ਪੜਚੋਲ ਕਰੋ

Punjab News: ਮੱਧ ਪ੍ਰਦੇਸ਼ ਤੋਂ ਪੰਜਾਬ ਆ ਰਿਹਾ ਨਾਗਦਾ ਪ੍ਰੋਜੈਕਟ ! ਮੰਤਰੀ ਨੇ ਦਿੱਤੀਆਂ ਹਿਦਾਇਤਾਂ, ਜਾਣੋ ਕੀ ਹੈ ਨਾਗਦਾ ਪ੍ਰੋਜੈਕਟ ?

ਜਿੰਪਾ ਨੇ ਨਾਗਦਾ ਪ੍ਰੋਜੈਕਟ ਦਾ ਦੌਰਾ ਕਰਨ ਵਾਲੇ ਪੰਜਾਬ ਦੇ ਵਫਦ ਨੂੰ ਹਦਾਇਤ ਕੀਤੀ ਕਿ ਉਹ ਨਾਗਦਾ ਪ੍ਰੋਜੈਕਟ ਦੀਆਂ ਚੰਗੀਆਂ ਪ੍ਰੈਕਟਿਸਜ਼ ਨੂੰ ਪੰਜਾਬ ਵਿੱਚ ਚਲ ਰਹੇ ਨਹਿਰੀ ਪ੍ਰੋਜੈਕਟਾਂ ਵਿਚ ਵੀ ਲਾਗੂ ਕਰਨ।

Punjab News: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਰਿਆਈ ਪਾਣੀ ‘ਤੇ ਆਧਾਰਤ ਬਹੁ ਪਿੰਡਾਂ ਵਾਲੀ ਜਲ ਸਪਲਾਈ ਸਕੀਮ ਨਾਗਦਾ ਦਾ ਵਫਦ ਸਮੇਤ ਦੌਰਾ ਕੀਤਾ। ਇਸ ਸਕੀਮ ਰਾਹੀਂ 22 ਪਿੰਡਾਂ ਨੂੰ ਜਲ ਸਪਲਾਈ ਕੀਤਾ ਜਾ ਰਿਹਾ ਹੈ। ਇਸ ਦੌਰੇ ਦਾ ਉਦੇਸ਼ ਪੰਜਾਬ ਦੇ ਮੈਗਾ ਪ੍ਰੋਜੈਕਟਾਂ ਦੀ ਵਿੱਤੀ ਅਤੇ ਤਕਨੀਕੀ ਸਥਿਰਤਾ ਸਬੰਧੀ ਗਿਆਨ ਹਾਸਲ ਕਰਨਾ ਸੀ ਤਾਂ ਜੋ ਲੰਬੇ ਸਮੇਂ ਤੱਕ ਪਾਣੀ ਦੀ ਗੁਣਵੱਤਾ ਨਾਲ ਪ੍ਰਭਾਵਿਤ ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਸੁਰੱਖਿਅਤ ਪਾਣੀ ਮਹੁੱਈਆ ਕਰਵਾਇਆ ਜਾ ਸਕੇ।

ਇਸ ਦੌਰੇ ਦੌਰਾਨ ਜਿੰਪਾ ਨੂੰ ਦੱਸਿਆ ਗਿਆ ਕਿ ਮੱਧ ਪ੍ਰਦੇਸ਼ ਦੇ ਨਾਗਦਾ ਵਿਖੇ ਚੰਬਲ ਦਰਿਆ ਉੱਪਰ ਬੰਨ੍ਹ ਲਗਾ ਕੇ ਪਾਣੀ ਨੂੰ ਇੱਕਠਾ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਵਾਟਰ ਟ੍ਰੀਟਮੈਟ ਪਲਾਂਟ ਵਿਚ ਇਸਦਾ ਸ਼ੁੱਧੀਕਰਨ ਅਤੇ ਕੀਟਾਣੂ ਮੁਕਤ ਕਰਨ ਤੋਂ ਬਾਅਦ ਪਲਾਂਟ ਦੀ ਟੈਂਕੀ ਰਾਹੀਂ 22 ਪਿੰਡਾਂ ਦੀਆਂ ਟੈਂਕੀਆ ਵਿੱਚ ਭੇਜਿਆ ਜਾਂਦਾ ਹੈ। ਸਬੰਧਤ ਗ੍ਰਾਮ ਪੰਚਾਇਤਾਂ ਅਤੇ ਜਲ ਤੇ ਸੈਨੀਟੇਸ਼ਨ ਕਮੇਟੀਆਂ ਵੱਲੋਂ ਖਪਤਕਾਰਾਂ ਕੋਲੋਂ 80 ਰੁਪਏ ਪ੍ਰਤੀ ਮਹੀਨਾ ਪ੍ਰਤੀ ਘਰ ਦੇ ਹਿਸਾਬ ਨਾਲ ਮਹੀਨਾਵਾਰ ਬਿੱਲ ਵਸੂਲਿਆ ਜਾਂਦਾ ਹੈ। ਸਾਰੇ 22 ਪਿੰਡਾਂ ਦੇ ਹਰੇਕ ਘਰ ਨੂੰ ਇਸ ਸਕੀਮ ਰਾਹੀਂ ਪਾਣੀ ਸਪਲਾਈ ਕੀਤਾ ਜਾਂਦਾ ਹੈ।

ਇਸ ਪ੍ਰੋਜੈਕਟ ਦੀ ਖਾਸੀਅਤ ਇਹ ਹੈ ਕਿ ਸਾਰੇ 22 ਪਿੰਡਾਂ ਦੀਆਂ ਕਮੇਟੀਆਂ ਕੋਲ ਪਿਛਲੇ ਇੱਕ ਸਾਲ ਦੌਰਾਨ ਸਾਰੇ ਖਰਚੇ ਕਰਨ ਤੋਂ ਬਾਅਦ ਲਗਭਗ 8 ਤੋਂ 10 ਹਜ਼ਾਰ ਰੁਪਏ ਬੱਚਤ ਰਕਮ ਪਈ ਹੈ ਅਤੇ ਸਾਰੇ ਪਿੰਡ ਵਿੱਤੀ, ਤਕਨੀਕੀ ਤੇ ਸੰਸਥਾਗਤ ਢਾਂਚੇ ਦੀ ਸਥਿਰਤਾ ਨਾਲ ਚੱਲ ਰਹੇ ਹਨ। ਜਿੰਪਾ ਨੇ ਇਸ ਪ੍ਰੋਜੈਕਟ ਨਾਲੇ ਜੁੜੇ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਹੋਰ ਲੋਕਾਂ ਤੋਂ ਉਨ੍ਹਾਂ ਦੇ ਤਜ਼ਰਬੇ ਪੁੱਛੇ। ਜਿੰਪਾ ਨੂੰ ਦੱਸਿਆ ਗਿਆ ਕਿ ਪਹਿਲਾਂ-ਪਹਿਲਾਂ ਪਾਣੀ ਦੇ ਬਿੱਲ ਇਕੱਠਾ ਕਰਨ ਵਿਚ ਕਾਫੀ ਮੁਸ਼ਕਿਲ ਆੳਂਦੀ ਸੀ ਪਰ ਮੱਧ ਪ੍ਰਦੇਸ਼ ਦੇ ਜਲ ਨਿਗਮ ਅਤੇ ਕਮੇਟੀਆ ਦੇ ਆਪਸੀ ਸਹਿਯੋਗ ਤੇ ਸੂਚਨਾ, ਸਿੱਖਿਆ ਤੇ ਸੰਚਾਰ ਗਤੀਵਿਧੀਆਂ ਸਦਕਾ ਹੁਣ ਇਹ ਸਮੱਸਿਆ ਖਤਮ ਹੋ ਗਈ ਹੈ। ਹੁਣ ਸਾਰੇ ਪਿੰਡ ਵਾਸੀ ਸੁਰੱਖਿਅਤ ਤੇ ਸਾਫ ਪਾਣੀ ਦੀ ਅਹਿਮੀਅਤ ਨੂੰ ਸਮਝਦਿਆਂ ਹਰ ਮਹੀਨੇ ਸਮੇਂ ਸਿਰ ਬਿੱਲ ਦਿੰਦੇ ਹਨ।

ਜਿੰਪਾ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਚੱਲ ਰਹੀਆਂ ਨਹਿਰੀ ਅਤੇ ਦਰਿਆਈ ਪਾਣੀ ‘ਤੇ ਆਧਾਰਤ ਉਸਾਰੇ ਜਾ ਰਹੇ ਪ੍ਰੋਜੈਕਟਾਂ ਬਾਰੇ ਵਿਸਤਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦੇ ਉਨ੍ਹਾਂ ਮੋਹਰੀ ਸੂਬਿਆਂ ਵਿਚ ਸ਼ੁਮਾਰ ਹੈ ਜਿੱਥੇ ਪੰਜਾਬ ਦੇ ਸਾਰੇ ਪੇਂਡੂ ਘਰਾਂ ‘ਚ ਪਾਈਪਾਂ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ।

ਬਾਅਦ ਵਿੱਚ ਜਿੰਪਾ ਨੇ ਨਾਗਦਾ ਪ੍ਰੋਜੈਕਟ ਦਾ ਦੌਰਾ ਕਰਨ ਵਾਲੇ ਪੰਜਾਬ ਦੇ ਵਫਦ ਨੂੰ ਹਦਾਇਤ ਕੀਤੀ ਕਿ ਉਹ ਨਾਗਦਾ ਪ੍ਰੋਜੈਕਟ ਦੀਆਂ ਚੰਗੀਆਂ ਪ੍ਰੈਕਟਿਸਜ਼ ਨੂੰ ਪੰਜਾਬ ਵਿੱਚ ਚਲ ਰਹੇ ਨਹਿਰੀ ਪ੍ਰੋਜੈਕਟਾਂ ਵਿਚ ਵੀ ਲਾਗੂ ਕਰਨ। ਇਸ ਮੌਕੇ ਉਜੈਨ ਦੇ ਵਿਧਾਇਕ ਦਲੀਪ ਸਿੰਘ ਗੁੱਜਰ, ਰਜ਼ੇਸ ਦੂਬੇ, ਨਿਗਰਾਨ ਇੰਜੀਨੀਅਰ ਹੁਸ਼ਿਆਰਪੁਰ ਅਤੇ ਜਲ ਨਿਗਮ ਇੰਦੌਰ ਦੇ ਜਨਰਲ ਮੈਨੇਜਰ ਇੰਜੀਨੀਅਰ ਜੇ.ਪੀ. ਗਨੋਟ ਸਮੇਤ ਸਥਾਨਕ ਪਿੰਡਾਂ ਦੇ ਪੰਚ-ਸਰਪੰਚ ਹਾਜ਼ਰ ਸਨ।

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget