ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਪਹਿਲਾਂ ਨਵਜੋਤ ਸਿੱਧੂ ਦਾ ਡੀਜੀਪੀ ਸਹੋਤਾ ਤੇ ਹਮਲਾ
ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮਿਲਣ ਲਈ ਜਾ ਰਹੇ ਹਨ।
ਰੌਬਟ ਦੀ ਰਿਪੋਰਟ
ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮਿਲਣ ਲਈ ਜਾ ਰਹੇ ਹਨ। ਇਸ ਦੌਰਾਨ ਸਿੱਧੂ ਨੇ ਜਾਂਦੇ ਹੋਏ ਇੱਕ ਟਵੀਟ ਦਾਗ ਕੇ IPS ਇਕਬਾਲ ਪ੍ਰੀਤ ਸਹੋਤਾ ਦੀ ਡੀਜੀਪੀ ਵਜੋਂ ਨਿਯੁਕਤੀ 'ਤੇ ਸਵਾਲ ਚੁੱਕੇ ਹਨ।
DGP IPS Sahota was head of SIT investigating Beadbi case under Badal Govt, he wrongfully indicted two Sikh youth for sacrilege & gave clean chit to Badals. In 2018, I along with INC Ministers, then PCC Pres & present Home Minister assured them of our support in fight for Justice. https://t.co/yX3TT17fCv pic.twitter.com/aQpJ9xq0KQ
— Navjot Singh Sidhu (@sherryontopp) September 30, 2021
ਸਿੱਧੂ ਨੇ ਟਵੀਟ ਕਰਕੇ ਕਿਹਾ, "ਡੀਜੀਪੀ ਆਈਪੀਐਸ ਸਹੋਤਾ ਬਾਦਲ ਸਰਕਾਰ ਦੇ ਅਧੀਨ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ SIT ਦੇ ਮੁਖੀ ਸੀ। ਉਨ੍ਹਾਂ ਨੇ ਗਲਤ ਤਰੀਕੇ ਨਾਲ ਦੋ ਸਿੱਖ ਨੌਜਵਾਨਾਂ ਨੂੰ ਬੇਅਦਬੀ ਲਈ ਗ਼ਲਤ ਢੰਗ ਨਾਲ ਫਸਾਇਆ ਤੇ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ। 2018 ਵਿੱਚ, ਮੈਂ INC ਮੰਤਰੀਆਂ, ਉਸ ਸਮੇਂ ਦੇ PCC ਪ੍ਰਧਾਨ ਤੇ ਮੌਜੂਦਾ ਗ੍ਰਹਿ ਮੰਤਰੀ ਨਾਲ ਉਨ੍ਹਾਂ ਨੂੰ ਨਿਆਂ ਦੀ ਲੜਾਈ ਵਿੱਚ ਸਾਡੀ ਸਹਾਇਤਾ ਦਾ ਭਰੋਸਾ ਦਿੱਤਾ ਸੀ।"
ਨਵਜੋਤ ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ 'ਚ ਭੂਚਾਲ ਆਇਆ ਹੋਇਆ ਹੈ। ਸਿੱਧੂ ਦੇ ਅਸਤੀਫ਼ੇ ਮਗਰੋਂ ਕਈ ਕਾਂਗਰਸੀ ਲੀਡਰ ਸਿੱਧੂ ਨੂੰ ਮਨਾਉਣ ਦੀ ਕੋਸ਼ਿਸ਼ ਵੀ ਕਰ ਰਹੇ ਹਨ। ਹੁਣ ਦੇਖਣਾ ਇਹ ਹੋਏਗਾ ਕਿ ਸਿੱਧੂ ਦਾ ਮੁੱਖ ਮੰਤਰੀ ਚੰਨੀ ਨੂੰ ਮਿਲਣ ਮਗਰੋਂ ਕੀ ਸਿੱਟਾ ਨਿਕਲਦਾ ਹੈ। ਸਵਾਲ ਇਹ ਵੀ ਹੈ ਕੀ ਚਰਨਜੀਤ ਚੰਨੀ ਸਿੱਧੂ ਨੂੰ ਮਨਾਉਣ 'ਚ ਕਾਮਯਾਬ ਹੁੰਦੇ ਹਨ ਜਾਂ ਨਹੀਂ?
ਕੈਪਟਨ ਅਮਰਿੰਦਰ ਸਿੰਘ ਦੀ ਨਾਰਾਜ਼ਗੀ ਦੇ ਬਾਵਜੂਦ ਸਿੱਧੂ ਨੂੰ ਕਾਂਗਰਸ ਹਾਈ ਕਮਾਂਡ ਨੇ 18 ਜੁਲਾਈ ਨੂੰ ਸੂਬਾ ਪਾਰਟੀ ਪ੍ਰਧਾਨ ਨਿਯੁਕਤ ਕੀਤਾ ਸੀ। ਵਿਵਾਦ ਨਾ ਰੁਕਦੇ ਦੇਖ 18 ਸਤੰਬਰ ਨੂੰ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ 20 ਸਤੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਚੰਨੀ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ। ਹਾਲਾਂਕਿ, ਹੁਣ ਚੰਨੀ ਸਰਕਾਰ ਦੇ ਫੈਸਲਿਆਂ ਤੋਂ ਨਾਰਾਜ਼ ਹੋ ਕੇ ਸਿੱਧੂ ਨੇ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।