ਨਵਜੋਤ ਸਿੱਧੂ ਮੁੜ ਪਹੁੰਚੇ ਦਿੱਲੀ ਦਰਬਾਰ, ਅਗਲੇ ਐਕਸ਼ਨ ਬਾਰੇ ਚਰਚਾ
ਪੰਜਾਬ ਕਾਂਗਰਸ ਦੇ ਮੁਖੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਹਾਈ ਕਮਾਨ ਨਾਲ ਸਿੱਧੂ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ।
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਮੁੜ ਦਿੱਲੀ ਦਰਬਾਰ ਪਹੁੰਚੇ ਹਨ। ਉਨ੍ਹਾਂ ਦੀ ਅੱਜ ਪਾਰਟੀ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਪ੍ਰਿਅੰਕਾ ਗਾਂਧੀ ਤੇ ਰਾਹੁਲ ਗਾਂਧੀ ਨਾਲ ਮੀਟਿੰਗ ਹੋ ਸਕਦੀ ਹੈ। ਉਂਝ ਇਸ ਬਾਰੇ ਅਜੇ ਕੋਈ ਪੁਸ਼ਟੀ ਨਹੀਂ ਹੋਈ ਹੈ।
ਸਿੱਧੂ ਬੁੱਧਵਾਰ ਨੂੰ ਚੰਡੀਗੜ੍ਹ ਤੋਂ ਦਿੱਲੀ ਪਹੁੰਚੇ ਸੀ। ਸੂਤਰਾਂ ਅਨੁਸਾਰ ਵੀਰਵਾਰ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੋਂ ਇਲਾਵਾ ਉਹ ਪ੍ਰਿਅੰਕਾ ਗਾਂਧੀ ਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਹਾਲਾਂਕਿ, ਹਾਈਕਮਾਨ ਵੱਲੋਂ ਉਨ੍ਹਾਂ ਦੀ ਮੁਲਾਕਾਤ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ।
ਪੰਜਾਬ ਕਾਂਗਰਸ ਦੇ ਮੁਖੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਹਾਈ ਕਮਾਨ ਨਾਲ ਸਿੱਧੂ ਦੀ ਇਹ ਪਹਿਲੀ ਮੁਲਾਕਾਤ ਹੋਵੇਗੀ। ਬੁੱਧਵਾਰ ਨੂੰ ਦਿੱਲੀ ਵਿੱਚ ਉਨ੍ਹਾਂ ਦੀ ਪਹਿਲੀ ਮੁਲਾਕਾਤ ਪਾਰਟੀ ਦੇ ਸੀਨੀਅਰ ਨੇਤਾ ਅੰਬਿਕਾ ਸੋਨੀ ਨਾਲ ਹੋਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਦਿਆਂ ਪੰਜ ਅਹਿਮ ਮੁੱਦਿਆਂ ਦੇ ਛੇਤੀ ਹੱਲ ਲਈ ਜ਼ੋਰ ਦਿੱਤਾ ਸੀ।
ਇਸ ਦੇ ਨਾਲ ਹੀ ਹਾਈ ਕਮਾਨ ਨਾਲ ਬੈਠਕ ਦੌਰਾਨ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੁਨਰਗਠਨ ਬਾਰੇ ਜਲਦੀ ਫੈਸਲਾ ਲੈਣ ਦੀ ਬੇਨਤੀ ਕਰਨਗੇ। ਕਮੇਟੀ ਨੂੰ ਜਨਵਰੀ 2020 ਵਿੱਚ ਭੰਗ ਕਰ ਦਿੱਤਾ ਗਿਆ ਸੀ। ਹੁਣ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਸਿਰਫ ਛੇ ਮਹੀਨੇ ਬਾਕੀ ਹਨ।
ਇਸ ਲਈ ਅਜਿਹੀ ਸਥਿਤੀ ਵਿੱਚ ਪਾਰਟੀ ਦੇ ਇੱਕ ਮਜ਼ਬੂਤ ਢਾਂਚੇ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਇਸ ਤੋਂ ਇਲਾਵਾ ਸਿੱਧੂ ਨੇ ਸੂਬਾਈ ਇਕਾਈ ਵਿੱਚ ਫੇਰ-ਬਦਲ ਦੇ ਵੀ ਸੰਕੇਤ ਦਿੱਤੇ ਹਨ, ਜਿਸ ਬਾਰੇ ਮੰਨਿਆ ਜਾ ਰਿਹਾ ਹੈ ਕਿ ਉਹ ਇਸ ਮੁੱਦੇ 'ਤੇ ਹਾਈ ਕਮਾਂਡ ਨਾਲ ਵੀ ਚਰਚਾ ਕਰਨਗੇ। ਨਵਜੋਤ ਸਿੱਧੂ ਪੰਜਾਬ ਵਿਚਲੇ ਹਾਲਾਤ ਬਾਰੇ ਵੀ ਹਾਈਕਮਾਨ ਨੂੰ ਰਿਪੋਰਟ ਦੇਣਗੇ ਤਾਂ ਜੋ ਅਹਿਮ ਫੈਸਲੇ ਲਏ ਜਾ ਸਕਣ।
ਇਹ ਵੀ ਪੜ੍ਹੋ: Counterfeit Goods: ਖੇਤੀਬਾੜੀ ਸਣੇ ਪੰਜ ਖੇਤਰਾਂ 'ਚ ਨਕਲੀ ਚੀਜ਼ਾਂ ਦੀ ਭਰਮਾਰ, ਆਰਥਿਕਤਾ ਨੂੰ 1.17 ਲੱਖ ਕਰੋੜ ਦਾ ਨੁਕਸਾਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904