Navjot Sidhu: ਕੈਂਸਰ ਨਾਲ ਜ਼ਿੰਦਗੀ ਦੀ ਜੰਗ ਲੜ ਰਹੀ ਨਵਜੋਤ ਕੌਰ ਨੇ ਮਨਾਇਆ 60ਵਾਂ ਜਮਨ ਦਿਨ, ਸਿੱਧੂ ਨੇ ਸਾਂਝੀ ਕੀਤੀ ਵੀਡੀਓ
ਸੋਸ਼ਲ ਮੀਡੀਆ 'ਤੇ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਲਿਖਿਆ- ਜਨਮਦਿਨ ਮੁਬਾਰਕ ਨੋਨੀ …….. ਰੱਬ ਤੁਹਾਨੂੰ ਖੁਸ਼ੀਆਂ ਭਰੀ ਜ਼ਿੰਦਗੀ ਬਖ਼ਸ਼ੇ, ਡਾਕਟਰ ਨਵਜੋਤ ਕੌਰ
Punjab News: ਕੈਂਸਰ ਨਾਲ ਜੂਝ ਰਹੀ ਨਵਜੋਤ ਕੌਰ ਸਿੱਧੂ ਨੇ ਆਪਣਾ 60ਵਾਂ ਜਨਮ ਦਿਨ ਮਨਾਇਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਤਨੀ ਦੇ ਜਨਮ ਦਿਨ ਦੀਆਂ ਤਸਵੀਰਾਂ ਖਾਸ ਤੌਰ 'ਤੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਨਵਜੋਤ ਸਿੱਧੂ ਇਸ ਦੌਰਾਨ ਆਪਣੀ ਪਤਨੀ ਨੂੰ ਉਤਸ਼ਾਹਿਤ ਕਰਦੇ ਨਜ਼ਰ ਆ ਰਹੇ ਹਨ ਜਦਕਿ ਉਨ੍ਹਾਂ ਦੇ ਦੋ ਬੱਚੇ ਰਾਬੀਆ ਅਤੇ ਕਰਨ ਵੀ ਉਨ੍ਹਾਂ ਦੇ ਨਾਲ ਹਨ।
ਸੋਸ਼ਲ ਮੀਡੀਆ 'ਤੇ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਲਿਖਿਆ- ਜਨਮਦਿਨ ਮੁਬਾਰਕ ਨੋਨੀ …….. ਰੱਬ ਤੁਹਾਨੂੰ ਖੁਸ਼ੀਆਂ ਭਰੀ ਜ਼ਿੰਦਗੀ ਬਖ਼ਸ਼ੇ, ਡਾਕਟਰ ਨਵਜੋਤ ਕੌਰ
Happy Birthday Noni…….. May the almighty bless you with a life full of bliss @DrDrnavjotsidhu !! pic.twitter.com/VcrSojz2n9
— Navjot Singh Sidhu (@sherryontopp) June 15, 2023
ਜ਼ਿਕਰ ਕਰ ਦਈਏ ਕਿ ਰੋਡ ਰੇਜ ਕੇਸ 'ਚ ਸਜ਼ਾ ਭੁਗਤਣ ਸਮੇਂ ਨਵਜੋਤ ਸਿੰਘ ਸਿੱਧੂ ਨੂੰ ਆਪਣੀ ਪਤਨੀ ਦੇ ਕੈਂਸਰ ਬਾਰੇ ਪਤਾ ਲੱਗਾ। ਜਦੋਂ ਡਾਕਟਰ ਨਵਜੋਤ ਕੌਰ ਨੂੰ ਕੈਂਸਰ ਦਾ ਪਤਾ ਲੱਗਿਆ ਤਾਂ ਇਹ ਦੂਜੀ ਸਟੇਜ ਵਿੱਚ ਸੀ। ਸਿੱਧੂ ਦੀ ਰਿਹਾਈ ਤੋਂ ਇੱਕ ਹਫ਼ਤਾ ਪਹਿਲਾਂ ਡਾਕਟਰ ਨਵਜੋਤ ਕੌਰ ਨੇ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਆਪਰੇਸ਼ਨ ਕਰਵਾਇਆ ਸੀ। ਫਿਰ ਉਸ ਨੇ ਵੀ ਪੋਸਟ ਪਾ ਕੇ ਲਿਖਿਆ ਕਿ ਉਹ ਸਿੱਧੂ ਦੀ ਰਿਹਾਈ ਦਾ ਇੰਤਜ਼ਾਰ ਨਹੀਂ ਕਰ ਸਕਦੀ।
ਨਵਜੋਤ ਕੌਰ ਇਸ ਸਮੇਂ ਕੀਮੋਥੈਰੇਪੀ ਦੇ ਦਰਦ ਤੋਂ ਪੀੜਤ ਹੈ। ਉਨ੍ਹਾਂ ਦੀ 2 ਵਾਰ ਕੀਮੋਥੈਰੇਪੀ ਹੋ ਚੁੱਕੀ ਹੈ ਅਤੇ ਨਵਜੋਤ ਸਿੰਘ ਸਿੱਧੂ ਦੋਵੇਂ ਵਾਰ ਉਨ੍ਹਾਂ ਦੇ ਨਾਲ ਸਨ। ਨਵਜੋਤ ਸਿੱਧੂ ਇਸ ਦੁੱਖ ਦੀ ਘੜੀ ਵਿੱਚ ਆਪਣੀ ਪਤਨੀ ਨੂੰ ਨੈਤਿਕ ਸਮਰਥਨ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲ ਹੀ 'ਚ ਪੂਰਾ ਪਰਿਵਾਰ ਰਿਸ਼ੀਕੇਸ਼ 'ਚ ਗਿਆ ਸੀ। ਡਾਕਟਰ ਨਵਜੋਤ ਕੌਰ ਨੇ ਦੁਸਹਿਰੇ 'ਤੇ ਗੰਗਾ 'ਚ ਇਸ਼ਨਾਨ ਕਰਨ ਦੀ ਇੱਛਾ ਪ੍ਰਗਟਾਈ ਸੀ। ਜਿਸ ਤੋਂ ਬਾਅਦ ਪੂਰਾ ਪਰਿਵਾਰ ਕੁਝ ਦਿਨ ਰਿਸ਼ੀਕੇਸ਼ 'ਚ ਰਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।