ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਚੌਥੇ ਗੁਰੂ ਸਾਹਿਬਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚੋਂ ਦੀ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ।
ਸੁੰਦਰ ਪਾਲਕੀ ਵਿੱਚ ਸਸ਼ੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਦੇ ਪਿੱਛੇ ਪਿੱਛੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੇ ਹੋਏ ਸ਼ਾਮਲ ਹੋਏ।ਇਸ ਮੌਕੇ ਉੱਤੇ ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਸ਼ਾਮਲ ਹੋਏ ਅਤੇ ਉਨ੍ਹਾਂ ਸਮੂਹ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ।