ਪੰਜਾਬ ਦੇ ਨਵੇਂ ਮੁੱਖ ਮੰਤਰੀ ਲਈ ਸੁਨੀਲ ਜਾਖੜ ਦੇ ਨਾਂਅ ਤੇ ਫਸਿਆ ਪੇਚ
ਪੰਜਾਬ ਦੇ ਨਵੇਂ ਮੁੱਖ ਮੰਤਰੀ ਚੇਹਰੇ ਤੇ ਪੇਚ ਫੱਸ ਗਿਆ ਹੈ। ਸੁਨੀਲ ਜਾਖੜ ਦੇ ਨਾਮ ਤੇ ਕੁੱਝ ਮੰਤਰੀਆਂ ਨੇ ਇਤਰਾਜ਼ ਜਤਾਇਆ ਹੈ।ਨਵਜੋਤ ਸਿੱਧੂ ਵੀ ਮਾਝਾ ਦੇ ਉਨ੍ਹਾਂ ਮੰਤਰੀਆਂ ਦੇ ਨਾਲ ਹਨ।

ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚੇਹਰੇ ਤੇ ਪੇਚ ਫੱਸ ਗਿਆ ਹੈ। ਸੁਨੀਲ ਜਾਖੜ ਦੇ ਨਾਮ ਤੇ ਕੁੱਝ ਮੰਤਰੀਆਂ ਨੇ ਇਤਰਾਜ਼ ਜਤਾਇਆ ਹੈ।ਨਵਜੋਤ ਸਿੱਧੂ ਵੀ ਮਾਝਾ ਦੇ ਉਨ੍ਹਾਂ ਮੰਤਰੀਆਂ ਦੇ ਨਾਲ ਹਨ।ਪਾਰਟੀ ਪ੍ਰਧਾਨ ਅਤੇ ਦੋਨੋਂ ਅਬਜ਼ਰਵਰਾਂ ਨੂੰ ਅੱਜ ਰਾਤ ਚੰਡੀਗੜ੍ਹ 'ਚ ਹੀ ਰੁੱਕਣਾ ਪਿਆ ਹੈ।ਇਸ ਲਈ ਹੀ ਅਜੇ ਤੱਕ ਕੋਈ ਫੈਸਲਾ ਨਹੀਂ ਹੋ ਸਕਿਆ ਹੈ।
ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤਰ੍ਹਾਂ ਉਹ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਨਹੀਂ ਕਰ ਸਕੇ।
ਉਹ ਸ਼ਨੀਵਾਰ ਨੂੰ ਰਾਜ ਭਵਨ ਪਹੁੰਚੇ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲੇ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਕਿਹਾ ਕਿ ਆਪਣੇ ਸਮਰਥਕਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਉਹ ਆਪਣੇ ਅਗੇ ਸਿਆਸੀ ਸਫ਼ਰ ਦਾ ਫੈਸਲਾ ਕਰਨਗੇ।ਹੁਣ ਸਭ ਦੀਆਂ ਨਜ਼ਰਾਂ ਦਿੱਲੀ ਵੱਲ ਹਨ ਤੇ ਹਾਈਕਮਾਨ ਦੇ ਫੈਸਲੇ ਦੀ ਉਡੀਕ ਹੈ।
ਦਰਅਸਲ ਕਾਂਗਰਸ ਵਿਧਾਇਕ ਦਲ ਦਾ ਲੀਡਰ ਚੁਣਨ ਲਈ ਸਾਰੇ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ। ਹੁਣ ਹਾਈਕਮਾਨ ਦੇ ਫੈਸਲੇ ਦੀ ਉਡੀਕ ਹੈ। ਸੋਨੀਆ ਗਾਂਧੀ ਦੇ ਫੈਸਲੇ ਮਗਰੋਂ ਵਿਧਾਇਕ ਦਲ ਦੇ ਲੀਡਰ ਦਾ ਐਲਾਨ ਹੋਏਗਾ ਜੋ ਪੰਜਾਬ ਦਾ ਮੁੱਖ ਮੰਤਰੀ ਬਣੇਗਾ।
ਦੱਸ ਦਈਏ ਕਿ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਵਿਧਾਇਕ ਦਲ ਦਾ ਲੀਡਰ ਚੁਣਨ ਦੇ ਅਧਿਕਾਰ ਹਾਈਕਮਾਨ ਨੂੰ ਸੌਂਪ ਦਿੱਤੇ ਗਏ ਹਨ। ਇਸ ਲਈ ਹੁਣ ਹਾਈਕਮਾਨ ਵੱਲੋਂ ਹੀ ਫੈਸਲਾ ਕੀਤਾ ਜਾਏਗਾ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਦੱਸ ਦਈਏ ਕਿ ਵਿਧਾਇਕ ਦਲ ਦੀ ਮੀਟਿੰਗ ਵਿੱਚ ਕਾਂਗਰਸ ਦੇ 80 ਵਿੱਚੋਂ 78 ਵਿਧਾਇਕ ਸ਼ਾਮਲ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਮੀਟਿੰਗ ਵਿੱਚ ਨਹੀਂ ਗਏ। ਕੈਪਟਨ ਨੇ ਮੀਟਿੰਗ ਤੋਂ ਪਹਿਲਾਂ ਅਸਤੀਫਾ ਦੇ ਕੇ ਕਹਿ ਦਿੱਤਾ ਸੀ ਕਿ ਹੁਣ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਚੁਣ ਲਵੋ।






















