ਪੜਚੋਲ ਕਰੋ

Punjab News: ਨਾਇਬ ਤਹਿਸੀਲਦਾਰ ਗ੍ਰਿਫ਼ਤਾਰ; ਜਾਇਦਾਦ ਦੇਖ ਵਿਜੀਲੈਂਸ ਵਾਲਿਆਂ ਦੇ ਵੀ ਉੱਡੇ ਹੋਸ਼, 221% ਵੱਧ ਮਿਲੀ ਜਾਇਦਾਦ, 8 ਕਰੋੜ ਦੀ ਸੰਪਤੀ ਪਹਿਲਾਂ ਹੀ ਅਟੈਚ

ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਖ਼ਿਲਾਫ ਮਨੀ ਲਾਂਡਰਿੰਗ ਕੇਸ ਵਿੱਚ ਹੁਣ ਵਿਜੀਲੈਂਸ ਬਿਊਰੋ ਨੇ ਸਖ਼ਤ ਕਾਰਵਾਈ ਕੀਤੀ ਹੈ। ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ 'ਚ ਉਨ੍ਹਾਂ ਵਿਰੁੱਧ FIR ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Punjab News: ਪੰਜਾਬ ਦੇ ਵਿੱਚ ਨਾਇਬ ਤਹਿਸੀਲਦਾਰ ਚੰਗੇ ਹੀ ਨੋਟ ਛਾਪ ਰਹੇ ਹਨ। ਜੀ ਹਾਂ ਇੱਕ ਹੋਰ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਖ਼ਿਲਾਫ ਮਨੀ ਲਾਂਡਰਿੰਗ ਕੇਸ ਵਿੱਚ ਹੁਣ ਵਿਜੀਲੈਂਸ ਬਿਊਰੋ ਨੇ ਸਖ਼ਤ ਕਾਰਵਾਈ ਕੀਤੀ ਹੈ। ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ 'ਚ ਉਨ੍ਹਾਂ ਵਿਰੁੱਧ FIR ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਂਚ 'ਚ ਸਾਹਮਣੇ ਆਇਆ ਕਿ ਵਰਿੰਦਰਪਾਲ ਸਿੰਘ ਧੂਤ ਦੀ ਜਾਇਦਾਦ ਉਨ੍ਹਾਂ ਦੀ ਘੋਸ਼ਿਤ ਆਮਦਨ ਨਾਲੋਂ 211.54% ਵੱਧ ਹੈ।

ਪੁਲਿਸ ਕੱਸੇਗੀ ਸ਼ਿਕੰਜ਼ਾ

ਹੁਣ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਟੀਮ ਉਨ੍ਹਾਂ ਨਾਲ ਪੁੱਛਗਿੱਛ ਕਰੇਗੀ ਅਤੇ ਰਿਮਾਂਡ 'ਤੇ ਲੈ ਕੇ ਪੂਰੇ ਮਾਮਲੇ ਦੀ ਗਹਿਰੀ ਜਾਂਚ ਕਰੇਗੀ। ਇਹ ਕਾਰਵਾਈ ਸੂਬੇ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਅਤੇ ਕਾਲੇ ਧਨ ਵਿਰੁੱਧ ਸਖ਼ਤੀ ਨੂੰ ਦਰਸਾਉਂਦੀ ਹੈ।

ਦਸ ਸਾਲਾਂ ‘ਚ ਵਧਾਈ ਆਮਦਨ

ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਮ ‘ਤੇ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ। ਇਹ ਜਾਂਚ 1 ਜਨਵਰੀ 2009 ਤੋਂ 31 ਦਸੰਬਰ 2018 ਤੱਕ ਦੀ ਮਿਆਦ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਦੌਰਾਨ ਧੂਤ ਦੀ ਹਰ ਸਰੋਤ ਅਤੇ ਢੰਗ ਰਾਹੀਂ ਕੁੱਲ ਆਮਦਨ ₹3,58,97,111.59 ਰੁਪਏ ਸੀ। ਜਦਕਿ ਉਨ੍ਹਾਂ ਦੇ ਕੁੱਲ ਖਰਚੇ ਅਤੇ ਜਾਇਦਾਦ ਦੀ ਕੀਮਤ ₹11,18,34,544.22 ਰੁਪਏ ਪਾਈ ਗਈ। ਇਹ ਰਕਮ ਉਨ੍ਹਾਂ ਦੀ ਕਾਨੂੰਨੀ ਆਮਦਨ ਨਾਲੋਂ ₹7,59,37,432.63 (ਅਰਥਾਤ 211.54% ਵੱਧ) ਸੀ।

ED ਨੇ 8 ਕਰੋੜ ਦੀ ਜਾਇਦਾਦ ਕੀਤੀ ਸੀ ਅਟੈਚ

ਵਰਿੰਦਰਪਾਲ ਸਿੰਘ ਧੂਤ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀ ਮਨੀ ਲਾਂਡਰਿੰਗ ਮਾਮਲੇ ਚ ਕੇਸ ਦਰਜ ਕੀਤਾ ਹੋਇਆ ਹੈ। ED ਨੇ ਇਸ ਮਾਮਲੇ ਵਿੱਚ ਆਪਣੀ ਚਾਰਜਸ਼ੀਟ ਵੀ ਦਾਖਲ ਕਰ ਦਿੱਤੀ ਹੈ। ਏਜੰਸੀ ਵੱਲੋਂ 12 ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ। ਉਨ੍ਹਾਂ ਵਿਰੁੱਧ ਧਨ ਸ਼ੋਧਨ ਨਿਵਾਰਣ ਅਧਿਨਿਯਮ (PMLA) ਦੀ ਧਾਰਾ 44 ਹੇਠ ਕਾਰਵਾਈ ਕੀਤੀ ਗਈ ਹੈ।

ED ਨੇ ਅਪਰੈਲ 2023 ਵਿੱਚ ਧੂਤ ਦੀ ਗ੍ਰਿਫ਼ਤਾਰੀ ਵੀ ਕੀਤੀ ਸੀ। ਨਾਲ ਹੀ ਚੰਡੀਗੜ੍ਹ ਅਤੇ ਹੁਸ਼ਿਆਰਪੁਰ ਵਿੱਚ ਉਸ ਦੀ ਲਗਭਗ 8 ਕਰੋੜ ਰੁਪਏ ਦੀ ਰਿਹਾਇਸ਼ੀ ਜਾਇਦਾਦ ਨੂੰ ਅਸਥਾਈ ਤੌਰ 'ਤੇ ਕੁਰਕ ਕੀਤਾ ਗਿਆ ਸੀ।

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget