Punjab News: ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਦਿਲਚਸਪ ਮੁਕਾਬਲੇ ਵੇਖਣ ਨੂੰ ਮਿਲਣਗੇ। ਚਰਚਾ ਹੈ ਕਿ ਪੰਜਾਬ ਦੇ ਦੋ ਸਭ ਤੋਂ ਵੱਧ ਚਰਚਿਤ ਚਿਹਰੇ ਬਿਕਰਮ ਮਜੀਠੀਆ ਤੇ ਨਵਜੋਤ ਸਿੱਧੂ ਆਹਮੋ-ਸਾਹਮਣੇ ਹੋ ਸਕਦੇ ਹਨ। ਮਜੀਠੀਆ ਨੇ ਕਿਹਾ ਹੈ ਕਿ ਉਹ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਖਿਲਾਫ ਚੋਣ ਲੜਨ ਲਈ ਤਿਆਰ ਹਨ। ਮਜੀਠੀਆ ਨੇ ਕਿਹਾ, ''ਮੈਂ ਨਵਜੋਤ ਸਿੱਧੂ ਖਿਲਾਫ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਾਂ। ਜੇਕਰ ਸਮਰਥਕ ਕਹਿਣ ਤਾਂ ਮੈਂ ਵਿਧਾਨ ਸਭਾ ਚੋਣਾਂ ਸਿੱਧੂ ਖਿਲਾਫ ਹੀ ਲੜਾਂਗਾ।

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਡਰੱਗਜ਼ ਕੇਸ ਵਿੱਚ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਹੁਣ ਸੁਰਖੀਆਂ ਵਿੱਚ ਆ ਗਏ ਹਨ। ਮਜੀਠੀਆ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੂੰ ਨਵਜੋਤ ਸਿੱਧੂ ਦੇ ਇਸ਼ਾਰੇ 'ਤੇ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਮਾਨਤ ਮਿਲਣ ਮਗਰੋਂ ਨਵਜੋਤ ਸਿੱਧੂ ਦੇ ਫਿਊਜ਼ ਉੱਡ ਗਏ ਹਨ। ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਖਿਲਾਫ ਸਿਆਸੀ ਸਾਜ਼ਿਸ਼ ਰਚੀ ਗਈ ਹੈ।

ਮਜੀਠੀਆ ਖ਼ਿਲਾਫ਼ ਪਿਛਲੇ ਮਹੀਨੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 24 ਦਸੰਬਰ ਨੂੰ ਮੋਹਾਲੀ ਦੀ ਅਦਾਲਤ ਨੇ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਸ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ ਜਿੱਥੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ।


ਦੱਸ ਦਈਏ ਕਿ ਕਾਂਗਰਸ ਪਾਰਟੀ ਵਿੱਚ ਵੀ ਚਰਚਾ ਜਾਰੀ ਹੈ ਕਿ ਸੀਨੀਅਰ ਲੀਡਰਾਂ ਨੂੰ ਦਿੱਗਜ਼ ਵਿਰੋਧੀਆਂ ਖਿਲਾਫ ਮੈਦਾਨ ਵਿੱਚ ਉਤਾਰਿਆ ਜਾਵੇ। ਇਹ ਗੱਲ ਕਾਂਗਰਸ ਹਾਈਕਮਾਨ ਕੋਲ ਵੀ ਪਹੁੰਚੀ ਹੈ ਪਰ ਅਜੇ ਆਖਰੀ ਫੈਸਲਾ ਲੈਣਾ ਬਾਕੀ ਹੈ। 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 



 


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904