ਡੰਡਿਆਂ ਨਾਲ ਕੁੱਟ-ਕੁੱਟ ਨੌਜਵਾਨ ਦਾ ਕਤਲ, ਸੀਸੀਟੀਵੀ ਆਈ ਸਾਹਮਣੇ
ਪਿੰਡ ਲਾਧੂਕਾ ਵਿੱਚ ਇੱਕ ਨੌਜਵਾਨ ਦਾ ਕਾਪੇ ਤੇ ਡੰਡੇ ਮਾਰ-ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਮੌਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆ ਗਈ ਹੈ। ਇਸ ਵਿੱਚ ਸਾਫ ਤੌਰ 'ਤੇ ਦਿਖਾਈ ਦੇ ਰਿਹਾ ਹੈ...

ਫਾਜ਼ਿਲਕਾ: ਪਿੰਡ ਲਾਧੂਕਾ ਵਿੱਚ ਇੱਕ ਨੌਜਵਾਨ ਦਾ ਕਾਪੇ ਤੇ ਡੰਡੇ ਮਾਰ-ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਮੌਕੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆ ਗਈ ਹੈ। ਇਸ ਵਿੱਚ ਸਾਫ ਤੌਰ 'ਤੇ ਦਿਖਾਈ ਦੇ ਰਿਹਾ ਹੈ ਕਿ ਮੁਲਜ਼ਮਾਂ ਵੱਲੋਂ ਉਕਤ ਨੌਜਵਾਨ 'ਤੇ ਡੰਡੇ ਤੇ ਕਾਪੇ ਨਾਲ ਵਾਰ ਕੀਤੇ ਜਾ ਰਹੇ ਹਨ।
ਦੱਸ ਦਈਏ ਇਹ ਸੀਸੀਟੀਵੀ 23 ਦਸੰਬਰ ਦੀ ਹੈ ਜਿਸ ਵਿੱਚ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਸੀ।
ਹਾਲਾਂਕਿ ਇਸ ਬਾਬਤ ਫਾਜ਼ਿਲਕਾ ਦੇ ਐਸਐਸਪੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਫਾਜ਼ਿਲਕਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਧਾਰਾ 302 ਤਹਿਤ 6 ਮੁਲਜ਼ਮਾਂ 'ਤੇ ਮੁਕਦਮਾ ਦਰਜ ਕਰ ਦਿੱਤਾ ਗਿਆ। ਇਸ ਵਿੱਚ ਦੋ ਅਣਪਛਾਤੇ ਸ਼ਾਮਲ ਹਨ। ਫਿਲਹਾਲ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟ੍ਰੈਂਡਿੰਗ ਟੌਪਿਕ





















