ਚੰਡੀਗੜ੍ਹ: ਬੇਅਦਬੀ ਮਾਮਲੇ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫੇਰ ਤੋਂ ਕੈਪਟਨ ਨੂੰ ਘੇਰਿਆ ਹੈ।ਸਿੱਧੂ ਨੇ ਇਸ ਮਾਮਲੇ ਸਬੰਧੀ ਸਰਕਾਰ ਤੇ ਮੁੜ ਸਵਾਲ ਚੁੱਕੇ ਹਨ।ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਰਾਹੀਂ ਸਰਕਾਰ ਤੇ ਕਈ ਸਵਾਲ ਦਾਗੇ ਹਨ।ਸਿੱਧੂ ਨੇ ਇਸ ਦੇ ਨਾਲ ਹੀ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ।ਸਿੱਧੂ ਬੇਅਦਬੀ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਤੇ ਲਗਾਤਾਰ ਦਬਾਅ ਬਣਾ ਰਹੇ ਹਨ।ਇਸ ਦੇ ਨਾਲ-ਨਾਲ ਉਹ ਪਿੱਛਲੀ ਬਾਦਲ ਸਰਕਾਰ ਨੂੰ ਵੀ ਲਪੇਟ ਰਹੇ ਹਨ। 


 





ਹਾਲਾਂਕਿ, ਬੇਅਦਬੀ ਮਾਮਲਿਆਂ ਦੀ ਜਾਂਚ ਲਈ ਸਰਕਾਰ ਵੱਲੋਂ ਇੱਕ ਨਵੀਂ ਐਸਆਈਟੀ ਵੀ ਬਣਾਈ ਗਈ ਹੈ। ਪਰ ਇਸ ਦੇ ਬਾਅਦ ਵੀ ਸਿੱਧੂ ਲਗਾਤਾਰ ਉਹੀ ਸਵਾਲ ਚੁੱਕ ਰਹੇ ਹਨ ਕਿ ਇਨ੍ਹਾਂ ਕੇਸਾਂ ਦੀ ਪੜਤਾਲ ਵਿਚ ਇੰਨਾ ਸਮਾਂ ਕਿਉਂ ਲੱਗਾ? ਆਪਣੇ ਟਵੀਟ ਵਿੱਚ ਸਿੱਧੂ ਨੇ ਸਾਬਕਾ ਸਰਕਾਰ ਅਤੇ ਮੌਜੂਦਾ ਸਰਕਾਰ 'ਤੇ ਹਮਲਾ ਬੋਲਿਆ ਹੈ।ਸਿੱਧੂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ 6 ਸਾਲਾਂ ਬਾਅਦ ਵੀ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਇੱਕ ਹੋਰ ਐਸਆਈਟੀ ਦਾ ਗਠਨ ਕਰਨਾ ਪਿਆ। ਜਦੋਂ ਕਿ ਕੇਸਾਂ ਸੰਬੰਧੀ ਢੁਕਵੇਂ ਸਬੂਤ ਸਨ ਅਤੇ ਮੁੱਖ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ।


ਇਸ ਵੀਡੀਓ ਵਿਚ ਸਿੱਧੂ ਸੁਨੀਲ ਜਾਖੜ ਦੇ ਨਾਲ ਬੈਠੇ ਹਨ ਜਿਸ ਵਿਚ ਸਿੱਧੂ ਕਹਿ ਰਹੇ ਹਨ ਕਿ ਬੇਅਦਬੀ ਦੇ ਮਾਮਲਿਆਂ ਬਾਰੇ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ।