ਪੜਚੋਲ ਕਰੋ
Advertisement
550ਵੇਂ ਗੁਰਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਅੱਜ ਅਲੌਕਿਕ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਸਜਾਇਆ ਗਿਆ। ਇਸ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਕੀਤੀ ਗਈ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਸਾਇਆ ਹੇਠ ਸਜਾਏ ਨਗਰ ਕੀਰਤਨ ਵਿੱਚ ਦੇਸ਼ ਤੇ ਵਿਦੇਸ਼ਾਂ ਤੋਂ ਪੁੱਜੀਆਂ ਸੰਗਤਾਂ ਨੇ ਸ਼ਿਰਕਤ ਕੀਤੀ।
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਅੱਜ ਅਲੌਕਿਕ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਸਜਾਇਆ ਗਿਆ। ਇਸ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਕੀਤੀ ਗਈ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਸਾਇਆ ਹੇਠ ਸਜਾਏ ਨਗਰ ਕੀਰਤਨ ਵਿੱਚ ਦੇਸ਼ ਤੇ ਵਿਦੇਸ਼ਾਂ ਤੋਂ ਪੁੱਜੀਆਂ ਸੰਗਤਾਂ ਨੇ ਸ਼ਿਰਕਤ ਕੀਤੀ।
ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਮੇਤ ਨਾਮਵਰ ਸ਼ਖਸੀਅਤਾਂ ਸ਼ਾਮਲ ਹੋਈਆਂ। ਨਗਰ ਕੀਰਤਨ ਵਿੱਚ ਜਿੱਥੇ ਗਤਕਾ ਪਾਰਟੀਆਂ, ਬੈਂਡ ਪਾਰਟੀਆਂ ਆਪਣੇ ਜੌਹਰ ਵਿਖਾ ਰਹੀਆਂ ਸੀ, ਉੱਥੇ ਹੀ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਕੂਲਾਂ ਤੋਂ ਪੁੱਜੇ ਵਿਦਿਆਰਥੀ ਵੀ ਨਗਰ ਕੀਰਤਨ ਵਿੱਚ ਵੱਖ-ਵੱਖ ਪੇਸ਼ਕਾਰੀਆਂ ਦੇ ਰਹੇ ਸਨ।
ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਦਰਬਾਰ ਸਾਹਿਬ ਦੀ ਪਰਿਕਰਮਾ ਕਰਨ ਉਪਰੰਤ ਮੰਜੀ ਸਾਹਿਬ ਗੁਰਦੁਆਰਾ ਸਾਹਿਬ ਤੋਂ ਹੁੰਦਾ ਹੋਇਆ ਪੁਰਾਣੇ ਤੇ ਰਵਾਇਤੀ ਰੂਟ ਜੋ ਅੰਮ੍ਰਿਤਸਰ ਸ਼ਹਿਰ ਦੇ ਅੰਦਰ ਹੈ, ਰਾਹੀਂ ਅੱਗੇ ਵਧਿਆ। ਇੱਥੇ ਸੰਗਤਾਂ ਨੇ ਜਗ੍ਹਾ ਜਗ੍ਹਾ ਨਗਰ ਕੀਰਤਨ ਦਾ ਸਵਾਗਤ ਕੀਤਾ ਤੇ ਫੁੱਲਾਂ ਦੀ ਵਰਖਾ ਕੀਤੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਜ਼ਬ ਗਜ਼ਬ
ਪੰਜਾਬ
ਪੰਜਾਬ
ਪੰਜਾਬ
Advertisement