Murder News : ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ 'ਤੇ ਕੱਪੜਿਆਂ ਦੇ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ, ਕੁਝ ਸਮਾਂ ਪਹਿਲਾਂ ਹੀ ਸ਼ੁਰੂ ਕੀਤਾ ਸੀ ਕੰਮ
ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਉੱਪਰ ਪਿੰਡ ਦੀਨਪੁਰ ਵਿਖੇ ਮੌਜੂਦ ਇਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਮਾਲਕ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ
ਪਲਵਿੰਦਰ ਸਿੰਘ ਕੰਡਾ, ਤਰਨਤਾਰਨ : ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਉੱਪਰ ਪਿੰਡ ਦੀਨਪੁਰ ਵਿਖੇ ਮੌਜੂਦ ਇਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਦੇ ਮਾਲਕ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰ ਕਤਲ ਕਰਨ ਤੋਂ ਬਾਅਦ ਮੋਟਰਸਾਈਕਲ ਰਾਹੀਂ ਫਰਾਰ ਹੋ ਗਏ । ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਅਜਾਇਬ ਸਿੰਘ ਨਿਵਾਸੀ ਪਿੰਡ ਰਸੂਲਪੁਰ ਜਿਸ ਨੇ ਕੁਝ ਸਮਾਂ ਪਹਿਲਾਂ ਨੈਸ਼ਨਲ ਹਾਈਵੇ ਅਧੀਨ ਆਉਂਦੇ ਪਿੰਡ ਦੀਨਪੁਰ ਵਿਖੇ ਰੈਡੀਮੇਡ ਕੱਪੜੇ ਦਾ ਕਾਰੋਬਾਰ ਸ਼ੁਰੂ ਕੀਤਾ ਸੀ। ਮੰਗਲਵਾਰ ਸ਼ਾਮ ਜਦੋਂ ਗੁਰਜੰਟ ਸਿੰਘ ਦੁਕਾਨ ਵਿਚ ਮੌਜੂਦ ਸੀ ਤਾਂ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਦੁਕਾਨ ਅੰਦਰ ਦਾਖ਼ਲ ਹੁੰਦੇ ਹੋਏ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸ ਦੌਰਾਨ ਜੰਟੇ ਦੇ ਸਰੀਰ ਉੱਪਰ ਕਰੀਬ ਅੱਧੀ ਦਰਜਨ ਗੋਲੀਆਂ ਦਾਗੇ ਜਾਣ ਦਾ ਸੂਤਰਾਂ ਤੋਂ ਪਤਾ ਲੱਗਾ ਹੈ।