ਕੁਦਰਤੀ ਮਾਰ ਕਿਸੇ ਦੇ ਹੱਥ-ਵੱਸ ਨਹੀਂ, ਸਾਡੀ ਸਰਕਾਰ ਹਰ ਨੁਕਸਾਨ ਦੀ ਕਰੇਗੀ ਭਰਪਾਈ, ਬੇਵੱਸ ਨਹੀਂ ਛੱਡੇ ਜਾਣਗੇ ਪੰਜਾਬੀ– ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲਿਆ। ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਹੌਸਲਾ ਹਿੰਮਤ ਬਰਕਰਾਰ ਰੱਖਣ ਦੀ ਅਪੀਲ ਕੀਤੀ।

Punjab Flood Update: ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਦੇ 7 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਮੁੱਖ ਮੰਤਰੀ ਮਾਨ ਸਥਿਤੀ ਦਾ ਜਾਇਜ਼ਾ ਲੈਣ ਲਈ ਗੁਰਦਾਸਪੁਰ ਪਹੁੰਚੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣਾ ਹੈਲੀਕਾਪਟਰ ਇੱਥੇ ਛੱਡ ਰਹੇ ਹਨ। ਇਸਦੀ ਵਰਤੋਂ ਲੋਕਾਂ ਨੂੰ ਬਚਾਉਣ ਲਈ ਕੀਤੀ ਜਾਣੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ਹੁਣ ਉਹ ਕਾਰ ਰਾਹੀਂ ਵਾਪਸ ਜਾਣਗੇ। ਲੋਕਾਂ ਨੇ ਮੈਨੂੰ ਇਹ ਹੈਲੀਕਾਪਟਰ 92 ਸੀਟਾਂ ਜਿਤਵਾਉਣ ਵਿੱਚ ਦਿੱਤਾ ਸੀ ਤੇ ਹੁਣ ਮੈਂ ਇਸਨੂੰ ਜਨਤਾ ਦੀ ਸੇਵਾ ਲਈ ਦੇ ਰਿਹਾ ਹਾਂ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲਿਆ। ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਹੌਸਲਾ ਹਿੰਮਤ ਬਰਕਰਾਰ ਰੱਖਣ ਦੀ ਅਪੀਲ ਕੀਤੀ।
ਅੱਜ ਗੁਰਦਾਸਪੁਰ ਅਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲਿਆ। ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਹੌਸਲਾ ਹਿੰਮਤ ਬਰਕਰਾਰ ਰੱਖਣ ਦੀ ਅਪੀਲ ਕੀਤੀ।
— Bhagwant Mann (@BhagwantMann) August 27, 2025
ਕੁਦਰਤੀ ਮਾਰ ਕਿਸੇ ਦੇ ਹੱਥ-ਵੱਸ ਨਹੀਂ ਹੁੰਦੀ, ਪਰ ਸਾਡੀ ਸਰਕਾਰ ਵੱਲੋਂ ਕਿਸੇ ਨੂੰ ਬੇਵਸ ਨਹੀਂ ਛੱਡਿਆ ਜਾਵੇਗਾ। ਸਾਡੇ ਲਈ ਇੱਕ-ਇੱਕ ਜਾਨ… pic.twitter.com/ElcRP3KCoB
ਕੁਦਰਤੀ ਮਾਰ ਕਿਸੇ ਦੇ ਹੱਥ-ਵੱਸ ਨਹੀਂ ਹੁੰਦੀ, ਪਰ ਸਾਡੀ ਸਰਕਾਰ ਵੱਲੋਂ ਕਿਸੇ ਨੂੰ ਬੇਵਸ ਨਹੀਂ ਛੱਡਿਆ ਜਾਵੇਗਾ। ਸਾਡੇ ਲਈ ਇੱਕ-ਇੱਕ ਜਾਨ ਕੀਮਤੀ ਹੈ। ਪੰਜਾਬ ਸਰਕਾਰ ਦਾ ਹੈਲੀਕਾਪਟਰ ਲੋਕਾਂ ਦੀ ਮਦਦ ਲਈ ਹਰ ਵੇਲੇ ਹਾਜ਼ਰ ਹੈ। ਵਾਅਦੇ ਮੁਤਾਬਕ ਲੋਕਾਂ ਦੇ ਹਰ ਨੁਕਸਾਨ ਦੀ ਭਰਪਾਈ ਵੀ ਜ਼ਰੂਰ ਕਰਾਂਗੇ। ਜਲਦੀ ਹਾਲਾਤ ਆਮ ਵਾਂਗ ਹੋਣਗੇ।
ਬੁੱਧਵਾਰ ਨੂੰ ਰਾਵੀ-ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਸੀ। ਇਸ ਕਾਰਨ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ 150 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨੇ ਇੱਥੋਂ 92 ਲੋਕਾਂ ਨੂੰ ਬਚਾਇਆ ਹੈ। ਬਚਾਅ ਕਾਰਜ ਜਾਰੀ ਹਨ।
ਹੜ੍ਹਾਂ ਕਾਰਨ ਗੁਰਦਾਸਪੁਰ ਦੇ ਨਵੋਦਿਆ ਸਕੂਲ ਵਿੱਚ 400 ਵਿਦਿਆਰਥੀ ਅਤੇ ਅਧਿਆਪਕ ਫਸੇ ਹੋਏ ਹਨ। ਉਨ੍ਹਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹਨ। ਦੂਜੇ ਪਾਸੇ, ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਲਾਂਘਾ ਅਤੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵੀ ਹੜ੍ਹਾਂ ਦੀ ਲਪੇਟ ਵਿੱਚ ਆ ਗਿਆ ਹੈ।
ਸੰਗਰੂਰ ਜ਼ਿਲ੍ਹੇ ਵਿੱਚ ਸੀਐਮ ਭਗਵੰਤ ਮਾਨ ਦਾ ਪਿੰਡ ਸਤੂਜ ਵੀ ਪਾਣੀ ਦੀ ਲਪੇਟ ਵਿੱਚ ਹੈ। ਬੁੱਧਵਾਰ ਸਵੇਰੇ ਪਠਾਨਕੋਟ-ਜੰਮੂ ਹਾਈਵੇਅ ਨੇੜੇ ਨਹਿਰ ਟੁੱਟਣ ਕਾਰਨ ਹਾਈਵੇਅ ਉੱਤੇ ਪਾਣੀ ਵਹਿਣ ਲੱਗ ਪਿਆ।






















