸਪੀ ਨੇ ਕਿਹਾ- 10 ਗੋਲੀਆਂ ਚਲਾਈਆਂ ਗਈਆਂ
ਐਸਐਸਪੀ ਸੰਦੀਪ ਗਰਗ ਨੇ ਦੱਸਿਆ- ਵਾਰਦਾਤ ਵਾਲੀ ਥਾਂ ਤੋਂ ਡੋਗਰਾ ਦਾ ਆਧਾਰ ਕਾਰਡ ਬਰਾਮਦ ਹੋਇਆ ਹੈ। ਕੁਝ ਅਹਿਮ ਸੂਚਨਾ ਮਿਲੀ ਹੈ, ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਨੇ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਡੋਗਰਾ ਨੂੰ ਕਰੀਬ 10 ਗੋਲੀਆਂ ਲੱਗੀਆਂ। ਜਿਸ ਕਾਰਨ ਉਸ ਦੀ ਮੌਤ ਹੋ ਗਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।