ਚੰਡੀਗੜ੍ਹ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਬੁੜੈਲ ਜੇਲ੍ਹ ਤੋਂ ਭੱਜਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਜਰਮਨੀ ਸਥਿਤ ਅੱਤਵਾਦੀ ਜਸਵਿੰਦਰ ਸਿੰਘ ਮੁਲਤਾਨੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਜੁਲਾਈ ਵਿੱਚ ਐਨਆਈਏ ਨੇ ਉਸ ਕੇਸ ਦੀ ਜਾਂਚ ਆਪਣੇ ਹੱਥ ਵਿੱਚ ਲੈ ਲਈ ਸੀ ਜਿਸ ਵਿੱਚ ਅੱਤਵਾਦੀ ਜਗਤਾਰ ਹਵਾਰਾ ਅਤੇ ਜਗਤਾਰ ਤਾਰਾ ਨੂੰ ਰਿਹਾਅ ਕਰਵਾਉਣ ਲਈ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਦੀ ਕੰਧ ਨੂੰ ਉਡਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।
ਐਨਆਈਏ ਨੇ ਕੈਨੇਡਾ-ਅਧਾਰਤ ਅੱਤਵਾਦੀ ਹਰਦੀਪ ਨਿੱਝਰ, ਜਿਸ 'ਤੇ ਪਿਛਲੇ ਸਾਲ ਫਿਲੌਰ ਵਿੱਚ ਇੱਕ ਪਾਦਰੀ ਦੀ ਹੱਤਿਆ ਕਰਨ ਦਾ ਦੋਸ਼ ਹੈ, ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਵੀ ਕੀਤਾ ਹੈ।ਜਸਵਿੰਦਰ ਸਿੰਘ ਲੁਧਿਆਣਾ ਬੰਬ ਧਮਾਕੇ ਦਾ ਮਾਸਟਰ ਮਾਈਂਡ ਵੀ ਹੈ।ਉਹ ਜਰਮਨੀ 'ਚ ਸੀ।ਉਹ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਨਾਲ ਵੀ ਜੁੜਿਆ ਸੀ।ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਜਸਵਿੰਦਰ ਸਿੰਘ ਮੁਲਤਾਨੀ ਪਿਛਲੇ ਲੰਬੇ ਸਮੇਂ ਤੋਂ ਜਰਮਨ ਵਿਚ ਰਹਿ ਰਿਹਾ। ਲੁਧਿਆਣਾ ਬੰਬ ਧਮਾਕੇ ਦੇ ਤਾਰ ਨਾਲ ਜੁੜੇ ਸੀ। ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ਵਿੱਚ ਜਸਵਿੰਦਰ ਸਿੰਘ ਦੇ ਪਿਤਾ ਦਿਮਾਗੀ ਤੌਰ 'ਤੇ ਸਹੀ ਨਹੀਂ ਰਹਿੰਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ