ਫਤਿਹਗੜ੍ਹ ਸਾਹਿਬ: ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਕਰਮਚਾਰੀ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ ਹਨ। ਇਹ ਹੜਤਾਲ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਕੀਤੀ ਜਾ ਰਹੀ ਹੈ। ਇਸ ਦੌਰਾਨ ਸਿਹਤ ਵਿਭਾਗ ਦਾ ਸਾਰਾ ਕੰਮ ਬੰਦ ਕਰ ਦਿੱਤਾ ਗਿਆ ਹੈ। ਹੜਤਾਲ ਕਰ ਰਹੇ ਕਰਮਚਾਰੀਆਂ ਨੇ ਕੋਰੋਨਾ ਟੀਕੇ ਦਾ ਵੀ ਪੂਰੀ ਤਰ੍ਹਾਂ ਬਾਈਕਾਟ ਕਰ ਦਿੱਤਾ ਹੈ। ਇਸ ਦੌਰਾਨ ਕੋਰੋਨਾ ਸੈਂਪਲਿੰਗ ਤੇ ਐਮਰਜੈਂਸੀ ਸੇਵਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਹੜਤਾਲ ਤੇ ਬੈਠੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ।


ਇਹ ਵੀ ਪੜ੍ਹੋ: ਟ੍ਰੈਫ਼ਿਕ ਚਾਲਾਨ ਭਰਨ ਲਈ ਹੁਣ ਨਹੀਂ ਲਾਉਣੇ ਪੈਣਗੇ ਅਦਾਲਤਾਂ ਦੇ ਚੱਕਰ, ਘਰ ਬੈਠੇ ਇੰਝ ਹੋ ਸਕੇਗਾ ਭੁਗਤਾਨ

ਕਮਰਚਾਰੀਆਂ ਦੇ ਆਗੂ ਸੂਬਾ ਪ੍ਰਧਾਨ ਅਮਰਜੀਤ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਸੋਢੀ ਨੇ ਦੱਸਿਆ ਕਿ ਇਸ ਮਿਸ਼ਨ ਵਿੱਚ ਸਭ ਤੋਂ ਪੁਰਾਣੇ  ਪ੍ਰੋਗਰਾਮ ਜਿਵੇ ਟੀਬੀ ਵਿਭਾਗ ਦੇ ਕਰਮਚਾਰੀ, ਲੈਪਰੋਸੀ ਵਿਭਾਗ ਦੇ ਕਰਮਚਾਰੀ ਤੇ ਆਰਸੀਐਚ ਪ੍ਰੋਗਰਾਮ ਦੇ ਕਰਮਚਾਰੀਆਂ ਨੂੰ ਠੇਕੇ ਤੇ ਕੰਮ ਕਰਦੇ ਕਰਦੇ 20-25 ਸਾਲ ਹੋ ਗਏ ਹਨ ਪਰ ਪੰਜਾਬ ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਝੂਠੇ ਲਾਰੇ ਲਾ ਰਹੀ ਹੈ।


 


 ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ

ਕਰਮਚਾਰੀਆਂ ਨੇ ਪੰਜਾਬ ਦੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਬਿਨ੍ਹਾਂ ਸ਼ਰਤਾਂ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰ ਦੇਣਗੇ।ਇਹ ਵੀ ਪੜ੍ਹੋ: 25 ਪੈਸੇ ਦਾ ਸਿੱਕਾ ਬਦਲ ਸਕਦਾ ਤੁਹਾਡੀ ਕਿਸਮਤ, ਘਰ ਬੈਠੇ ਬਣਾ ਦੇਵੇਗਾ ਲੱਖਪਤੀ


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ