ਕਾਂਗਰਸ ਨੂੰ ਵੱਡਾ ਝਟਕਾ, ਲਾਲੀ ਮਜੀਠੀਆ ਹੋਏ AAP 'ਚ ਸ਼ਾਮਲ
ਪਨਗ੍ਰੇਨ ਦੇ ਚੇਅਰਮੈਨ ਅਹੁੱਦੇ ਤੋਂ ਅਸਤੀਫਾ ਦੇਣ ਮਗਰੋਂ ਸੁਖਜਿੰਦਰ ਰਾਜ ਸਿੰਘ ਉਰਫ਼ ਲਾਲੀ ਮਜੀਠੀਆ ਨੇ ਆਮ ਆਦਮੀ ਪਾਰਟੀ (AAP) ਨਾਲ ਹੱਥ ਮਿਲਾ ਲਿਆ ਹੈ।
ਚੰਡੀਗੜ੍ਹ: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲਗਾ ਹੈ।ਪਨਗ੍ਰੇਨ ਦੇ ਚੇਅਰਮੈਨ ਅਹੁੱਦੇ ਤੋਂ ਅਸਤੀਫਾ ਦੇਣ ਮਗਰੋਂ ਸੁਖਜਿੰਦਰ ਰਾਜ ਸਿੰਘ ਉਰਫ਼ ਲਾਲੀ ਮਜੀਠੀਆ ਨੇ ਆਮ ਆਦਮੀ ਪਾਰਟੀ (AAP) ਨਾਲ ਹੱਥ ਮਿਲਾ ਲਿਆ ਹੈ।ਲਾਲੀ ਮਜੀਠੀਆ ਨੇ ਮਜੀਠਾ ਹਲਕੇ ਤੋਂ ਅਕਾਲੀ ਦਲ ਦੇ ਬਿਕਰਮ ਮਜੀਠੀਆ ਵਿਰੁੱਧ ਕਈ ਵਾਰ ਵਿਧਾਨ ਸਭਾ ਚੋਣਾਂ ਲੜੀਆਂ ਹਨ। ਉਨ੍ਹਾਂ ਨੂੰ ਜੂਨ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਨਗ੍ਰੇਨ ਦੀ ਪ੍ਰਧਾਨਗੀ ਲਈ ਨਿਯੁਕਤ ਕੀਤਾ ਸੀ।
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਤਿੰਨ ਵਿਧਾਨ ਸਭਾ ਚੋਣਾਂ ਲੜਣ ਵਾਲੇ ਲਾਲੀ ਮਜੀਠੀਆ ਨੇ ਵੀਰਵਾਰ ਨੂੰ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ-ਕਮ-ਡਾਇਰੈਕਟਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਲਾਲੀ ਮਜੀਠੀਆ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੌਂਪਿਆ ਸੀ।ਆਪ ਦੇ ਮੁੱਖ ਮੰਤਰੀ ਅਤੇ ਸਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਨੇ ਲਾਲੀ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ।
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਲਾਲੀ ਨੇ ਕਿਹਾ ਕਿ ਉਹ ਕਾਂਗਰਸ ਸਰਕਾਰ ਵੱਲੋਂ ਬਿਕਰਮ ਮਜੀਠੀਆ ਦੇ ਕੀਤੇ ਜਾ ਰਹੇ ਕਥਿਤ ਬਚਾਅ ਤੋਂ ਨਾਰਾਜ਼ ਹਨ। ਉਨ੍ਹਾਂ ਨੇ ਨਸ਼ਾ ਤਸਕਰਾਂ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਕਥਿਤ ਤੌਰ 'ਤੇ ਅਯੋਗਤਾ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਵਿੱਚ ਘੁਟਣ ਮਹਿਸੂਸ ਕਰਦੇ ਹਨ।
ਲਾਲੀ ਮਜੀਠੀਆ ਨੇ ਕਿਹਾ, “ਕਿੱਥੇ ਹੈ ਬਿਕਰਮ ਸਿੰਘ ਮਜੀਠੀਆ? ਉਸ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਜਾ ਰਿਹਾ? ਗਾਇਬ ਹੋਣ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਸੁਰੱਖਿਆ ਨੂੰ ਉਹ ਕਿਵੇਂ ਟੱਪ ਗਿਆ? ਮੈਂ ਮਹਿਸੂਸ ਕਰਦਾ ਹਾਂ ਕਿ ਬਿਕਰਮ ਸਿੰਘ ਮਜੀਠੀਆ ਨੂੰ ਅਜੇ ਵੀ ਕਾਂਗਰਸ ਸਰਕਾਰ ਦੀ ਪਨਾਹ ਮਿਲੀ ਹੋਈ ਹੈ।”
ਲਾਲੀ ਨੇ ਬਿਕਰਮ ਮਜੀਠੀਆ ਖਿਲਾਫ਼ 2007 ਅਤੇ 2017 ਵਿਚ ਕਾਂਗਰਸ ਦੀ ਟਿਕਟ 'ਤੇ ਅਤੇ 2012 ਵਿਚ ਆਜ਼ਾਦ ਉਮੀਦਵਾਰ ਵਜੋਂ ਅਕਾਲੀ ਆਗੂ ਵਿਰੁੱਧ ਚੋਣ ਲੜੀ ਸੀ।
ਲਾਲੀ ਨੂੰ ਇਸ ਸਾਲ ਜੂਨ 'ਚ ਪਨਗ੍ਰੇਨ ਦਾ ਚੇਅਰਪਰਸਨ ਬਣਾਇਆ ਗਿਆ ਸੀ, ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਬਿਕਰਮ ਮਜੀਠੀਆ ਖਿਲਾਫ ਨਰਮੀ ਵਰਤਣ ਦੇ ਦੋਸ਼ ਲੱਗ ਰਹੇ ਸਨ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :