Punjab News: ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਮੰਡ ਖੇਤਰ ਦੇ ਪਿੰਡ ਮੇਵਾ ਮਿਆਣੀ ਦੇ ਕਿਸਾਨ ਆਗੂ ਦਾ ਦਿਨ ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਕਿਸਾਨ ਆਗੂ ਦੀ ਪਛਾਣ ਯੋਧਾ ਸਿੰਘ ਵਾਸੀ ਪਿੰਡ ਮੇਵਾ ਮਿਆਣੀ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਐੱਸਪੀਡੀ ਹੁਸ਼ਿਆਰਪੁਰ ਅਤੇ ਡੀਐੱਸਪੀ ਦਸੂਹਾ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਦਸੂਹਾ ਦੇ ਮੁਰਦਾ ਘਰ ਭੇਜ ਦਿੱਤਾ।
ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਤਲ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਹਮਲਾਵਰਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਟੀਮਾਂ ਬਣਾ ਕੇ ਇਲਾਕੇ 'ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ 10 ਵਜੇ ਦੇ ਕਰੀਬ ਯੋਧਾ ਸਿੰਘ ਆਪਣੀ ਐਕਟਿਵਾ 'ਤੇ ਘਰੋਂ ਨੇੜਲੇ ਜੰਗਲ ਦੇ ਨਾਲ ਲੱਗਦੇ ਖੇਤਾਂ ਨੂੰ ਪਾਣੀ ਦੇਣ ਲਈ ਨਿਕਲਿਆ ਸੀ। ਜਦੋਂ ਪਿੰਡ ਦਾ ਇੱਕ ਹੋਰ ਕਿਸਾਨ ਆਪਣੇ ਖੇਤਾਂ ਵੱਲ ਜਾ ਰਿਹਾ ਸੀ ਤਾਂ ਉੱਥੇ ਜੋਧਾ ਸਿੰਘ ਦੀ ਐਕਟਿਵਾ ਖੜ੍ਹੀ ਦਿਖਾਈ ਦਿੱਤੀ। ਜਦੋਂ ਕਿ ਜੋਧਾ ਸਿੰਘ ਖੂਨ ਨਾਲ ਲੱਥਪੱਥ ਜ਼ਮੀਨ 'ਤੇ ਆਖਰੀ ਸਾਹ ਲੈ ਰਿਹਾ ਸੀ। ਇਸ ਤੋਂ ਪਹਿਲਾਂ ਕਿ ਉਹ ਇਸ ਸਾਰੀ ਘਟਨਾ ਨੂੰ ਸਮਝ ਪਾਉਂਦਾ ਉਦੋਂ ਤੱਕ ਉਸ ਦੀ ਮੌਤ ਹੋ ਗਈ
ਕਿਸਾਨ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਹੁਣ ਇਸ ਮਾਮਲੇ 'ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਦੀ ਜਲਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।