ਨਵਾਸ਼ਹਿਰ: ਪਿਛਲੇ ਕਈ ਦਿਨਾਂ ਤੋਂ ਸੂਬੇ 'ਚ ਕਰੋੜਾਂ ਰੁਪਏ ਦੇ ਦਲਿਤ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਆਏ ਦਿਨ ਹੀ ਕੋਈ ਨਾ ਕੋਈ ਵਿਰੋਧੀ ਨੇਤਾ ਇਸ ਮਾਮਲੇ 'ਚ ਕੈਪਟਨ ਸਰਕਾਰ ਨੂੰ ਘੇਰਦਿਆਂ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ। ਅਜਿਹੇ 'ਚ ਹੁਣ ਨਵਾਂ ਸ਼ਹਿਰ ਪਹੁੰਚੇ 'ਆਪ' ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਨਿਸ਼ਾਨਾ ਸਾਧਿਆ ਹੈ।
ਸਕਾਲਰਸ਼ਿਪ ਘੁਟਾਲੇ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵੱਲੋਂ ਹਰਪਾਲ ਚੀਮਾ ਦੀ ਅਗਵਾਈ ਹੇਠ ਡੀਸੀ ਦਫਤਰ ਨਵਾਂਸ਼ਹਿਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਮੰਤਰੀ ਦਾ ਨਾਂ ਸਾਧੂ ਹੈ ਤੇ ਕੰਮ ਚੋਰ ਵਾਲੇ ਕਰ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਇਸ ਮਸਲੇ 'ਤੇ ਜਾਂਚ ਬਿਠਾਉਣ ਬਾਰੇ ਚੀਮਾ ਨੇ ਕਿਹਾ ਕਿ ਜਾਂਚ 2016 ਤੋਂ ਹੋਣੀ ਚਾਹੀਦੀ ਹੈ ਤਾਂ ਜੋ ਅਕਾਲੀ ਦਲ ਤੇ ਬੀਜੇਪੀ ਦੇ ਸਕਾਲਰਸ਼ਿਪ ਘੁਟਾਲੇ ਵੀ ਸਾਹਮਣੇ ਆ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ।
ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਕੈਪਟਨ ਆਪਣੇ ਸਰਕਾਰੀ ਨਿਵਾਸ ਨੂੰ ਆਪਣੇ ਬੇਟੇ ਨੂੰ ਸੌਂਪਿਆ ਹੈ ਤੇ ਆਪ ਉਹ ਸਿਸਵਾ ਵਿਖੇ ਆਪਣੇ ਪ੍ਰਾਈਵੇਟ ਮਹਿਲ ਵਿੱਚ ਰਹਿ ਰਹੇ ਹਨ। ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਕੋਰੋਨਾ ਦੇ ਨਾਂ 'ਤੇ ਲੋਕ ਨੂੰ ਡਰਾ ਕੇ ਅੰਦਰ ਘਰਾਂ ਵਿੱਚ ਵਾੜਨਾ ਚਾਹੁੰਦੀ ਹੈ।
ਸੁਮੇਧ ਸੈਣੀ ਨੂੰ ਝਟਕਾ, ਕੋਰਟ ਵਲੋਂ ਅਗਾਊਂ ਜ਼ਮਾਨਤ ਅਰਜ਼ੀ ਰੱਦ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904