ਪੜਚੋਲ ਕਰੋ

ਨਾਇਬ ਤਹਿਸੀਲਦਾਰ ਭਰਤੀ ਘੋਟਾਲੇ ਦੀ ਹੋਵੇ ਸੀ.ਬੀ.ਆਈ. ਜਾਂ ਨਿਆਇਕ ਜਾਂਚ: ਬਿਕਰਮ ਸਿੰਘ ਮਜੀਠੀਆ

ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਜਾਂ ਫਿਰ ਹਾਈ ਕੋਰਟ ਦੇ ਮੌਜੂਦਾ ਜੱਜ ਹਵਾਲੇ ਕਰਨ। ਉਹਨਾਂ ਕਿਹਾ ਕਿ 70 ਹਜ਼ਾਰ ਉਮੀਦਵਾਰ ਜੋ ਇਸ ਪ੍ਰੀਖਿਆ ਵਿਚ ਬੈਠੇ ਉਹ ਚਾਹੁੰਦੇ ਹਨ ਕਿ ਸਾਰੀ ਜਾਂਚ ਪਾਰਦਰਸ਼ੀ ਹੋਵੇ

Punjab News: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ ਪੀ ਐਸ ਸੀ) ਵੱਲੋਂ ਕੀਤੀ ਗਈ ਨਾਇਬ ਤਹਿਸੀਲਦਾਰ ਦੀ ਭਰਤੀ ਵਿਚ ਬਹੁ ਕਰੋੜੀ ਘੁਟਾਲੇ ਦੀ ਜਾਂਚ ਸੀ ਬੀ ਆਈ ਤੋਂ ਕਰਵਾਈ ਜਾਵੇ ਜਾਂ ਫਿਰ ਇਸਦੀ ਨਿਆਂਇਕ ਜਾਂਚ ਕਰਵਾਈ ਜਾਵੇ ਕਿਉਂਕਿ ਇਸ ਮਾਮਲੇ ਵਿਚ ਪ੍ਰੀਖਿਆ ਪ੍ਰਕਿਰਿਆ ਵਿਚ ਗਲਤ ਕੰਮ ਕਰਨ ਦਾ ਖੁਲ੍ਹਾਸਾ ਕੁਝ ਹੇਠਲੇ ਪੱਧਰ ਦੇ ਮੁਲਜ਼ਮਾਂ ਦੀ ਗ੍ਰਿਫਤਾਰੀ ਨਾਲ ਹੋਇਆ ਹੈ।

ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਜਾਂ ਫਿਰ ਹਾਈ ਕੋਰਟ ਦੇ ਮੌਜੂਦਾ ਜੱਜ ਹਵਾਲੇ ਕਰਨ। ਉਹਨਾਂ ਕਿਹਾ ਕਿ 70 ਹਜ਼ਾਰ ਉਮੀਦਵਾਰ ਜੋ ਇਸ ਪ੍ਰੀਖਿਆ ਵਿਚ ਬੈਠੇ ਉਹ ਚਾਹੁੰਦੇ ਹਨ ਕਿ ਸਾਰੀ ਜਾਂਚ ਪਾਰਦਰਸ਼ੀ ਹੋਵੇ ਅਤੇ ਉਹਨਾਂ ਦੀ ਹੇਠਲੇ ਪੱਧਰ ਦੇ ਮੁਲਜ਼ਮਾਂ ਨੂੰ ਫੜ ਕੇ ਅੱਖਾਂ ਪੂੰਝਣ ਨਾਲ ਤਸੱਲੀ ਨਹੀਂ ਹੋਵੇਗੀ।

ਅਕਾਲੀ ਆਗੂ ਨੇ ਇਹ ਵੀ ਮੰਗ ਕੀਤੀ ਕਿ ਨਾਇਬ ਤਹਿਸੀਲ ਪ੍ਰੀਖਿਆ ਦੀ ਸਾਰੀ ਭਰਤੀ ਪ੍ਰਕਿਰਿਆ ਰੱਦ ਕੀਤੀ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਜਿਸ ਸਟਾਫ ਨੇ ਇਹ ਪ੍ਰੀਖਿਆ ਕਰਵਾਈ ਉਹਨਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਸਿਆਸੀ ਆਕਾਵਾਂ ਦਾ ਪਤਾ ਲੱਗ ਸਕੇ ਜਿਹਨਾਂ ਨੇ ਗਲਤ ਕੰਮ ਕਰਵਾਏ ਤਾਂ ਜੋ ਇਹਨਾਂ ਨੂੰ ਢੁਕਵੀਂ ਸਜ਼ਾ ਮਿਲ ਸਕੇ।ਉਹਨਾਂ ਇਹ ਵੀ ਮੰਗ ਕੀਤੀ ਕਿ ਹੋਰ ਸਾਰੀਆਂ ਪ੍ਰੀਖਿਆਵਾਂ ਜਿਹਨਾਂ ਵਿਚ ਵੈਟਨਰੀ ਅਫਸਰਾਂ ਤੇ ਸਹਿਕਾਰੀ ਸਭਾਵਾਂ ਦੇ ਇੰਸਪੈਕਟਰਾਂ ਦੀ ਭਰਤੀ ਵੀ ਸ਼ਾਮਲ ਹਨ ਅਤੇ ਸ਼ੱਕ ਦੇ ਘੇਰੇ ਵਿਚ ਹਨ, ਉਹ ਵੀ ਨਵੇਂ ਸਿਰੇ ਤੋਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

ਮਜੀਠੀਆ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਖਿਆ ਕਿ ਉਹ ਦੱਸਣ ਕਿ ਉਹ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਚ ਕਿਹੜੇ ਬਦਲਾਅ ਦਾ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਕੇਜਰੀਵਾਲ ਗੁਜਰਾਤ ਵਿਚ ਪ੍ਰਚਾਰਕਰ ਰਹੇ ਹਨ ਕਿ ਸੂਬੇ ਵਿਚ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਕੀਤੇ ਗਏ ਹਨ ਜਦੋਂ ਕਿ ਪੰਜਾਬ ਤਾਂ ਪ੍ਰੀਖਿਆ ਪ੍ਰਣਾਲੀ ਹੀ ਢਹਿ ਢੇਰੀ ਹੋ ਗਈ ਹੈ ਤੇ ਜੀ ਐਸ ਐਮ ਯੰਤਰਾਂ ਦੇ ਨਾਲ ਸਿਮ ਕਾਰਡ ਤੇ ਬਲੂਟੁੱਥ ਦੀ ਵਰਤੋਂ ਕਰ ਕੇ ਮਾਹਿਰਾਂ ਤੋਂ ਉਹਨਾਂ ਉਮੀਦਵਾਰਾਂ ਨੂੰ ਜਵਾਬ ਉਪਲਬਧ ਕਰਵਾਏ ਗਏ ਜਿਹਨਾਂ ਦੀ ਚੋਣ ਕੀਤੀ ਜਾਣੀ ਸੀ। ਉਹਨਾਂ ਕਿਹਾਕਿ ਇਸ ਕਾਰਨ ਪਟਵਾਰੀ ਤੇ ਸਵੀਪਰਾਂ ਦੀ ਪ੍ਰੀਖਿਆ ਵਿਚ ਫੇਲ੍ਹਹੋਏ ਉਮੀਦਵਾਰ ਵੀ ਚੁਣੇ ਗਏ।

ਅਕਾਲੀ ਆਗੂ ਨੇ ਵਿਦਿਆਰਥੀਆਂ ਨੂੰ ਭਰੋਸਾ ਦੁਆਇਆ ਕਿ ਪਾਰਟੀ ਸਰਕਾਰ ਨੂੰ ਇਸ ਘੁਟਾਲੇ ’ਤੇ ਪਰਦਾ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਸਭ ਤੋਂ ਪਹਿਲਾਂ 10 ਅਕਤੂਬਰ ਨੁੰ ਪ੍ਰਭਾਵਤ ਉਮੀਦਵਾਰਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ ਤੇ ਇਕਜੁੱਟਤਾ ਪ੍ਰਗਟਾਈ ਸੀ ਤੇ ਹੁਣ ਵੀ ਉਹ ਕੇਸ ਵਿਚ ਨਿਆਂ ਹਾਸਲ ਕਰਨ ਵਾਸਤੇ ਉਹਨਾਂ ਦੀ ਮਦਦ ਕਰਦਾ ਰਹੇਗਾ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ

ਵੀਡੀਓਜ਼

Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget