ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਸਾਬਕਾ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਨੂੰ ਆਲ ਇੰਡੀਆ ਜੱਟ ਮਹਾਂਸਭਾ ਪੰਜਾਬ (ਮਹਿਲਾ ਵਿੰਗ) ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਗੱਲ ਦਾ ਐਲਾਨ ਜੱਟ ਸਭਾ ਪੰਜਾਬ ਦੇ ਪ੍ਰਧਾਨ ਤੇ ਕੌਮੀ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਵੱਲੋਂ ਚੰਡੀਗੜ੍ਹ ਵਿਖ਼ੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ।
ਇਸ ਦੇ ਨਾਲ ਹੀ ਦੱਸ ਦਈਏ ਕਿ ਨਵਜੋਤ ਸਿੱਧੂ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਜਾ ਰਹੇ ਹਨ। ਇਸ ਬਾਰੇ ਜਦੋਂ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਬਾਰੇ ਕੁਝ ਨਹੀਂ ਪਤਾ ਕਿ ਉਨ੍ਹਾਂ ਦਰਮਿਆਨ ਹੋਣ ਵਾਲੀ ਬੈਠਕ ਵਿੱਚ ਕੀ ਹੋਣ ਵਾਲਾ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਵੀ ਆਪਣੇ ਰਾਜਨੀਤਕ ਭਵਿੱਖ ਬਾਰੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ।
ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਿੱਧੂ ਪੰਜਾਬ ਦਾ ਭਲਾ ਚਾਹੁੰਦੇ ਹਨ, ਉਨ੍ਹਾਂ ਨੂੰ ਕਿਸੇ ਅਹੁਦੇ ਦਾ ਕੋਈ ਲਾਲਚ ਨਹੀਂ, ਉਹ ਸਿਰਫ ਪੰਜਾਬ ਦਾ ਭਲਾ ਚਾਹੁੰਦੇ ਹਨ। ਜੇਕਰ ਉਨ੍ਹਾਂ ਨੂੰ ਕਿਸੇ ਅਹੁਦੇ ਦਾ ਲਾਲਚ ਹੁੰਦਾ, ਤਾਂ ਉਹ ਆਪਣੀ 40 ਕਰੋੜ ਸਾਲਾਨਾ ਨੌਕਰੀ ਨਾ ਛੱਡਦੇ ਤੇ ਘਰ ਨਾ ਬੈਠਦੇ। ਉਨ੍ਹਾਂ ਕਿਹਾ ਕਿ ਪੋਸਟ ਸਿੱਧੂ ਲਈ ਕੋਈ ਮਾਇਨੇ ਨਹੀਂ ਰੱਖਦੇ ਪਰ ਉਹ ਅਹੁਦੇ ਤੋਂ ਬਗੈਰ ਵੀ ਪੰਜਾਬ ਦੇ ਲੋਕਾਂ ਦਾ ਭਲਾ ਕਰ ਰਹੇ ਹਨ ਤੇ ਹਮੇਸ਼ਾ ਕਰਨਗੇ।
ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਨਵਜੋਤ ਸਿੰਘ ਸਿੱਧੂ ਨੂੰ ਖਾਣੇ ਲਈ ਬੁਲਾਇਆ ਸੀ, ਜਿਸ ਤੋਂ ਬਾਅਦ ਰਾਜਨੀਤਕ ਗਲਿਆਰੇ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ। ਇਸ ਤੋਂ ਬਾਅਦ ਹੁਣ ਇੱਕ ਵਾਰ ਫਿਰ ਤੋਂ ਚਰਚਾ ਸ਼ੁਰੂ ਹੋ ਗਈ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿੱਚ ਵੱਡਾ ਅਹੁਦਾ ਦਿੱਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: World sleep awareness month: ਸਿਹਤਮੰਦ ਜ਼ਿੰਦਗੀ ਲਈ ਜ਼ਰੂਰੀ ਨੀਂਦ, ਜਾਣੋ ਕਿਉਂ ਰਾਤ ਨੂੰ ਛੇਤੀ ਸੌਣਾ ਜ਼ਰੂਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904