(Source: ECI/ABP News)
ਨਵਜੋਤ ਕੌਰ ਨੇ ਸਵੀਕਾਰੀ ਕੈਪਟਨ ਦੀ ਚੁਣੌਤੀ, ਕਿਹਾ ਕੈਪਟਨ ਦੀ ਰਹਿਣ-ਖਾਣ ਦੀ ਜ਼ਿੰਮੇਵਾਰੀ ਮੇਰੀ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮੈਦਾਨ ਵਿੱਚ ਉਤਰਨ ਦਾ ਸੱਦਾ ਪ੍ਰਵਾਨ ਕਰ ਲਿਆ ਹੈ।

ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮੈਦਾਨ ਵਿੱਚ ਉਤਰਨ ਦਾ ਸੱਦਾ ਪ੍ਰਵਾਨ ਕਰ ਲਿਆ ਹੈ। ਇੰਨਾ ਹੀ ਨਹੀਂ ਨਵਜੋਤ ਕੌਰ ਨੇ ਕਿਹਾ ਕਿ ਕੈਪਟਨ ਅੰਮ੍ਰਿਤਸਰ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜਨ ਤਾਂ ਸਹੀ, ਉਹ ਰਹਿਣ ਘਰ ਵੀ ਦੇਣਗੇ ਅਤੇ ਉਸ ਦਾ ਕਿਰਾਇਆ ਵੀ ਦੇਣਗੇ।
ਨਵਜੋਤ ਕੌਰ ਸੋਮਵਾਰ ਨੂੰ ਵੇਰਕਾ 'ਚ ਆਯੋਜਿਤ ਇਕ ਸਮਾਗਮ 'ਚ ਪਹੁੰਚੇ ਸੀ, ਜਿੱਥੇ ਉਨ੍ਹਾਂ ਨੂੰ ਕੈਪਟਨ ਬਾਰੇ ਪੁੱਛਿਆ ਗਿਆ। ਕੈਪਟਨ ਨੇ ਐਲਾਨ ਕੀਤਾ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਜਿੱਤਣ ਨਹੀਂ ਦੇਣਗੇ ਅਤੇ ਉਨ੍ਹਾਂ ਦੇ ਖਿਲਾਫ ਚੋਣ ਲੜਨਗੇ। ਜਿਸ 'ਤੇ ਨਵਜੋਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੋਂ ਵੱਡਾ ਵਿਰੋਧੀ ਕੋਈ ਨਹੀਂ ਹੋ ਸਕਦਾ। ਇਸ ਲਈ ਉਹ ਵੀ ਚਾਹੁੰਦੀ ਹੈ ਕਿ ਕੈਪਟਨ ਸਿੱਧੂ ਦੇ ਖਿਲਾਫ ਚੋਣ ਲੜੇ। ਉਹ ਉਨ੍ਹਾਂ ਨੂੰ ਘਰ ਵੀ ਦੇਵੇਗੀ, ਉਨ੍ਹਾਂ ਨੂੰ ਖਾਣਾ ਵੀ ਦੇਵੇਗੀ ਅਤੇ ਉਨ੍ਹਾਂ ਦਾ ਕਿਰਾਇਆ ਵੀ ਦੇਵੇਗੀ।
ਉਨ੍ਹਾਂ ਇਕ ਵਾਰ ਫਿਰ ਕੈਪਟਨ ਅਰੂਸਾ ਆਲਮ 'ਤੇ ਨਿਸ਼ਾਨਾ ਸਾਧਿਆ। ਨਵਜੋਤ ਕੌਰ ਨੇ ਕਿਹਾ ਕਿ ਕੈਪਟਨ ਹੁਣ ਅਰੂਸਾ ਨਾਲ ਹਰ ਕਿਸੇ ਦੀਆਂ ਤਸਵੀਰਾਂ ਸਾਂਝੀਆਂ ਕਰ ਰਹੇ ਹਨ। ਦਰਅਸਲ, ਉਸਨੇ ਅਰੂਸਾ ਨਾਲ ਪਾਰਟੀਆਂ ਤੋਂ ਇਲਾਵਾ ਕੁਝ ਨਹੀਂ ਕੀਤਾ। ਜਦੋਂ ਉਹ ਮੌਜੂਦਾ ਮੁੱਖ ਮੰਤਰੀ ਸਨ ਤਾਂ ਕੋਈ ਉਨ੍ਹਾਂ ਦਾ ਵਿਰੋਧ ਵੀ ਨਹੀਂ ਕਰ ਸਕਦਾ ਸੀ, ਕਿਉਂਕਿ ਹਰ ਕੋਈ ਉਨ੍ਹਾਂ ਦੀ ਗ੍ਰਾਂਟ ਖੁੱਸਣ ਤੋਂ ਡਰਦਾ ਸੀ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
