(Source: ECI/ABP News/ABP Majha)
Watch Video : ਨਵਜੋਤ ਸਿੱਧੂ ਬੁਰੇ ਫਸੇ, ਭੈਣ ਨੇ ਲਾਏ ਗੰਭੀਰ ਇਲਜ਼ਾਮ, ਪੈਸਿਆਂ ਲਈ ਮਾਂ ਕੱਢਿਆ ਘਰੋਂ
ਸਿੱਧੂ ਦੀ ਭੈਣ ਹੋਣ ਦਾ ਦਾਅਵਾ ਕਰਨ ਵਾਲੀ ਸੁਮਨ ਤੂਰ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਮਿਲਣ ਲਈ ਅੰਮ੍ਰਿਤਸਰ ਸਥਿਤ ਘਰ ਗਈ ਸੀ ਪਰ ਉਨ੍ਹਾਂ ਨੇ ਗੇਟ ਨਹੀਂ ਖੋਲ੍ਹਿਆ। ਇੱਥੋਂ ਤਕ ਉਸ ਦਾ ਨੰਬਰ ਵੀ ਬਲਾਕ ਕਰ ਦਿੱਤਾ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਤੋਂ ਠੀਕ ਪਹਿਲਾਂ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੱਧੂ ਵਿਵਾਦਾਂ 'ਚ ਘਿਰ ਗਏ ਹਨ। ਅਮਰੀਕਾ 'ਚ ਰਹਿੰਦੀ ਸਿੱਧੂ ਦੀ ਭੈਣ ਸੁਮਨ ਤੂਰ ਨੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਭਰਾ ਸਿੱਧੂ ਨੇ ਪਿਤਾ ਭਗਵੰਤ ਸਿੱਧੂ ਦੀ ਮੌਤ ਤੋਂ ਬਾਅਦ ਮਾਂ ਨਿਰਮਲ ਭਗਵੰਤ ਤੇ ਭੈਣਾਂ ਨੂੰ ਘਰੋਂ ਕੱਢ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਸਿੱਧੂ ਨੇ ਲੋਕਾਂ ਕੋਲ ਝੂਠ ਬੋਲਿਆ ਕਿ ਜਦੋਂ ਉਹ ਦੋ ਸਾਲ ਦੀ ਸੀ ਉਦੋਂ ਮਾਂ-ਬਾਪ ਵੱਖ ਚੁੱਕੇ ਸੀ। ਸੁਮਨ ਤੂਰ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਨੇ ਲਾਵਾਰਿਸ ਹਾਲਤ 'ਚ ਦਿੱਲੀ ਰੇਲਵੇ ਸਟੇਸ਼ਨ 'ਤੇ ਦਮ ਤੋੜਿਆ ਸੀ।
#WATCH | Chandigarh: Punjab Congress chief Navjot Singh Sidhu's sister from the US, Suman Toor alleges that he abandoned their old-aged mother after the death of their father in 1986 & she later died as a destitute woman at Delhi railway station in 1989.
— ANI (@ANI) January 28, 2022
(Source: Suman Toor) pic.twitter.com/SveEP9YrsD
ਸਿੱਧੂ ਦੀ ਭੈਣ ਹੋਣ ਦਾ ਦਾਅਵਾ ਕਰਨ ਵਾਲੀ ਸੁਮਨ ਤੂਰ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਮਿਲਣ ਲਈ ਅੰਮ੍ਰਿਤਸਰ ਸਥਿਤ ਘਰ ਗਈ ਸੀ ਪਰ ਉਨ੍ਹਾਂ ਨੇ ਗੇਟ ਨਹੀਂ ਖੋਲ੍ਹਿਆ। ਇੱਥੋਂ ਤਕ ਉਸ ਦਾ ਨੰਬਰ ਵੀ ਬਲਾਕ ਕਰ ਦਿੱਤਾ ਹੈ।
ਸੁਮਨ ਤੂਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੀ ਮਾਂ ਤੇ ਬਾਪ ਦੇ ਵੱਖ ਹੋਣ ਸੰਬੰਧੀ ਝੂਠ ਬੋਲਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਸੱਸ ਜਸਵੀਰ ਕੌਰ ਨੇ ਸਾਡਾ ਘਰ ਬਰਬਾਦ ਕਰ ਦਿੱਤਾ ਹੈ। ਮੈਂ ਕਦੀ ਵੀ ਆਪਣੇ ਜੱਦੀ ਘਰ 'ਚ ਨਹੀਂ ਜਾ ਸਕੀ। ਅਮਰੀਕਾ ਦੇ ਨਿਊਯਾਰਕ 'ਚ ਰਹਿਣ ਵਾਲੀ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਤੋਂ ਜਦੋਂ ਪੁੱਛਿਆ ਗਿਆ ਕਿ ਉਹ ਏਨੇ ਸਾਲਾਂ ਬਾਅਦ ਅੱਜ ਚੋਣ ਸਮੇਂ ਹੀ ਦੋਸ਼ ਕਿਉਂ ਲਾ ਰਹੀ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਉਹ ਆਰਟੀਕਲ ਇਕੱਠੇ ਕਰਨਾ ਚਾਹੁੰਦੀ ਸੀ ਜਿਸ 'ਚ ਨਵਜੋਤ ਸਿੱਧੂ ਨੇ ਮੇਰੇ ਮਾਂ ਤੇ ਪਿਤਾ ਬਾਰੇ ਵੱਖ ਹੋਣ ਸਬੰਧੀ ਬਿਆਨ ਦਿੱਤਾ ਹੈ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਚੋਣਾਂ ਕਾਰਨ ਅਜਿਹਾ ਨਹੀਂ ਕਰ ਰਹੀ ਹਾਂ ਬਲਕਿ ਮੈਨੂੰ ਇਕ ਆਰਟੀਕਲ ਰਾਹੀਂ ਇਕ ਜਾਣਕਾਰੀ ਮਿਲੀ ਹੈ ਕਿ ਨਵਜੋਤ ਸਿੱਧੂ ਨੇ ਮੇਰੀ ਮਾਂ ਬਾਰੇ ਇਹ ਬਿਆਨ ਦਿੱਤਾ ਸੀ। ਉਨ੍ਹਾਂ ਦਾ ਆਪਣੀ ਮਾਂ ਤੇ ਭੈਣਾਂ ਨਾਲ ਕੋਈ ਰਿਸ਼ਤਾ ਨਹੀਂ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904