Navjot Kaur Health: ਨਵਜੋਤ ਸਿੱਧੂ ਨੇ ਸਰਜਰੀ ਤੋਂ ਬਾਅਦ ਸਾਂਝੀ ਕੀਤੀ ਪਤਨੀ ਦੀ ਤਸਵੀਰ, ਭਾਵੁਕ ਪੋਸਟ 'ਚ ਕਹੀ ਇਹ ਗੱਲ
Navjot Kaur Health News: ਨਵਜੋਤ ਕੌਰ ਦਾ ਕੈਂਸਰ ਦਾ ਆਪਰੇਸ਼ਨ ਹੋਇਆ। ਉਨ੍ਹਾਂ ਦਾ ਆਪਰੇਸ਼ਨ ਯਮੁਨਾਨਗਰ ਦੇ ਇੱਕ ਹਸਪਤਾਲ ਵਿੱਚ ਕੀਤਾ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਪਤੀ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਦਿੱਤੀ ਹੈ।
Navjot Kaur Sidhu Health Update: ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਆਪਣੀ ਪਤਨੀ ਦੀ ਸਿਹਤ ਨੂੰ ਲੈ ਕੇ ਅਪਡੇਟਸ ਸ਼ੇਅਰ ਕੀਤੇ ਹਨ। ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਛਾਤੀ ਦੇ ਕੈਂਸਰ ਤੋਂ ਪੀੜਤ ਹੈ ਅਤੇ ਉਨ੍ਹਾਂ ਦਾ ਦੂਜੀ ਵਾਰ ਆਪ੍ਰੇਸ਼ਨ ਕੀਤਾ ਗਿਆ ਹੈ। ਇਹ ਆਪਰੇਸ਼ਨ ਉਸ ਸਮੇਂ ਹੋਇਆ ਹੈ ਜਦੋਂ ਪਿਛਲੇ ਸਾਲ ਨਵੰਬਰ 'ਚ ਹੀ ਉਨ੍ਹਾਂ ਨੇ ਕੈਂਸਰ ਤੋਂ ਮੁਕਤ ਹੋਣ ਦਾ ਐਲਾਨ ਕੀਤਾ ਸੀ।
ਆਪ੍ਰੇਸ਼ਨ ਤੋਂ ਬਾਅਦ ਸਿੱਧੂ ਨੇ ਆਪਣੀ ਪਤਨੀ ਨਾਲ ਆਪਣੀ ਤਸਵੀਰ 'ਐਕਸ' 'ਤੇ ਸ਼ੇਅਰ ਕਰਦੇ ਹੋਏ ਲਿਖਿਆ, 'ਆਪ੍ਰੇਸ਼ਨ ਬਹੁਤ ਹੀ ਦੁਰਲੱਭ ਬੀਮਾਰੀ ਮੈਟਾਸਟੇਸਿਸ ਲਈ ਕੀਤਾ ਗਿਆ, ਇਹ ਸਾਢੇ ਤਿੰਨ ਘੰਟੇ ਚੱਲਦਾ ਰਿਹਾ। ਸਿੱਧੂ ਨੇ ਆਪਣੀ ਪਤਨੀ ਨੂੰ ਦਲੇਰ ਦੱਸਿਆ ਆਪਣੀ ਪਤਨੀ ਦੀ ਹਿੰਮਤ ਦੀ ਤਾਰੀਫ ਕਰਦਿਆਂ ਕਿਹਾ, "ਉਸ ਦਾ ਇਰਾਦਾ ਮਜ਼ਬੂਤ ਹੈ, ਉਸ ਦੇ ਚਿਹਰੇ 'ਤੇ ਹਮੇਸ਼ਾ ਮੁਸਕਰਾਹਟ ਰਹਿੰਦੀ ਹੈ, ਇਸ ਹਿੰਮਤ ਦਾ ਨਾਂ ਨੋਨੀ ਹੈ।
Operation for rarest of rare Metastasis - lasted three and a half hours …. Affected skin removed and reconstruction done with flaps … her resolve is steadfast , the smile never leaves her face - courage thy name is Noni … Dr Rupinder hoping for a speedy recovery…. pic.twitter.com/qsC6MJW1zE
— Navjot Singh Sidhu (@sherryontopp) April 5, 2024
ਪਿਛਲੇ ਸਾਲ ਕੈਂਸਰ ਦਾ ਪਤਾ ਲੱਗਿਆ
ਨਵਜੋਤ ਕੌਰ ਦੇ ਕੈਂਸਰ ਤੋਂ ਪੀੜਤ ਹੋਣ ਦੀ ਜਾਣਕਾਰੀ ਪਿਛਲੇ ਸਾਲ ਅਪ੍ਰੈਲ ਮਹੀਨੇ ਵਿੱਚ ਸਾਹਮਣੇ ਆਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵੰਬਰ 'ਚ ਦੱਸਿਆ ਸੀ ਕਿ ਡਾਕਟਰ ਨੇ ਉਨ੍ਹਾਂ ਨੂੰ ਕੈਂਸਰ ਮੁਕਤ ਐਲਾਨ ਦਿੱਤਾ ਸੀ। ਨਵਜੋਤ ਕੌਰ ਨੇ ਭਾਵੁਕ ਹੋ ਕੇ ਪੋਸਟ ਲਿਖਿਆ ਸੀ, ''ਮੈਂ ਬਹੁਤ ਖੁਸ਼ ਹਾਂ ਕਿ ਮੇਰੇ ਪੀਈਟੀ ਸਕੈਨ ਅਨੁਸਾਰ ਮੈਨੂੰ ਕੈਂਸਰ ਮੁਕਤ ਐਲਾਨ ਦਿੱਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।