ਸਿੱਧੂ ਬਣੇ ਪੰਜਾਬ ਦੇ ਬਿਜਲੀ ਮੰਤਰੀ ਜਾਣੋ ਕਿਸ-ਕਿਸ ਮੰਤਰੀ ਕੋਲ ਆਇਆ ਕਿਹੜਾ ਮਹਿਕਮਾ
ਏਬੀਪੀ ਸਾਂਝਾ | 06 Jun 2019 07:35 PM (IST)
ਹੁਣ ਦੇਖਣਾ ਇਹ ਹੋਵੇਗਾ ਕਿ ਨਵਜੋਤ ਸਿੱਧੂ ਇਸ ਨਵੇਂ ਅਹੁਦੇ ਨੂੰ ਖਿੜੇ ਮੱਥੇ ਸਵੀਕਾਰਦੇ ਹਨ ਜਾਂ ਨਹੀਂ। ਉਹ ਅੱਜ ਚੇਤਾਵਨੀ ਵੀ ਦੇ ਚੁੱਕੇ ਹਨ ਕਿ ਜੇਕਰ ਉਨ੍ਹਾਂ ਦਾ ਵਿਭਾਗ ਬਦਲਿਆ ਗਿਆ ਤਾਂ ਉਹ ਵੀ ਆਪਣਾ ਫੈਸਲਾ ਸੁਣਾ ਦੇਣਗੇ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ 'ਅੜਬ' ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਵਿਭਾਗ ਸੌਂਪ ਦਿੱਤਾ ਹੈ। ਸਿੱਧੂ ਤੋਂ ਦੋਵੇਂ ਵਿਭਾਗ ਖੋਹ ਲਏ ਗਏ ਹਨ। ਨਵਜੋਤ ਸਿੰਘ ਸਿੱਧੂ ਕੋਲ ਹੁਣ ਬਿਜਲੀ ਅਤੇ ਨਵਿਆਉਣਯੋਗ ਊਰਜਾ ਵਿਭਾਗ ਹੈ। ਨਵਜੋਤ ਸਿੱਧੂ ਪਹਿਲਾਂ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸਨ। ਸਿੱਧੂ ਦਾ ਸਥਾਨਕ ਸਰਕਾਰਾਂ ਵਿਭਾਗ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਬ੍ਰਹਮ ਮੋਹਿੰਦਰਾ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੀ ਵਾਗਡੋਰ ਚਰਨਜੀਤ ਸਿੰਘ ਚੰਨੀ ਨੂੰ ਸੌਂਪੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਨਵਜੋਤ ਸਿੱਧੂ ਇਸ ਨਵੇਂ ਅਹੁਦੇ ਨੂੰ ਖਿੜੇ ਮੱਥੇ ਸਵੀਕਾਰਦੇ ਹਨ ਜਾਂ ਨਹੀਂ। ਉਹ ਅੱਜ ਚੇਤਾਵਨੀ ਵੀ ਦੇ ਚੁੱਕੇ ਹਨ ਕਿ ਜੇਕਰ ਉਨ੍ਹਾਂ ਦਾ ਵਿਭਾਗ ਬਦਲਿਆ ਗਿਆ ਤਾਂ ਉਹ ਵੀ ਆਪਣਾ ਫੈਸਲਾ ਸੁਣਾ ਦੇਣਗੇ। ਦੇਖੋ ਪੰਜਾਬ ਦੇ 18 ਮੰਤਰੀਆਂ ਦੇ ਨਵੇਂ ਵਿਭਾਗਾਂ ਦੀ ਸੂਚੀ