ਮੇਰਾ ਪਹਿਲਾ ਕੰਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ: ਕੁੰਵਰ ਵਿਜੇ ਪ੍ਰਤਾਪ
ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਪ੍ਰਭਾਵਸ਼ਾਲੀ ਮੀਟਿੰਗ ਗਰੀਨਲੈਂਡ ਵਾਰਡ ਨੰਬਰ 19 ਵਿਚ ਹੋਈ।

ਚੰਡੀਗੜ੍ਹ: ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਪ੍ਰਭਾਵਸ਼ਾਲੀ ਮੀਟਿੰਗ ਗਰੀਨਲੈਂਡ ਵਾਰਡ ਨੰਬਰ 19 ਵਿਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਏ ਹੋਏ ਪਤਵੰਤੇ ਸਜਣਾਂ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਜਿਵੇਂ ਕਿ ਆਪ ਨੂੰ ਇਲੈਕਸ਼ਨ ਤੋਂ ਪਹਿਲਾ ਕਿਹਾ ਸੀ ਕਿ ਇਹ ਮੇਰਾ ਇਲੈਕਸ਼ਨ ਹੈ ਪਰ ਲੜਨਾ ਤੁਸੀਂ ਹੈ, ਤੁਸੀਂ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਇਲੈਕਸ਼ਨ ਬੜੀ ਦਲੇਰੀ ਅਤੇ ਸੂਝਵਾਨ ਹੋ ਕੇ ਲੜਿਆ ਅਤੇ ਸਾਨੂੰ ਜਿੱਤ ਪ੍ਰਾਪਤ ਹੋਈ।
ਇਸ ਮੌਕੇ ਤੇ ਗਰੀਨ ਲੈਂਡ ਦੇ ਵਸਨੀਕਾਂ ਨੇ ਕਿਹਾ ਕਿ ਅੱਜ ਤੱਕ ਉਨ੍ਹਾਂ ਨੇ ਡਾ. ਕੁੰਵਰ ਵਰਗਾ ਵਿਧਾਇਕ ਨਹੀਂ ਦੇਖਿਆ ਹੈ, ਜੋ ਲੋਕਾਂ ਵਿਚ ਵਿਚਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਹੱਲ ਮੌਕੇ ਤੇ ਹੀ ਕਰਦੇ ਹਨ।
ਇਸ ਮੌਕੇ ਤੇ ਗਰੀਨਲੈਂਡ ਦੇ ਵਸਨੀਕਾਂ ਨੇ ਵਾਰਡ ਦੀਆਂ ਸਮੱਸਿਆਵਾਂ ਬਾਰੇ ਇਕ ਮੈਮੋਰੰਡਰ ਵੀ ਡਾ. ਕੁੰਵਰ ਨੂੰ ਦਿੱਤਾ। ਮੈਮੋਰੰਡਮ ਬਾਰੇ ਬੋਲਦਿਆਂ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਕੰਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੈ, ਇਸ ਲਈ ਉਹ ਹਰ ਹੀਲੇ ਗਰੀਨਲੈਂਡ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ।
ਇਹ ਵੀ ਪੜ੍ਹੋ- ਭਗਵੰਤ ਮਾਨ ਦੇ ਸ਼ਰਾਬ ਪੀਣ ਦੇ ਮਾਮਲੇ 'ਤੇ ਜਹਾਜ਼ ਕੰਪਨੀ ਦਾ ਬਿਆਨ ਆਇਆ ਸਾਹਮਣੇ...
ਇਸ ਮੌਕੇ ਤੇ ਵਾਈਸ ਆਫ ਅੰਮ੍ਰਿਤਸਰ ਦੇ ਮੈਂਬਰ ਵੀ ਹਾਜ਼ਰ ਸਨ ਜਿਨ੍ਹਾਂ ਨੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਕੋਲੋਂ ਪਲਾਸਟਿਕ ਲਿਫਾਫਿਆਂ ਦੇ ਬਦਲ ਵਜੋਂ ਕੱਪੜੇ ਤੋਂ ਬਣਿਆ ਥੇਲਾ ਦਾ ਵੀ ਉਦਘਾਟਨ ਕਰਵਾਇਆ। ਇਹ ਮੀਟਿੰਗ ਜੀਤ ਸਿੰਘ ਦੇ ਘਰ ਹੋਈ ਜਿਸ ਵਿਚ ਗਗਨਦੀਪ, ਸੰਦੀਪ ਸਿੰਘ, ਸੰਜੀਵ, ਦਿਕਸ਼ਾਂਤ ਸਮੇਤ ਵੱਡੀ ਗਿਣਤੀ ਵਿਚ ਗਰੀਨਲੈਂਡ ਦੇ ਵਸਨੀਕ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐੱਸ. ਦੀ ਸਮਾਂ ਸੀਮਾ 23 ਅਕਤੂਬਰ ਤੱਕ ਵਧਾਈ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ





















