Punjab News: ਪੰਜਾਬ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਕਲਯੁੱਗੀ ਪੁੱਤਰ ਨੇ ਆਪਣੇ ਹੀ ਪਿਉ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ ਹੈ। ਇਸ ਕਾਰਨਾਮੇ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ।
ਨਕੋਦਰ ਤੋਂ ਰੂਹ ਕੰਬਾਊ ਵਾਰਦਾਤ
ਨਕੋਦਰ ਦੀ ਪੁਰੇਵਾਲ ਕਲੋਨੀ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਕੈਨੇਡਾ ਤੋਂ ਆਏ ਪੁੱਤ ਨੇ ਆਪਣੇ ਬਜ਼ੁਰਗ ਪਿਤਾ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ। ਜਿਸ ਤੋਂ ਬਾਅਦ ਗੰਭੀਰ ਜ਼ਖਮੀ ਹਾਲਤ ਵਿੱਚ ਬਜ਼ੁਰਗ ਨੂੰ ਲੁਧਿਆਣ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਬਜ਼ੁਰਗ ਪਿਉ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ।
ਪੁਲਿਸ ਕਰ ਰਹੀ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਥਾਣਾ ਮੁਖੀ ਇੰਸਪੈਕਟਰ ਬਲਜੀਤ ਸਿੰਘ, ਏ. ਐੱਸ. ਆਈ ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜ਼ਖਮੀ ਬਜ਼ੁਰਗ ਦੀ ਪਛਾਣ ਹਰਜੀਤ ਸਿੰਘ ਵਾਸੀ ਪੁਰੇਵਾਲ ਕਲੋਨੀ ਵਜੋਂ ਹੋਈ ਹੈ।
2-3 ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ ਪੁੱਤ
ਮੁਹੱਲਾ ਵਾਸੀਆਂ ਨੇ ਦੱਸਿਆ ਕਿ ਬਜ਼ੁਰਗ ਹਰਜੀਤ ਸਿੰਘ ਆਪਣੀ ਪਤਨੀ ਨਾਲ ਰਹਿੰਦਾ ਹੈ। ਉਸ ਦਾ ਪੁੱਤਰ ਜੋ 2-3 ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਇਆ ਸੀ। ਮਿਲੀ ਜਾਣਕਾਰੀ ਅਨੁਸਾਰ ਬਜ਼ੁਰਗ ਦੀ ਪਤਨੀ ਅੱਜ ਸਵੇਰੇ ਆਪਣੇ ਰਿਸ਼ਤੇਦਾਰੀ ਵਿਚ ਗਈ ਹੋਈ ਸੀ। ਘਰ ਵਿੱਚ ਪਿਉ-ਪੁੱਤ ਇਕੱਲੇ ਸਨ। ਬਜ਼ੁਰਗ ਪਿਛਲੇ ਕੁਝ ਸਮੇਂ ਤੋਂ ਕਾਫੀ ਬਿਮਾਰ ਸੀ।
ਕਾਰਨਾਮੇ ਤੋਂ ਬਾਅਦ ਪੁੱਤਰ ਫਰਾਰ
ਸਿਟੀ ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਹਮਲਾ ਕਰਨ ਉਪਰੰਤ ਘਰੋਂ ਫਰਾਰ ਹੋ ਗਿਆ, ਜਿਸ ਨੂੰ ਫੜਨ ਲਈ ਪੁਲਿਸ ਪਾਰਟੀਆਂ ਵੱਖ-ਵੱਖ ਥਾਂਵਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ