![ABP Premium](https://cdn.abplive.com/imagebank/Premium-ad-Icon.png)
Double Murder: ਫਿਰੋਜਪੁਰ 'ਚ ਦੋ ਭਰਾਵਾਂ ਦਾ ਕਤਲ, ਪਿੰਡ ਬਾਰੇਕੇ 'ਚ ਚੱਲੀ ਗੋਲੀ
ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਬਾਰੇਕੇ ਵਿੱਚ ਦੋ ਭਰਾਵਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਇਹ ਕਤਲ ਮਕਾਨ ਨੂੰ ਲੈ ਕੇ ਵਿਵਾਦ ਕਰਕੇ ਹੋਏ ਹਨ।
![Double Murder: ਫਿਰੋਜਪੁਰ 'ਚ ਦੋ ਭਰਾਵਾਂ ਦਾ ਕਤਲ, ਪਿੰਡ ਬਾਰੇਕੇ 'ਚ ਚੱਲੀ ਗੋਲੀ Murder of two brothers in Punjab's Ferozepur, shooting in village Bareke Double Murder: ਫਿਰੋਜਪੁਰ 'ਚ ਦੋ ਭਰਾਵਾਂ ਦਾ ਕਤਲ, ਪਿੰਡ ਬਾਰੇਕੇ 'ਚ ਚੱਲੀ ਗੋਲੀ](https://feeds.abplive.com/onecms/images/uploaded-images/2021/11/02/61d8e9c4e102dac825b856c1f883538c_original.jpg?impolicy=abp_cdn&imwidth=1200&height=675)
ਫਿਰੋਜਪੁਰ: ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਬਾਰੇਕੇ ਵਿੱਚ ਦੋ ਭਰਾਵਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਇਹ ਕਤਲ ਮਕਾਨ ਨੂੰ ਲੈ ਕੇ ਵਿਵਾਦ ਕਰਕੇ ਹੋਏ ਹਨ। ਮਕਾਨ ਦੇ ਵਿਵਾਦ ਕਰਕੇ ਦੋ ਧਿਰਾਂ ਵਿਚਾਲੇ ਜੰਮ ਕੇ ਫਾਇਰਿੰਗ ਹੋਈ ਜਿਸ ਵਿੱਚ ਦੋ ਭਰਾਵਾਂ ਦੀ ਮੌਕੇ ਉੱਤੇ ਮੌਤ ਹੋ ਗਈ ਤੇ ਤਿੰਨ ਜਣੇ ਜਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਬਖਸ਼ੀਸ਼ ਸਿੰਘ ਤੇ ਕਾਬਲ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਭਰਾ ਬਾਰੇਕੇ ਪਿੰਡ ਦੇ ਹੀ ਰਹਿਣ ਵਾਲੇ ਸਨ।
ਉਧਰ, ਦੂਜੀ ਧਿਰ ਦੇ ਦੋ ਲੋਕ ਨੂੰ ਫਰੀਦਕੋਟ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ।ਇੱਕ ਜਣਾ ਫਿਰੋਜ਼ਪੁਰ ਦੇ ਪ੍ਰਾਈਵੇਟ ਹਸਪਤਾਲ ਦਾਖਲ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਗਈ ਹੈ। ਸਿਵਲ ਹਸਪਤਾਲ ਵਿੱਚ ਡਾਕਟਰ ਆਰਜੂ ਨੇ ਦੱਸਿਆ ਕਿ ਦੋ ਲੋਕਾ ਦੀ ਮੌਤ ਹੋਈ ਹੈ ਜਿਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਣਾ ਹੈ।
ਐਸਐਚਓ ਸਤਪਾਲ ਸਿੰਘ ਨੇ ਦੱਸਿਆ ਕਿ ਮਕਾਨ ਨੂੰ ਲੈ ਕੇ ਵਿਵਾਦ ਸੀ। ਇਸ ਦੇ ਚੱਲਦੇ ਦੋਵਾਂ ਧਿਰਾਂ ਵਿੱਚ ਗੋਲੀਆਂ ਚੱਲੀਆ। ਇਸ ਦੌਰਾਨ ਦੋ ਭਰਾਵਾਂ ਦੀ ਮੌਕੇ ਉੱਤੇ ਮੌਤ ਹੋ ਗਈ ਹੈ ਤੇ ਤਿੰਨ ਜਖ਼ਮੀ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: WhatsApp ਨੇ ਬੰਦ ਕੀਤੇ 22 ਲੱਖ ਤੋਂ ਜ਼ਿਆਦਾ ਅਕਾਊਂਟ, ਯੂਜਰ ਭੁੱਲ ਕੇ ਵੀ ਨਾ ਕਰਨ ਇਹ ਗਲਤੀਆਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)