ਪੜਚੋਲ ਕਰੋ
(Source: ECI/ABP News)
ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ , ਹੁਸ਼ਿਆਰਪੁਰ ਦਾ ਨੰਗਲ ਸ਼ਹੀਦਾਂ ਟੋਲ ਪਲਾਜ਼ਾ ਅੱਜ ਰਾਤ ਤੋਂ ਹੋਵੇਗਾ ਬੰਦ
Hoshiarpur News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਹੋਰ ਵੱਡਾ ਫ਼ੈਸਲਾ ਲਿਆ ਗਿਆ ਹੈ ਕਿ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਟੋਲ ਪਲਾਜ਼ੇ ਨੂੰ ਅੱਜ ਰਾਤ ਤੋਂ ਬੰਦ ਕੀਤਾ ਜਾਵੇਗਾ। ਦੱਸਿਆ ਜਾਂਦਾ ਹੈ ਕਿ ਟੋਲ ਕੰਪਨੀ ਨੇ ਸਮਾਂ ਵਧਾਉਣ ਲਈ ਕਿਹਾ ਸੀ
![ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ , ਹੁਸ਼ਿਆਰਪੁਰ ਦਾ ਨੰਗਲ ਸ਼ਹੀਦਾਂ ਟੋਲ ਪਲਾਜ਼ਾ ਅੱਜ ਰਾਤ ਤੋਂ ਹੋਵੇਗਾ ਬੰਦ Nangal Shaheedan Toll Plaza of Hoshiarpur will be closed from tonight by Bhagwant Mann Govt ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ , ਹੁਸ਼ਿਆਰਪੁਰ ਦਾ ਨੰਗਲ ਸ਼ਹੀਦਾਂ ਟੋਲ ਪਲਾਜ਼ਾ ਅੱਜ ਰਾਤ ਤੋਂ ਹੋਵੇਗਾ ਬੰਦ](https://feeds.abplive.com/onecms/images/uploaded-images/2023/02/14/9ee9707845ad5faa7f16d352e78bf14f1676359636568345_original.jpg?impolicy=abp_cdn&imwidth=1200&height=675)
Nangal Shaheedan Toll Plaza
Hoshiarpur News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਹੋਰ ਵੱਡਾ ਫ਼ੈਸਲਾ ਲਿਆ ਗਿਆ ਹੈ ਕਿ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਟੋਲ ਪਲਾਜ਼ੇ ਨੂੰ ਅੱਜ ਰਾਤ ਤੋਂ ਬੰਦ ਕੀਤਾ ਜਾਵੇਗਾ। ਦੱਸਿਆ ਜਾਂਦਾ ਹੈ ਕਿ ਟੋਲ ਕੰਪਨੀ ਨੇ ਸਮਾਂ ਵਧਾਉਣ ਲਈ ਕਿਹਾ ਸੀ ਪਰ ਸਰਕਾਰ ਨੇ ਕੰਪਨੀ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਹੁਣ 14 ਫਰਵਰੀ ਦੀ ਰਾਤ 12 ਵਜੇ ਤੋਂ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਟੋਲ ਪਲਾਜਾ ਬੰਦ ਹੋ ਜਾਏਗਾ। ਕੰਪਨੀ ਨੇ ਸਰਕਾਰ ਨੂੰ 2007 ਵਿੱਚ ਸਥਾਪਤ ਟੋਲ ਦੀ ਮਿਆਦ ਵਧਾਉਣ ਦੀ ਅਪੀਲ ਕੀਤੀ ਗਈ ਸੀ , ਜਿਸ ਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੁਲਿਸ ਨਾਲ ਭਿੜੇ ਸਿੱਖ ਕਾਰਕੁਨਾਂ 'ਤੇ ਐਕਸ਼ਨ, 10 ਹੋਰ ਸ਼ਖ਼ਸਾਂ ਦੀਆਂ ਤਸਵੀਰਾਂ ਜਾਰੀ, ਸਿਰਾਂ 'ਤੇ ਰੱਖਿਆ ਇਨਾਮ
ਹੁਸ਼ਿਆਰਪੁਰ ਵਿਚ ਅੱਜ ਰਾਤ 12 ਵਜੇ ਤੋਂ ਬਾਅਦ ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਟੋਲ ਪਲਾਜ਼ਾ ਬੰਦ ਕਰ ਦਿੱਤਾ ਜਾਵੇਗਾ , ਜਿਸ ਵਿਚ ਆਮ ਹੁਸ਼ਿਆਰਪੁਰ ਵਾਸੀਆਂ ਨੂੰ ਵੀ ਇੱਕ ਵੱਡੀ ਰਾਹਤ ਮਿਲੀ ਹੈ। ਆਮ ਜਨਤਾ ਦਾ ਕਹਿਣਾ ਹੈ ਟੋਲ ਪਲਾਜ਼ੇ ਬੰਦ ਹੋਣੇ ਚਾਹੀਦੇ ਹਨ। ਅਸੀਂ ਜਦੋਂ ਕਾਰ ਖਰੀਦਦੇ ਹਾਂ ਅਸੀਂ ਸਰਕਾਰ ਨੂੰ ਰੋਡ ਟੈਕਸ ਦਿੰਦੇ ਹਾਂ। ਆਮ ਜਨਤਾ ਨੇ ਫੈਸਲੇ ਦਾ ਸਵਾਗਤ ਕੀਤਾ ਹੈ ਤੇ ਪ੍ਰਸ਼ਾਸ਼ਨ ਵੱਲੋਂ ਨੰਗਲ ਸ਼ਹੀਦਾਂ ਟੋਲ ਪਲਾਜ਼ਾ 'ਤੇ ਚੈੱਕ ਵੀ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਭਗਵੰਤ ਮਾਨ ਵੱਲੋਂ ਪ੍ਰੈੱਸ ਕਾਨਫਰੰਸ ਵੀ ਕੀਤੀ ਜਾ ਸਕਦੀ ਹੈ।
ਜਿੱਥੇ ਕਿ ਆਮ ਜਨਤਾ ਇਸ ਫੈਸਲੇ ਤੋਂ ਖੁਸ਼ੀ ਹੈ ,ਉਥੇ ਹੀ ਟੋਲ ਕਰਮਚਾਰੀਆਂ ਨੂੰ ਆਪਣੇ ਕੰਮ ਦੀ ਫਿਕਰ ਨੂੰ ਪੈ ਗਈ ਹੈ। ਉਨ੍ਹਾਂ ਕਿਹਾ ਕਿ 17- 17 ਸਾਲ ਹੋ ਗਏ ਹਨ ,ਉਨ੍ਹਾਂ ਨੂੰ ਟੋਲ 'ਤੇ ਕੰਮ ਕਰਦੇ ਹੋਏ ,ਸਰਕਾਰ ਨੂੰ ਸਾਡੇ ਬਾਰੇ ਵੀ ਸੋਚਣਾ ਚਾਹੀਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)