ਜ਼ੀਰਾ: ਫਿਰੋਜ਼ਪੁਰ ਦੇ ਕਸਬਾ ਜ਼ੀਰਾ ਅਧੀਨ ਆਉਂਦੇ ਪਿੰਡ ਪੰਡੋਰੀ ਖੱਤਰੀਆਂ ਵਿੱਚ ਅਣਪਛਾਤਿਆਂ ਵੱਲੋਂ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਰਾਜਪ੍ਰੀਤ ਸਿੰਘ ਤੇ ਪ੍ਰਭਦੀਪ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿਹੜੇ ਵੇਲੇ ਘਟਨਾ ਵਾਪਰੀ, ਉਸ ਸਮੇਂ ਪ੍ਰਭਦੀਪ ਕੌਰ ਰਸੋਈ ਵਿੱਚ ਸੀ ਤੇ ਰਾਜਪ੍ਰੀਤ ਸਿੰਘ ਕੋਠੀ 'ਚ ਸੀ।
ਅਣਪਛਾਤੇ ਹਮਲਾਵਰ ਹਥਿਆਰਾਂ ਨਾਲ ਲੈਂਸ ਹੋ ਕੇ ਆਏ ਤੇ ਰਾਜਪ੍ਰੀਤ ਸਿੰਘ ਤੇ ਉਸ ਦੀ ਪਤਨੀ ਪ੍ਰਭਦੀਪ ਕੌਰ ਦੇ ਸਿਰ ਵਿੱਚ ਗੋਲੀਆਂ ਮਾਰ ਕੇ ਕਤਲ ਕਰਕੇ ਨਿਕਲ ਗਏ। ਇਹ ਘਟਨਾ ਸਵੇਰੇ ਕਰੀਬ 8 ਵਜੇ ਦੀ ਹੈ।
ਜਦੋਂ ਮ੍ਰਿਤਕ ਰਾਜਪ੍ਰੀਤ ਸਿੰਘ ਦੇ ਘਰ ਕੰਮ ਵਾਲੀ ਪਹੁੰਚੀ ਤਾਂ ਦੇਖਿਆ ਕਿ ਘਰ ਦੀ ਮਾਲਕਣ ਪ੍ਰਭਦੀਪ ਕੌਰ ਦੀ ਲਾਸ਼ ਰਸੋਈ ਤੇ ਘਰ ਦੇ ਮਾਲਕ ਰਾਜਪ੍ਰੀਤ ਸਿੰਘ ਦੀ ਲਾਸ਼ ਕੋਠੀ ਵਿਚ ਪਈ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈਂਦਿਆ ਪਿਸਟਲ ਨਾਲ ਚੱਲੀਆਂ ਗੋਲੀਆਂ ਦੇ ਖੋਲ੍ਹ ਬਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।