Republic Day 2023: ਪੰਜਾਬ ਪੁਲਿਸ ਨੇ ਫਿਰ ਲੋਹਾ ਮੰਨਵਾਇਆ ਹੈ। ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 74ਵੇਂ ਗਣਤੰਤਰ ਦਿਵਸ ਦੀ ਪੂਰਬਲੀ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਤੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਤ ਕੀਤੇ ਜਾਣ ਵਾਲੇ ਤਿੰਨ ਆਈਪੀਐਸ ਅਫ਼ਸਰਾਂ ਸਮੇਤ 18 ਮੁਲਾਜ਼ਮਾਂ ਦੇ ਨਾਂ ਐਲਾਨੇ ਹਨ। 


ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰੋਵੀਜ਼ਨਿੰਗ ਐਂਡ ਮਾਡਰਨਾਈਜ਼ੇਸ਼ਨ ਜੀ ਨਾਗੇਸ਼ਵਰ ਰਾਓ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਅੰਮ੍ਰਿਤਸਰ ਮੋਹਨੀਸ਼ ਚਾਵਲਾ ਤੇ ਸੀਨੀਅਰ ਪੁਲਿਸ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਉਪਿੰਦਰਜੀਤ ਸਿੰਘ ਘੁੰਮਣ ਸਮੇਤ ਤਿੰਨ ਆਈਪੀਐਸ ਅਫ਼ਸਰਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। 


ਇਹ ਵੀ ਪੜ੍ਹੋ: Padma Shri Award: ਜਾਣੋ ਕੌਣ ਹਨ ਡਾ. ਰਤਨ ਸਿੰਘ ਜੱਗੀ, ਜਿੰਨ੍ਹਾਂ ਦੇ ਨਾਂਅ ਹੋਇਆ ਹੈ ਪਦਮ ਸ੍ਰੀ ਐਵਾਰਡ


ਇਸ ਤੋਂ ਇਲਾਵਾ ਜਿਨ੍ਹਾਂ 15 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ ਲਈ ਚੁਣਿਆ ਗਿਆ ਹੈ, ਉਨ੍ਹਾਂ ਵਿੱਚ ਇੱਕ ਆਈਪੀਐਸ ਅਧਿਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਿਰੋਜ਼ਪੁਰ ਰੇਂਜ ਰਣਜੀਤ ਸਿੰਘ, ਚਾਰ ਪੀਪੀਐਸ ਅਧਿਕਾਰੀ ਕਮਾਂਡੈਂਟ ਆਰਟੀਸੀ ਪੀਏਪੀ ਜਲੰਧਰ ਮਨਦੀਪ ਸਿੰਘ, ਏਡੀਸੀਪੀ ਸਿਟੀ-2 ਅੰਮ੍ਰਿਤਸਰ ਪ੍ਰਭਜੋਤ ਸਿੰਘ ਵਿਰਕ, ਡੀਐਸਪੀ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਪਰਮਿੰਦਰ ਸਿੰਘ ਤੇ ਡੀਐਸਪੀ ਸੀਆਈਡੀ ਯੂਨਿਟ ਸੰਗਰੂਰ ਚਰਨਪਾਲ ਸਿੰਘ ਸ਼ਾਮਲ ਹਨ।


ਦੱਸ ਦਈਏ ਕਿ ਇਸੇ ਤਰ੍ਹਾਂ ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਤਜਿੰਦਰ ਸਿੰਘ, ਇੰਸਪੈਕਟਰ ਹਰਜਿੰਦਰ ਸਿੰਘ, ਐਸਆਈ ਦਲਜੀਤ ਸਿੰਘ, ਐਸਆਈ ਜਗਤਾਰ ਸਿੰਘ, ਐਸਆਈ ਬਲਜੀਤ ਕੌਰ, ਐਸਆਈ ਜੁਗਲ ਕਿਸ਼ੋਰ, ਏਐਸਆਈ ਰਾਜ ਕੁਮਾਰ, ਏਐੱਸਆਈ ਜਸਪਾਲ ਸਿੰਘ, ਏਐਸਆਈ ਰਾਕੇਸ਼ ਚੋਪੜਾ ਤੇ ਏਐਸਆਈ ਪਿਆਰਾ ਸਿੰਘ ਸ਼ਾਮਲ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਕੇਂਦਰ ਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।