ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਨਵਜੋਤ ਕੌਰ ਸਿੱਧੂ ਵਲੋਂ ਚੋਣਾਂ ਲੜਨ ਦਾ ਐਲਾਨ
Punjab News: ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਨਵਜੋਤ ਕੌਰ ਸਿੱਧੂ ਦੀ ਵਾਪਸੀ ਹੋ ਸਕਦੀ ਹੈ। ਦੱਸ ਦਈਏ ਕਿ ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਹੋਇਆਂ ਨਵਜੋਤ ਕੌਰ ਸਿੱਧੂ ਨੇ 2027 ਵਿੱਚ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ।

Punjab News: ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਨਵਜੋਤ ਕੌਰ ਸਿੱਧੂ ਦੀ ਵਾਪਸੀ ਹੋ ਸਕਦੀ ਹੈ। ਦੱਸ ਦਈਏ ਕਿ ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਹੋਇਆਂ ਨਵਜੋਤ ਕੌਰ ਸਿੱਧੂ ਨੇ 2027 ਵਿੱਚ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਖੁਦ ਇਹ ਗੱਲ ਸਾਫ ਸ਼ਬਦਾਂ ਵਿੱਚ ਆਖ ਦਿੱਤੀ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕਾਂ ਦੀ ਸੇਵਾ ਲਈ ਮੈਦਾਨ ਵਿੱਚ ਆਇਆ ਜਾਵੇ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਹੁਣ ਐਕਟਿਵ ਹਨ ਅਤੇ ਚੁੱਪ ਚੁਪੀਤੇ ਮੀਟਿੰਗਾਂ ਕਰ ਰਹੀ ਹੈ।
ਉੱਥੇ ਹੀ ਉਨ੍ਹਾਂ ਨੇ ਪਿਛਲੀ ਚੋਣਾਂ ਵਿੱਚ ਹਾਰ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਸਿਰਫ ਛੇ ਹਜ਼ਾਰ ਵੋਟਾਂ ਨਾਲ ਹਾਰੇ ਸਨ, ਉਹ ਕੁਝ ਵਰਕਰ ਸਿੱਧੂ ਦੇ ਖਿਲਾਫ ਹੋ ਗਏ ਸਨ ਅਤੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਵਾਪਸ ਜਾਣਾ ਪੈ ਗਿਆ ਜਿਸ ਕਰਕੇ ਰੈਲੀਆਂ ਵੀ ਰੱਦ ਕੀਤੀਆਂ ਗਈਆਂ ਸਨ।
ਜ਼ਿਕਰ ਕਰ ਦਈਏ ਕੱਲ੍ਹ ਯਾਨੀ ਬੁੱਧਵਾਰ ਨੂੰ ਕਾਂਗਰਸ ਨੇ ਲੁਧਿਆਣਾ ਵਿੱਚ ਹੋ ਰਹੀ ਜ਼ਿਮਨੀ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਸੀ, ਜਿਸ ਵਿੱਚ ਕਈ ਵੱਡੇ ਚਿਹਰਿਆਂ ਦੇ ਨਾਮ ਸਨ, ਪਰ ਉਸ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਲ ਸੀ। ਉੱਥੇ ਹੀ ਅੱਜ ਨਵਜੌਤ ਕੌਰ ਸਿੱਧੂ ਵਲੋਂ 2027 ਦੀਆਂ ਚੋਣਾਂ ਲੜਨ ਦਾ ਐਲਾਨ ਕਰਨਾ ਕਿਤੇ ਨਾ ਕਿਤੇ ਉਸ ਚੀਜ਼ ਨਾਲ ਜੋੜ ਕੇ ਵੀ ਦੇਖਿਆ ਜਾ ਸਕਦਾ ਹੈ। ਹੁਣ ਤਾਂ ਇਹ ਦੇਖਣਾ ਹੋਵੇਗਾ ਕਿ ਨਵਜੋਤ ਸਿੱਧੂ ਵੀ ਦੁਬਾਰਾ ਐਕਟਿਵ ਹੁੰਦੇ ਹਨ ਜਾਂ ਇਕੱਲੇ ਨਵਜੋਤ ਕੌਰ ਹੀ ਮੈਦਾਨ ਸਾਂਭਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















