Nabha jail break case: ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰੋਮੀ ਦੀ ਹੋਏਗੀ ਭਾਰਤ ਹਵਾਲਗੀ, ਹਾਂਗਕਾਂਗ ਹਾਈ ਕੋਰਟ ਨੇ ਦਿੱਤਾ ਝਟਕਾ
Nabha jail break case: ਬਹੁਚਰਚਿਤ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਭਗੌੜੇ ਗੈਂਗਸਟਰ ਰਮਨਜੀਤ ਸਿੰਘ ਉਰਫ਼ ਰੋਮੀ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ਼ ਹੋ ਗਿਆ ਹੈ। ਗੈਂਗਸਟਰ ਰੋਮੀ ਦੀ ਪਟੀਸ਼ਨ ਹਾਂਗਕਾਂਗ ਹਾਈ ਕੋਰਟ...
Nabha jail break case: ਬਹੁਚਰਚਿਤ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਭਗੌੜੇ ਗੈਂਗਸਟਰ ਰਮਨਜੀਤ ਸਿੰਘ ਉਰਫ਼ ਰੋਮੀ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ਼ ਹੋ ਗਿਆ ਹੈ। ਗੈਂਗਸਟਰ ਰੋਮੀ ਦੀ ਪਟੀਸ਼ਨ ਹਾਂਗਕਾਂਗ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਹੈ। ਇਸ ਕਾਰਨ ਹੁਣ ਉਸ ਨੂੰ ਜਲਦੀ ਹੀ ਭਾਰਤ ਲਿਆਂਦਾ ਜਾ ਸਕਦਾ ਹੈ। ਪੰਜਾਬ ਪੁਲਿਸ ਇਸ ਮਾਮਲੇ ਦੀ ਪੈਰਵੀ ਕਰ ਰਹੀ ਹੈ। ਦਰਅਸਲ, ਇਸ ਤੋਂ ਪਹਿਲਾਂ ਹਾਂਗਕਾਂਗ ਦੀ ਅਦਾਲਤ ਗੈਂਗਸਟਰ ਰੋਮੀ ਦੀ ਹਵਾਲਗੀ ਸਬੰਧੀ ਭਾਰਤ ਸਰਕਾਰ ਦੀ ਬੇਨਤੀ ਮਨਜ਼ੂਰ ਕਰ ਚੁੱਕੀ ਹੈ। ਇਸ ਤੋਂ ਬਾਅਦ ਰੋਮੀ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਹੁਣ ਖਾਰਜ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਗੈਂਗਸਟਰ ਰੋਮੀ ਨੂੰ ਸਾਲ 2016 'ਚ ਗ੍ਰਿਫਤਾਰ ਕੀਤਾ ਗਿਆ ਸੀ ਪਰ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਉਹ ਹਾਂਗਕਾਂਗ ਭੱਜ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਹਾਂਗਕਾਂਗ 'ਚ ਗ੍ਰਿਫਤਾਰ ਕਰ ਲਿਆ ਗਿਆ। ਪੰਜਾਬ ਪੁਲਿਸ ਨੇ ਉਸ ਦੀ ਹਵਾਲਗੀ ਲਈ ਕਾਰਵਾਈ ਸ਼ੁਰੂ ਕਰਨ ਲਈ ਵਿਦੇਸ਼ ਮੰਤਰਾਲੇ ਕੋਲ ਇਹ ਮੁੱਦਾ ਉਠਾਇਆ ਸੀ। ਇਸ ਤੋਂ ਪਹਿਲਾਂ ਗੈਂਗਸਟਰ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ।
ਰੋਮੀ 'ਤੇ ਸਾਲ 2016-17 'ਚ ਜਲੰਧਰ ਤੇ ਲੁਧਿਆਣਾ 'ਚ ਹੋਏ ਕਤਲਾਂ 'ਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਪੰਜਾਬ ਪੁਲਿਸ ਅਨੁਸਾਰ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖੋ ਦੇ ਸੰਪਰਕ ਵਿੱਚ ਸੀ। ਗੁਰਪ੍ਰੀਤ ਨਵੰਬਰ 2016 ਵਿੱਚ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਛੇ ਵਿਅਕਤੀਆਂ ਵਿੱਚੋਂ ਇੱਕ ਸੀ ਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ। ਪੁਲਿਸ ਦਾ ਮੰਨਣਾ ਹੈ ਕਿ ਰੋਮੀ ਨੇ ਜੇਲ੍ਹ ਤੋਂ ਫਰਾਰ ਹੋਣ ਵਾਲਿਆਂ ਨੂੰ ਪੈਸੇ ਮੁਹੱਈਆ ਕਰਵਾਏ ਸਨ। ਇਸ ਦੇ ਨਾਲ ਹੀ ਜੇਲ੍ਹ ਬਰੇਕ ਦੀ ਸਾਰੀ ਸਾਜ਼ਿਸ਼ ਨੂੰ ਹਾਂਗਕਾਂਗ ਤੋਂ ਹੀ ਰਚਿਆ ਸੀ।
ਦੱਸ ਦਈਏ ਕਿ 27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਤੋਂ ਛੇ ਕੈਦੀ ਫਰਾਰ ਹੋ ਗਏ ਸਨ। ਇਨ੍ਹਾਂ ਵਿੱਚ ਦੋ ਅੱਤਵਾਦੀ ਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਜੇਲ੍ਹ ਬਰੇਕ ਤੋਂ ਫਰਾਰ ਹੋਏ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਿਸ ਨੇ ਕੁਝ ਘੰਟਿਆਂ ਬਾਅਦ ਹੀ ਗ੍ਰਿਫਤਾਰ ਕਰ ਲਿਆ ਸੀ ਪਰ ਇੱਕ ਹੋਰ ਅੱਤਵਾਦੀ ਕਸ਼ਮੀਰ ਸਿੰਘ ਫਰਾਰ ਹੋ ਗਿਆ ਸੀ। ਜਦਕਿ ਇਸ ਸਕੈਂਡਲ 'ਚ ਸ਼ਾਮਲ ਮੁੱਖ ਦੋਸ਼ੀ ਗੈਂਗਸਟਰ ਵਿੱਕੀ ਗੌਂਡਰ ਪੁਲਿਸ ਮੁਕਾਬਲੇ 'ਚ ਮਾਰਿਆ ਗਿਆ ਹੈ।