ਪਠਾਨਕੋਟ: ਜ਼ਿਲੇ ਦੇ ਪਿੰਡ ਕੋਟਲੀ ਮੁਗਲਾਂ ‘ਚ ਇੱਕ ਨੌਜਵਾਨ ਨੂੰ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲਣ ਤੋਂ ਬਾਅਦ ਤਣਾਅ ਦੀ ਸਥਿਤੀ ਬਣੀ ਹੋਈ ਹੈ। ਸੂਚਨਾ ਮਿਲਣ ਦੇ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਲਾਸ਼ ਨੂੰ ਪੋਸਟ ਮਾਰਟਮ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਪਠਾਨਕੋਟ ਦੀ ਇੰਦਰਾ ਕਾਲੋਨੀ ਦਾ ਵਸਨੀਕ ਹੈ ਤੇ ਸ਼ਹਿਰ ਵਿੱਚ ਲੈਪਟਾਪ ਵੇਚਦਾ ਸੀ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਮ੍ਰਿਤਕ ਕੋਲ ਤਕਰੀਬਨ ਡੇਢ ਲੱਖ ਰੁਪਏ ਦੀ ਨਕਦੀ ਸੀ ਜੋ ਵਾਹਨ ਤੋਂ ਗਾਇਬ ਹੈ ਤੇ ਕਾਰ ਦਾ ਸ਼ੀਸ਼ਾ ਵੀ ਟੁੱਟਿਆ ਹੋਇਆ ਹੈ। ਇਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਮ੍ਰਿਤਕ ਦਾ ਕਤਲ ਹੋਇਆ ਹੈ। ਉਨ੍ਹਾਂ ਨੇ ਪੁਲਿਸ ਤੋਂ ਜਾਂਚ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਜਦੋਂ ਇਸ ਬਾਰੇ ਸਬੰਧਤ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੋਟਲੀ ਮੁਗਲਾਂ ਨੇੜੇ ਲਾਸ਼ ਮਿਲੀ ਹੈ। ਫਿਲਹਾਲ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ।