Punjab News: ਪੰਜਾਬ ਪੁਲਿਸ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਰਹੱਦ ਪਾਰ ਤੋਂ ਪਾਕਿਸਤਾਨ ਤੋਂ ਆ ਰਹੇ ਨਸ਼ਿਆਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਇਸ ਕੜੀ ਵਿੱਚ ਫਿਰੋਜ਼ਪੁਰ ਪੁਲਿਸ ਨੇ ਇੱਕ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਨਸ਼ਾ ਤਸਕਰ ਤੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਹੁਣ ਸਪਲਾਇਰਾਂ ਦੀ ਲੜੀ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ- ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਥਾਣਾ ਘੱਲ ਖੁਰਦ ਵੱਲੋਂ ਇੱਕ ਗੁਪਤ ਕਾਰਵਾਈ ਕੀਤੀ ਗਈ ਤੇ ਨਸ਼ਾ ਤਸਕਰ ਰਮੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਤੇ ਇਸ ਗਿਰੋਹ ਦੇ ਰਿਕਾਰਡ ਦਾ ਪਤਾ ਲਗਾਇਆ ਜਾ ਰਿਹਾ ਹੈ।

ਪੁਲਿਸ ਟੀਮ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਹਵਾਲਾ ਚੈਨਲਾਂ ਦਾ ਪਤਾ ਲਗਾਉਣ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਪੁਲਿਸ ਜਲਦੀ ਹੀ ਇਹ ਖੁਲਾਸਾ ਕਰੇਗੀ ਕਿ ਮੁਲਜ਼ਮਾਂ ਨੇ ਹੈਰੋਇਨ ਕਿੱਥੋਂ ਸਪਲਾਈ ਕਰਨੀ ਸੀ। ਪੁਲਿਸ ਮੁਲਜ਼ਮਾਂ ਦੇ ਮੋਬਾਈਲ ਵੇਰਵਿਆਂ ਅਤੇ ਹੋਰ ਜਾਣਕਾਰੀ ਦੀ ਜਾਂਚ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ