ਮਾਨਸਾ : ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਨੂੰ ਧਾਰਮਿਕ ਗ੍ਰੰਥ ਦੀ ਬੇਅਦਬੀ ਦੇ ਮਾਮਲੇ ਵਿੱਚ ਅੱਜ ਫਿਰ ਤੋਂ ਮਲੇਰਕੋਟਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਨਰੇਸ਼ ਯਾਦਵ ਦੋ ਦਿਨ ਦੇ ਪੁਲਿਸ ਰਿਮਾਂਡ ਉੱਤੇ ਸਨ ਜੋ ਕਿ ਅੱਜ ਖ਼ਤਮ ਹੋ ਰਿਹਾ ਹੈ। ਨਰੇਸ਼ ਯਾਦਵ ਦੀ ਅਦਾਲਤ ਵਿੱਚ ਪੇਸ਼ੀ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੀ ਲੀਡਰ ਸਿੱਪ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਮਲੇਰਕੋਟਲਾ ਵਿੱਚ ਇਕੱਠੀ ਹੋ ਰਹੀ ਹੈ।
ਨਰੇਸ਼ ਯਾਦਵ ਨੂੰ 24 ਜੁਲਾਈ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 25 ਜੁਲਾਈ ਨੂੰ ਮਲੇਰਕੋਟਲਾ ਦੀ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਸੀ। ਨਰੇਸ਼ ਯਾਦਵ ਦਾ ਨਾਮ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਜੇ ਨਾਮਕ ਵਿਅਕਤੀ ਨੇ ਲਿਆ ਸੀ।
ਵਿਜੇ ਅਨੁਸਾਰ ਉਸ ਨੂੰ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਨਰੇਸ਼ ਯਾਦਵ ਨੇ ਆਖਿਆ ਸੀ। ਨਰੇਸ਼ ਯਾਦਵ ਇਸ ਮਾਮਲੇ ਵਿੱਚ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਰਾਜਨੀਤਿਕ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਪੰਜਾਬ ਪੁਲਿਸ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਡੀ ਸੀ ਦਫ਼ਤਰ ਉੱਤੇ ਪ੍ਰਦਰਸ਼ਨ ਵੀ ਕੀਤਾ ਸੀ।