ਅੰਮ੍ਰਿਤਸਰ: ਨਾਭਾ ਜੇਲ੍ਹ ਬਰੇਕ ਮਾਮਲੇ ਵਿੱਚ ਪੰਜਾਬ ਦੇ ਡਿਪਟੀ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਜੇਲ੍ਹ ਡੀ.ਜੀ.ਪੀ. ਸੰਜੀਵ ਕੁਮਾਰ ਗੁਪਤਾ ਅਤੇ ਏਡੀਜੀਪੀ ਐਮ ਕੇ ਤਿਵਾੜੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਸਰਕਾਰ ਨੇ ਨਾਭਾ ਜੇਲ੍ਹ ਦੇ ਸੁਪਰਡੈਂਟ ਤੇ ਡਿਪਟੀ ਜੇਲ੍ਹ ਸੁਪਰਡੈਂਟ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰੋਹਿਤ ਚੌਧਰੀ ਨੂੰ ਏਡੀਜੀਪੀ ਜੇਲਾਂ ਨਿਯੁਕਤ ਕੀਤਾ ਗਿਆ ਹੈ।
ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਪੂਰੇ ਮਾਮਲੇ ਦੀ ਜਾਂਚ ਲਈ ਪੁਲਿਸ ਦੇ ਉੱਚ ਅਫ਼ਸਰਾਂ ਦੀ ਅਗਵਾਈ ਵਿੱਚ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮੁੱਦੇ ਉੱਤੇ ਤੁਰੰਤ ਐਮਰਜੈਂਸੀ ਮੀਟਿੰਗ ਸੱਦੀ ਲਈ ਹੈ।