Nangal Accident News: ਕਈ ਵਾਰ ਕਿਸੇ ਦੀ ਮੌਜ ਮਸਤੀ ਕਿਸੇ ਹੋਰ ਦੀ ਜ਼ਿੰਦਗੀ ਲਈ ਭਾਰੀ ਪੈ ਸਕਦੀ ਹੈ ਅਤੇ ਕਿਸੇ ਦੀ ਜਾਨ ਵੀ ਜਾ ਸਕਦੀ ਹੈ। ਜੀ ਹਾਂ ਬਹੁਤ ਹੀ ਦੁਖਦਾਇਕ ਖਬਰ ਨੰਗਲ ਤੋਂ ਆ ਰਹੀ ਹੈ । ਜਿੱਥੇ ਦੋ ਟਿੱਪਰਾਂ ਵੱਲੋਂ ਮਸਤੀ ਕਰਦੇ ਹੋਏ ਰੇਸ ਲਗਾਈ ਜਾ ਰਹੀ ਸੀ, ਜਿਸ ਨੇ ਸੜਕ ਉੱਤੇ ਐਕਟਿਵਾ ਉੱਤੇ ਜਾ ਰਹੇ ਨੌਜਵਾਨ ਦੀ ਜਾਨ ਲੈ ਲਈ ਹੈ। ਜਿਸ ਤੋਂ ਬਾਅਦ ਪਿੰਡ ਦੇ ਵਿੱਚ ਸੋਗ ਫੈਲ ਗਿਆ ਹੈ।



ਦੱਸਿਆ ਜਾ ਰਿਹਾ ਹੈ ਕਿ ਨੰਗਲ-ਚੰਡੀਗੜ੍ਹ ਮੁੱਖ ਮਾਰਗ ਤੇ ਜਵਾਹਰ ਮਾਰਕੀਟ ਨੰਗਲ ਦੇ ਨਜ਼ਦੀਕ ਇੱਕ ਐਕਟਿਵਾ ਸਵਾਰ ਦੇ ਟਿੱਪਰਾਂ ਦੀ ਲਪੇਟ ਵਿੱਚ ਆ ਜਾਣ ਦੇ ਚਲਦਿਆਂ ਮੌਕੇ ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਤੱਖ ਦਰਸ਼ੀਆਂ ਦੇ ਦੱਸਣ ਦੇ ਅਨੁਸਾਰ ਦੋ ਟਿੱਪਰ ਆਪਸ ਦੇ ਵਿੱਚ ਰੇਸ ਲਗਾ ਰਹੇ ਸਨ ਤੇ ਇੱਕ ਦੂਜੇ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਕਰ ਰਹੇ ਸਨ। ਜਿਸ ਦੇ ਚਲਦਿਆਂ ਸੜਕ 'ਤੇ ਚੱਲ ਰਹੇ ਇਸ ਐਕਟੀਵਾ ਸਵਾਰ ਨੌਜਵਾਨ ਨੂੰ ਇੱਕ ਟਿੱਪਰ ਦੀ ਫੇਟ ਵੱਜੀ, ਜਿਸ ਨਾਲ ਇਸ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ।


ਉਧਰ ਮੌਕੇ ਤੋਂ ਟਿੱਪਰ ਸਵਾਰ ਆਪਣਾ ਟਿੱਪਰ ਲੈ ਕੇ ਦੌੜ ਗਿਆ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਐਕਸੀਡੈਂਟ ਵਾਲੇ ਸਥਾਨ ਤੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਪੁਲਿਸ ਪ੍ਰਸ਼ਾਸਨ ਗੌਰ ਨਾਲ ਖੰਗਾਲੇ ਤੇ ਇਸ ਘਟਨਾ ਦੇ ਲਈ ਦੋਸ਼ੀ ਵਿਅਕਤੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰੇ।


ਉੱਧਰ ਮੌਕੇ ਤੇ ਪਹੁੰਚੇ ਪਿੰਡ ਵਾਲਿਆਂ ਨੇ ਦੱਸਿਆ ਕਿ ਇਹ ਮ੍ਰਿਤਕ ਨੌਜਵਾਨ ਕੁੱਝ ਸਮੇਂ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ। ਕੁਝ ਸਾਲ ਪਹਿਲਾਂ ਹੀ ਇਸ ਦਾ ਵਿਆਹ ਹੋਇਆ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।