Punjab News: ਫ਼ਰੀਦਕੋਟ 'ਚ 'ਵਾਰਿਸ ਪੰਜਾਬ ਦੇ' ਮੈਂਬਰ ਦਾ ਗੋਲ਼ੀਆਂ ਮਾਰਕੇ ਕਤਲ, ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕਰਦਾ ਸੀ ਬਿਆਨਬਾਜ਼ੀ
ਡੀਐਸਪੀ ਸ਼ਮਸ਼ੇਰ ਸਿੰਘ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਵਾਰਿਸ ਪੰਜਾਬ ਦੇ, ਦਾ ਪੁਰਾਣਾ ਮੈਂਬਰ ਸੀ। ਵਾਰਿਸ ਪੰਜਾਬ ਦੇ ਦੀ ਕਮਾਂਡ ਬਦਲਣ ਤੋਂ ਬਾਅਦ ਉਹ ਲਗਾਤਾਰ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਿੱਖ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਿਹਾ ਸੀ ਜਿਸ ਕਾਰਨ ਉਸ ਨੂੰ ਲਗਾਤਾਰ ਧਮਕੀਆਂ ਵੀ ਮਿਲ ਰਹੀਆਂ ਸਨ
Punjab News: ਫ਼ਰੀਦਕੋਟ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਵਾਰਿਸ ਪੰਜਾਬ ਦੇ, ਦੇ ਇੱਕ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਜਾਂਚ 'ਚ ਸਾਹਮਣੇ ਆਇਆ ਕਿ ਤਿੰਨ ਦੋਸ਼ੀ ਸਨ ਅਤੇ ਉਹ ਬਾਈਕ 'ਤੇ ਸਵਾਰ ਹੋ ਕੇ ਆਏ ਸਨ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (32) ਵਾਸੀ ਪਿੰਡ ਹਰੀ ਨੌ, ਫਰੀਦਕੋਟ ਵਜੋਂ ਹੋਈ ਹੈ।
ਜਾਂਚ ਤੋਂ ਬਾਅਦ ਪੁਲਿਸ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਫ਼ਰੀਦਕੋਟ ਦੇ ਪਿੰਡ ਹਰੀ ਨੌ ਵਿੱਚ ਪੰਚਾਇਤੀ ਚੋਣਾਂ ਵਿੱਚ ਸਰਪੰਚ ਉਮੀਦਵਾਰ ਲਈ ਚੋਣ ਪ੍ਰਚਾਰ ਕਰ ਰਿਹਾ ਸੀ। ਮੰਗਲਵਾਰ ਰਾਤ ਚੋਣ ਪ੍ਰਚਾਰ ਕਰਕੇ ਘਰ ਪਰਤ ਰਹੇ ਸਨ। ਉਦੋਂ ਬਾਈਕ 'ਤੇ ਆਏ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਗੁਰਪ੍ਰੀਤ ਦੇ ਸਰੀਰ 'ਤੇ ਚਾਰ ਗੋਲੀਆਂ ਲੱਗੀਆਂ। ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਮੌਕੇ 'ਤੇ ਪਹੁੰਚ ਕੇ ਗੁਰਪ੍ਰੀਤ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਲਿਆਂਦਾ ਪਰ ਗੁਰਪ੍ਰੀਤ ਦੀ ਰਸਤੇ ਵਿੱਚ ਹੀ ਮੌਤ ਹੋ ਗਈ।
ਡੀਐਸਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੈਂਬਰ ਸਨ ਅਤੇ ਸ਼ੁਰੂ ਤੋਂ ਹੀ ਦੀਪ ਸਿੱਧੂ ਨਾਲ ਜੁੜੇ ਹੋਏ ਸਨ।
ਡੀਐਸਪੀ ਸ਼ਮਸ਼ੇਰ ਸਿੰਘ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਵਾਰਿਸ ਪੰਜਾਬ ਦੇ, ਦਾ ਪੁਰਾਣਾ ਮੈਂਬਰ ਸੀ। ਵਾਰਿਸ ਪੰਜਾਬ ਦੇ ਦੀ ਕਮਾਂਡ ਬਦਲਣ ਤੋਂ ਬਾਅਦ ਉਹ ਲਗਾਤਾਰ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਿੱਖ ਆਗੂਆਂ ਖ਼ਿਲਾਫ਼ ਬਿਆਨਬਾਜ਼ੀ ਕਰ ਰਿਹਾ ਸੀ ਜਿਸ ਕਾਰਨ ਉਸ ਨੂੰ ਲਗਾਤਾਰ ਧਮਕੀਆਂ ਵੀ ਮਿਲ ਰਹੀਆਂ ਸਨ। ਫਿਲਹਾਲ ਇਸ ਐਂਗਲ ਦੇ ਨਾਲ ਹੀ ਪੁਲਿਸ ਹਰ ਸੰਭਵ ਤਰੀਕੇ ਨਾਲ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।