(Source: ECI/ABP News)
Farmesrs Protest: ਕਿਸਾਨਾਂ ਦਾ ਐਲਾਨ...ਕਿਸਾਨ ਲੀਡਰ ਨਵਦੀਪ ਜਲਬੇੜਾ ਦੀ ਰਿਹਾਈ ਤੱਕ ਰੇਲਵੇ ਟ੍ਰੈਕ ਤੋਂ ਨਹੀਂ ਉੱਠਾਂਗੇ
Navdeep Singh Jalbera:ਅੱਜ ਕਿਸਾਨਾਂ ਨੇ ਵੱਡਾ ਐਕਸ਼ਨ ਕੀਤਾ ਹੈ। ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਹੈ।ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ
![Farmesrs Protest: ਕਿਸਾਨਾਂ ਦਾ ਐਲਾਨ...ਕਿਸਾਨ ਲੀਡਰ ਨਵਦੀਪ ਜਲਬੇੜਾ ਦੀ ਰਿਹਾਈ ਤੱਕ ਰੇਲਵੇ ਟ੍ਰੈਕ ਤੋਂ ਨਹੀਂ ਉੱਠਾਂਗੇ Navdeep Singh jalbera: Farmers agitation at Shambhu border of Punjab-Haryana have blocked railway track at Shambhu railway station Farmesrs Protest: ਕਿਸਾਨਾਂ ਦਾ ਐਲਾਨ...ਕਿਸਾਨ ਲੀਡਰ ਨਵਦੀਪ ਜਲਬੇੜਾ ਦੀ ਰਿਹਾਈ ਤੱਕ ਰੇਲਵੇ ਟ੍ਰੈਕ ਤੋਂ ਨਹੀਂ ਉੱਠਾਂਗੇ](https://feeds.abplive.com/onecms/images/uploaded-images/2024/04/17/05af74afecd0664c796d826ccbcac6101713352820334700_original.jpg?impolicy=abp_cdn&imwidth=1200&height=675)
Farmesrs Protest: ਲੋਕ ਸਭਾ ਚੋਣਾਂ ਵਿਚਾਲੇ ਕਿਸਾਨ ਅੰਦਲੋਨ ਮੁੜ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਅੱਜ ਕਿਸਾਨਾਂ ਨੇ ਵੱਡਾ ਐਕਸ਼ਨ ਕੀਤਾ ਹੈ। ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਹੈ। ਦੁਪਹਿਰ 12 ਵਜੇ ਤੋਂ ਹੀ ਕਿਸਾਨ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ ’ਤੇ ਬੈਠੇ ਹਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ ਵੀ ਹੋ ਗਈ ਪਰ ਕਿਸਾਨ ਬੈਰੀਕੇਡ ਤੋੜ ਕੇ ਟਰੈਕ 'ਤੇ ਬੈਠ ਗਏ।
ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਦੌਰਾਨ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਜਦੋਂ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਉਹ ਰੇਲਵੇ ਟਰੈਕ 'ਤੇ ਬੈਠ ਗਏ।
ਹਾਸਲ ਜਾਣਕਾਰੀ ਮੁਤਾਬਕ ਕਿਸਾਨਾਂ ਦੇ ਧਰਨੇ ਕਾਰਨ 34 ਟਰੇਨਾਂ ਪ੍ਰਭਾਵਿਤ ਹੋਈਆਂ ਹਨ। 11 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ, ਜਦੋਂਕਿ ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ। ਕੁਝ ਟਰੇਨਾਂ ਦੇ ਰੂਟ ਛੋਟੇ ਕਰ ਦਿੱਤੇ ਗਏ।
ਉਧਰ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਭਰੋਸਾ ਦੇਣ ਦੇ ਬਾਵਜੂਦ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ। ਸਾਡਾ ਕਿਸਾਨ ਸਾਥੀ ਜੇਲ੍ਹ ਵਿੱਚ ਮਰਨ ਵਰਤ 'ਤੇ ਬੈਠਾ ਹੈ। ਅਸੀਂ ਉਦੋਂ ਤੱਕ ਟਰੈਕ ਖਾਲੀ ਨਹੀਂ ਕਰਾਂਗੇ ਜਦੋਂ ਤੱਕ ਸਰਕਾਰ ਉਨ੍ਹਾਂ ਨੂੰ ਰਿਹਾਅ ਨਹੀਂ ਕਰਦੀ। ਜੇਕਰ ਸਰਕਾਰ ਹੁਣੇ ਰਿਹਾਅ ਕਰ ਦੇਵੇ ਤਾਂ ਅਸੀਂ 10 ਮਿੰਟਾਂ ਵਿੱਚ ਚਲੇ ਜਾਵਾਂਗੇ। ਡੱਲੇਵਾਲ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਕਿਹਾ ਕਿ ਸਾਡਾ ਸਾਥੀ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ, ਲੋਕਾਂ ਨੂੰ ਇਸ ਵਿੱਚ ਸਾਡਾ ਸਾਥ ਦੇਣਾ ਚਾਹੀਦਾ ਹੈ।
ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਰੇਲ ਗੱਡੀਆਂ ਨੂੰ ਰੋਕਣਾ ਨਹੀਂ ਚਾਹੁੰਦੇ ਸੀ ਪਰ ਸਾਨੂੰ ਅਜਿਹਾ ਕਰਨ ਲਈ ਮਜਬੂਰ ਕਰਨਾ ਸਰਕਾਰ ਦੀ ਨਾਕਾਮੀ ਹੈ। ਸਰਕਾਰ 16 ਅਪ੍ਰੈਲ ਤੱਕ ਰਿਹਾਈ ਦੇ ਵਾਅਦੇ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕੋ ਅੰਦੋਲਨ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)