Fire Breaks Out In Car: ਚੇਤਰ ਨਰਾਤਿਆਂ ਦੇ ਪਹਿਲੇ ਦਿਨ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਪਰ ਗਣਿਮਤ ਇਹ ਰਹੀ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਬਿਲਾਸਪੁਰ ਦੇ ਸ਼ਕਤੀਪੀਠ ਸ਼੍ਰੀ ਨੈਣਾ ਦੇਵੀ ਵਿਖੇ ਪੰਜਾਬ ਤੋਂ ਆਏ ਸ਼ਰਧਾਲੂਆਂ ਦੀ ਗੱਡੀ ਨੂੰ ਅੱਗ ਲੱਗ ਗਈ। ਇਸ ਦੌਰਾਨ ਸ਼ਰਧਾਲੂ ਵਾਲ-ਵਾਲ ਬਚ ਗਏ। ਨੈਣਾ ਦੇਵੀ ਦੇ ਰਸਤੇ 'ਤੇ ਪੈਂਦੇ ਪਿੰਡ ਮੰਡਾਲੀ ਨੇੜੇ ਇਹ ਘਟਨਾ ਵਾਪਰੀ। ਚੱਲਦੀ ਗੱਡੀ 'ਚੋਂ ਧੂੰਆਂ ਨਿਕਲਣ ਲੱਗਾ। ਤਾਂ ਕਾਰ ਚਾਲਕ ਨੇ ਫਟਾਫਟ ਆਪਣੀ ਸਮਝਦਾਰੀ ਦਿਖਾਉਂਦੇ ਹੋਏ ਗੱਡੀ ਨੂੰ ਇੱਕ ਪਾਸੇ ਖੜ੍ਹੀ ਕਰ ਦਿੱਤੀ ਅਤੇ ਸਭ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਬਸ ਕਾਰ 'ਚੋਂ ਉਤਰਨ ਦੀ ਦੇਰ ਹੀ ਸੀ ਕਿ ਕਾਰ ਅੱਗ ਦੀ ਲਪੇਟ ਦੇ ਵਿੱਚ ਆ ਗਈ। ਇਸ ਦੌਰਾਨ ਸ਼ਰਧਾਲੂ ਵਾਲ-ਵਾਲ ਬਚ ਗਏ।



ਧੂੰ-ਧੂੰ ਕਰਕੇ ਸੜ ਗਈ ਕਾਰ


ਇਹ ਘਟਨਾ ਮੰਡਿਆਲੀ ਪਿੰਡ ਨੇੜੇ ਵਾਪਰੀ, ਜਿਸ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਕਾਰ ਧੂੰ-ਧੂੰ ਕਰਕੇ ਸੜਦੀ ਹੋਈ ਨਜ਼ਰ ਆ ਰਹੀ ਹੈ। ਲੋਕ ਦੂਰ ਤੋਂ ਹੀ ਕਾਰ ਨੂੰ ਦੇਖ ਰਹੇ ਸਨ ਅਤੇ ਡਰ ਵੀ ਰਹੇ ਸਨ ਕਿ ਇਸ ਵਿੱਚ ਕੋਈ ਧਮਾਕਾ ਨਾ ਹੋ ਜਾਵੇ। 


ਤੁਹਾਨੂੰ ਦੱਸ ਦੇਈਏ ਕਿ ਅੱਜ ਤੋਂ ਸ਼ਕਤੀਪੀਠ ਸ਼੍ਰੀ ਨੈਣਾ ਦੇਵੀ ਮੰਦਿਰ ਵਿੱਚ ਚੇਤਰ ਨਰਾਤਿਆਂ ਦੀ ਸ਼ੁਰੂਆਤ ਹੋ ਗਈ ਹੈ ਤੇ ਇਨ੍ਹਾਂ 9 ਦਿਨਾਂ ਤੱਕ ਚੱਲਣ ਵਾਲੇ ਨਰਾਤਿਆਂ ਦੌਰਾਨ ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਦੇਸ਼ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਾਤਾ ਰਾਣੀ ਦੇ ਦਰਬਾਰ ਵਿੱਚ ਪਹੁੰਚਦੇ ਹਨ। ਪੰਜਾਬ ਵਿੱਚੋਂ ਹਰ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੱਥਾ ਟੇਕਦੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।