Farmer Protest: ਸਰਕਾਰ ਦੀ ‘ਬੇਰੁਖੀ’ ਤੋਂ ਤੰਗ ਆ ਕੇ ਕਿਸਾਨਾਂ ਨੇ ਰੋਕੀਆਂ ਸੜਕਾਂ, ਪ੍ਰਦਰਸ਼ਨ ਕਰਕੇ ਖੱਜਲ ਖੁਆਰ ਹੋ ਰਹੇ ਨੇ ਲੋਕ, ਸਰਕਾਰ ਨੇ ਮੀਟੀਆਂ ਅੱਖਾਂ !
ਸੜਕਾਂ ਜਾਮ ਕਰਨ ਦਾ ਫੈਸਲਾ 19 ਅਕਤੂਬਰ ਨੂੰ ਹੀ ਲਿਆ ਗਿਆ ਹੈ। ਇਸ ਵਿੱਚ ਕਿਹਾ ਗਿਆ ਸੀ ਕਿ ਜੇ ਸੂਬਾ ਸਰਕਾਰ 4 ਦਿਨਾਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਤਾਂ ਵੱਡਾ ਫੈਸਲਾ ਲਿਆ ਜਾਵੇਗਾ।
Farmer Protest: ਸੰਯੁਕਤ ਕਿਸਾਨ ਮੋਰਚਾ (SKM) ਨੇ ਪੰਜਾਬ ਵਿੱਚ ਝੋਨੇ ਦੀ ਸੁਸਤ ਖਰੀਦ ਦੇ ਵਿਰੋਧ ਵਿੱਚ ਅੱਜ ਮੁੱਖ ਸੜਕਾਂ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀ ਦਾ ਕਹਿਣਾ ਹੈ ਕਿ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਝੋਨੇ ਦੀ ਖ਼ਰੀਦ ਦੇ ਕੰਮ ਵਿੱਚ ਕੋਈ ਸੁਧਾਰ ਨਹੀਂ ਹੋਇਆ। ਕਿਸਾਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ 4 ਘੰਟੇ ਲਈ ਸੂਬੇ ਭਰ ਦੀਆਂ ਮੰਡੀਆਂ ਦੇ ਆਲੇ-ਦੁਆਲੇ ਮੁੱਖ ਸੜਕਾਂ ਜਾਮ ਕਰ ਰਹੇ ਹਨ।
ਐਸਕੇਐਮ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕੱਲ੍ਹ ਕਿਹਾ ਸੀ ਕਿ ਸੜਕਾਂ ਜਾਮ ਕਰਨ ਦਾ ਫੈਸਲਾ 19 ਅਕਤੂਬਰ ਨੂੰ ਹੀ ਲਿਆ ਗਿਆ ਹੈ। ਇਸ ਵਿੱਚ ਕਿਹਾ ਗਿਆ ਸੀ ਕਿ ਜੇ ਸੂਬਾ ਸਰਕਾਰ 4 ਦਿਨਾਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਤਾਂ ਵੱਡਾ ਫੈਸਲਾ ਲਿਆ ਜਾਵੇਗਾ। ਸਰਕਾਰ ਕੰਮ ਕਰਨ ਵਿੱਚ ਅਸਫਲ ਰਹੀ ਹੈ।
ਜਲੰਧਰ ਵਿੱਚ ਵੀ ਕਿਸਾਨਾਂ ਦਾ ਰੋਸ ਪ੍ਰਦਰਸ਼ਨ
ਜਲੰਧਰ ਜ਼ਿਲ੍ਹੇ 'ਚ 5 ਥਾਵਾਂ 'ਤੇ ਹਾਈਵੇਅ ਜਾਮ ਕੀਤੇ ਗਏ ਹਨ। ਪਰਾਗਪੁਰ ਵਿੱਚ ਜਲੰਧਰ-ਲੁਧਿਆਣਾ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫਿਲੌਰ 'ਚ ਜਲੰਧਰ-ਲੁਧਿਆਣਾ ਹਾਈਵੇਅ, ਭੋਗਪੁਰ 'ਚ ਭੋਗਪੁਰ-ਆਦਮਪੁਰ ਹਾਈਵੇਅ, ਕਰਤਾਰਪੁਰ 'ਚ ਜਲੰਧਰ-ਅੰਮ੍ਰਿਤਸਰ ਹਾਈਵੇਅ ਅਤੇ ਨਕੋਦਰ 'ਚ ਜਲੰਧਰ-ਬਠਿੰਡਾ ਰੋਡ 'ਤੇ ਜਾਮ ਲਗਾ ਦਿੱਤਾ ਗਿਆ ਹੈ।
ਅਬੋਹਰ ਦੀ ਦਾਣਾ ਮੰਡੀ ਦੇ ਬਾਹਰ ਹੜਤਾਲ ’ਤੇ ਬੈਠੇ ਕਿਸਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ। ਇਸ ਦੌਰਾਨ ਸੜਕ ਦੇ ਇੱਕ ਪਾਸੇ ਜਾਮ ਲਗਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਵਾਲੀ ਸੜਕ ਨੂੰ ਦੋਵੇਂ ਪਾਸੇ ਦੀ ਆਵਾਜਾਈ ਲਈ ਖੋਲ੍ਹ ਦਿੱਤਾ ਗਿਆ ਹੈ। ਟ੍ਰੈਫਿਕ ਜਾਮ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।