ਰਾਮਨਗਰ/ਚੰਡੀਗੜ੍ਹ: ਉੱਤਰਾਖੰਡ ਦੇ ਰਾਮਨਗਰ 'ਚ ਪੈਂਦੀ ਢੇਲਾ ਨਦੀ 'ਚ ਇਕ ਕਾਰ ਡਿੱਗਣ ਕਾਰਨ ਸ਼ੁੱਕਰਵਾਰ ਸਵੇਰੇ ਪੰਜਾਬ ਦੇ ਨੌਂ ਸੈਲਾਨੀਆਂ ਦੀ ਮੌਤ ਹੋ ਗਈ। 
ਉਨ੍ਹਾਂ ਦੱਸਿਆ ਕਿ ਚਾਰ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ ਪੰਜ ਅਜੇ ਵੀ ਕਾਰ ਵਿੱਚ ਫਸੇ ਹੋਏ ਹਨ। ਖ਼ਬਰ ਏਜੰਸੀ ਏਐਨਆਈ ਨੇ ਕੁਮਾਉਂ ਰੇਂਜ ਦੇ ਡੀਆਈਜੀ ਆਨੰਦ ਭਰਨ ਦੇ ਹਵਾਲੇ ਨਾਲ ਦੱਸਿਆ ਕਿ ਸ਼ੁੱਕਰਵਾਰ ਤੜਕੇ ਮੀਂਹ ਕਾਰਨ ਪਾਣੀ ਦੇ ਭਾਰੀ ਵਹਾਅ ਆਉਣ ਤੋਂ ਬਾਅਦ ਇਹ ਘਟਨਾ ਵਾਪਰੀ।


ਇਸ ਮਾਮਲੇ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ, "ਨੈਨੀਤਾਲ ਜ਼ਿਲ੍ਹੇ ਵਿੱਚ ਢੇਲਾ ਨਦੀ ਵਿੱਚ ਕਾਰ ਵਹਿ ਜਾਣ ਕਾਰਨ 9 ਪੰਜਾਬੀ ਸੈਲਾਨੀਆਂ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਸਾਰੇ ਸੈਲਾਨੀਆਂ ਨੂੰ ਮਾਨਸੂਨ ਦੇ ਮੌਸਮ ਦੌਰਾਨ ਵਧੇਰੇ ਸਾਵਧਾਨ ਰਹਿਣ ਦੀ ਬੇਨਤੀ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਦੁਖੀ ਪਰਿਵਾਰਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾਵੇ।"









ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੱਲੋਂ ਦੁਖ ਪ੍ਰਗਟ
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਦੁਖ ਪ੍ਰਗਾਟ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਮਨਗਰ ਦੇ ਢੇਲਾ ਨਦੀ 'ਚ ਤੇਜ਼ ਪਾਣੀ ਦੇ ਵਹਾਅ ਦੌਰਾਨ ਕਾਰ ਵਹਿ ਜਾਣ ਕਾਰਨ ਕਾਰ ਸਵਾਰ ਵਿਅਕਤੀਆਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਮੇਰੀ ਸੰਵੇਦਨਾ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹੈ। ਹੋਰ ਕਾਰ ਸਵਾਰਾਂ ਦੇ ਬਚਾਅ ਲਈ ਸਥਾਨਕ ਪ੍ਰਸ਼ਾਸਨ ਨੂੰ ਰਾਹਤ ਕਾਰਜ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।





 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ