Kabaddi Player Died: ਮੋਗਾ 'ਚ ਨਾਮੀ ਕੱਬਡੀ ਖਿਡਾਰੀ ਦੀ ਹੋਈ ਮੋਤ, ਅਗਸਤ ਮਹੀਨੇ ਕਬੱਡੀ ਖੇਡਣ ਜਾਣਾ ਸੀ ਕੈਨੇਡਾ
Kabaddi Player Died: ਮੋਗਾ ਤੋਂ ਕਬੱਡੀ ਜਗਤ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮੋਗਾ ਦੇ ਪਿੰਡ ਰਾਮੂੰਵਾਲਾ ਨਾਲ ਸਬੰਧਤ ਕਬੱਡੀ ਖਿਡਾਰੀ ਜਗਦੀਪ ਸਿੰਘ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ।
ਮੋਗਾ: ਮੋਗਾ ਤੋਂ ਕਬੱਡੀ ਜਗਤ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮੋਗਾ ਦੇ ਪਿੰਡ ਰਾਮੂੰਵਾਲਾ ਨਾਲ ਸਬੰਧਤ ਕਬੱਡੀ ਖਿਡਾਰੀ ਜਗਦੀਪ ਸਿੰਘ (Kabaddi Player Jagdeep Singh) ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਜਗਦੀਪ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ। ਇਸ ਦੌਰਾਨ ਮੋਗਾ ਦੇ ਬਾਘਾਪੁਰਾਣਾ ਰੋਡ 'ਤੇ ਤੇਜ਼ ਰਫ਼ਤਾਰ ਵਾਹਨ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ, ਜਿਸ ਕਾਰਨ ਕਬੱਡੀ ਖਿਡਾਰੀ ਨਾਲ ਦਰਦਨਾਕ ਹਾਦਸਾ ਵਾਪਰ ਗਿਆ।
ਜਗਦੀਪ ਸਿੰਘ ਦੇ ਪਿਤਾ ਗੁਰਤੇਜ ਸਿੰਘ ਨੇ ਦੱਸਿਆ ਕਿ ਉਹਨਾਂ ਦਾ 28 ਸਾਲਾ ਪੁੱਤਰ ਜਗਦੀਪ ਸਿੰਘ ਨੈਸ਼ਨਲ ਕਬੱਡੀ ਖਿਡਾਰੀ ਸੀ। ਉਹ ਮਨੀਲਾ ਵਿਖੇ ਵੀ ਖੇਡ ਚੁੱਕਿਆ ਹੈ ਤੇ ਅਗਸਤ ਮਹੀਨੇ ਉਸ ਨੇ ਕਬੱਡੀ ਖੇਡਣ ਲਈ ਕੈਨੇਡਾ ਜਾਣਾ ਸੀ। ਉਹਨਾਂ ਦੱਸਿਆ ਕਿ ਜਗਦੀਪ ਰੋਜ਼ਾਨਾ ਦੀ ਤਰ੍ਹਾਂ ਮੋਗਾ ਤੋਂ ਆਪਣੇ ਚਚੇਰੇ ਭਰਾ ਨਾਲ ਜਿੰਮ ਲਗਾ ਕੇ ਵਾਪਸ ਆ ਰਿਹਾ ਸੀ ਤਾਂ ਤੇਜ਼ ਰਫ਼ਤਾਰ ਬਲੈਰੋ ਜੀਪ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਸ ਦਾ ਪੁੱਤਰ ਜਗਦੀਪ ਸਿੰਘ ਅਤੇ ਸਤਨਾਮ ਸਿੰਘ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਜਗਦੀਪ ਨੂੰ ਐਂਬੂਲੈਂਸ ਰਾਹੀਂ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਨੂੰ ਮੋਗਾ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਜੀਪ ਚਾਲਕ ਖਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਦੇ ਦੋਸ਼ 'ਚ ਮਾਮਲਾ ਦਰਜ ਕਰਕੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮਿਰਤਕ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ