Dope Test: ਨੰਬਰਦਾਰਾਂ ਦੇ ਵੀ ਹੋਣਗੇ ਡੋਪ ਟੈਸਟ, ਇਸ ਜ਼ਿਲ੍ਹੇ 'ਚ ਹੁਕਮ ਹੋਏ ਲਾਗੂ, ਤਿੰਨ ਮਹੀਨੇ 'ਚ ਤਹਿਸੀਲਦਾਰ ਦੇਣਗੇ ਰਿਪੋਰਟ
Dope Test in Punjab: ਪੰਜਾਬ ਵਿੱਚ ਹੁਣ ਨੰਬਰਦਾਰਾਂ ਦਾ ਵੀ ਡੋਪ ਟੈਸਟ ਕੀਤਾ ਜਾਵੇਗਾ। ਜਿਸ ਸਬੰਧੀ ਹੁਕਮ ਜਾਰੀ ਹੋ ਗਏ ਹਨ। ਇਹ ਐਲਾਨ ਨਵਾਂਸ਼ਹਿਰ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਕੀਤਾ ਗਿਆ। ਨਵਾਂਸ਼ਹਿਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਡੈਲੀਗੇਸ਼ਨ
ਪੰਜਾਬ ਵਿੱਚ ਹੁਣ ਨੰਬਰਦਾਰਾਂ ਦਾ ਵੀ ਡੋਪ ਟੈਸਟ ਕੀਤਾ ਜਾਵੇਗਾ। ਜਿਸ ਸਬੰਧੀ ਹੁਕਮ ਜਾਰੀ ਹੋ ਗਏ ਹਨ। ਇਹ ਐਲਾਨ ਨਵਾਂਸ਼ਹਿਰ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਹੈ। ਨਵਾਂਸ਼ਹਿਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਡੈਲੀਗੇਸ਼ਨ ਨੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੂੰ ਮਿਲੇ ਕੇ ਨੰਬਰਦਾਰਾਂ ਦਾ ਡੋਪ ਟੈਸਟ ਕਰਵਾਉਣ ਸਬੰਧੀ ਸ਼ਿਕਾਇਤ ਕੀਤੀ।
ਇਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਡਿਪਟੀ ਕਮਿਸ਼ਨਰ ਵਲੋਂ ਤਹਿਸੀਲ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਨੂੰ ਪੱਤਰ ਲਿਖ ਕੇ ਨੰਬਰਦਾਰਾਂ ਦਾ ਡੋਪ ਟੈਸਟ ਕਰਵਾ ਕੇ ਤਿੰਨ ਮਹੀਨੇ ਦੇ ਅੰਦਰ-ਅੰਦਰ ਰਿਪੋਰਟ ਭੇਜਣ ਸਬੰਧੀ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਵੱਖ-ਵੱਖ ਪਿੰਡਾਂ ਦੇ ਡੈਲੀਗੇਸ਼ਨ ਵਲੋਂ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਗਈ ਹੈ ਕਿ ਉਨ੍ਹਾਂ ਦੇ ਪਿੰਡਾਂ ਦੇ ਨੰਬਰਦਾਰ ਅਕਸਰ ਹੀ ਨਸ਼ੇ ਵਿੱਚ ਰਹਿੰਦੇ ਹਨ, ਜਿਸ ਕਾਰਨ ਲੋਕਾਂ ਦਾ ਆਮ ਕੰਮ-ਕਾਜ ਠੀਕ ਢੰਗ ਨਾਲ ਨਹੀਂ ਹੋ ਪਾ ਰਿਹਾ ਅਤੇ ਗਵਾਹੀਆਂ ਆਦਿ ਵੀ ਪੰਚਾਇਤ ਮੈਂਬਰ ਹੀ ਪਾਉਂਦੇ ਹਨ।
ਉਨ੍ਹਾਂ ਦੱਸਿਆ ਕਿ ਸ਼ਿਕਾਇਤ ਮਿਲਣ ‘ਤੇ ਸਮੂਹ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਤਹਿਸੀਲ ਅਧੀਨ ਪੈਂਦੇ ਨੰਬਰਦਾਰਾਂ ਦਾ ਡੋਪ ਟੈਸਟ ਕਰਵਾ ਕੇ ਤਿੰਨ ਮਹੀਨੇ ਦੇ ਅੰਦਰ-ਅੰਦਰ ਰਿਪੋਰਟ ਭੇਜਣ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੰਬਰਦਾਰ ਦਾ ਡੋਪ ਟੈਸਟ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਦੇ ਵਿਰੁੱਧ ਨਿਯਮਾਂ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ : Punjab ਦੀਆਂ ਜੇਲ੍ਹਾਂ 'ਚ CCTV ਲਗਵਾਉਣ ਲਈ ਗੈਂਗਸਟਰ ਪਹੁੰਚਿਆ ਹਾਈਕੋਰਟ, ਮਾਨ ਸਰਕਾਰ ਨੂੰ ਆਹ ਹੁਕਮ ਹੋ ਗਏ ਜਾਰੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial