ਪੜਚੋਲ ਕਰੋ

ਕਰਤਾਰਪੁਰ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਸਿੱਧੂ ਮੁੜ ਬਣੇ 'ਹੀਰੋ'

ਕਰਤਾਪੁਰ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਸਾਬਕਾ ਮੰਤਰੀ ਨਵਜੋਤ ਸਿੱਧੂ ਮੁੜ ਸੁਰਖੀਆਂ ਵਿੱਚ ਹਨ। ਜਦੋਂ ਕਰਤਾਪੁਰ ਲਾਂਘਾ ਖੁੱਲ੍ਹਣ ਦੀ ਗੱਲ ਤੁਰੀ ਤਾਂ ਉਸ ਵੇਲੇ ਵੀ ਸਿੱਧੂ ਹੀ ਸੁਰਖੀਆਂ ਵਿੱਚ ਸੀ। ਬੇਸ਼ੱਕ ਇਸ ਵੇਲੇ ਸਿੱਧੂ ਪੰਜਾਬ ਸਰਕਾਰ ਦੇ ਮੰਤਰੀ ਨਹੀਂ ਪਰ ਪਾਕਿਸਤਾਨ ਨੇ ਉਨ੍ਹਾਂ ਨੂੰ ਖਾਸ ਮਾਣ-ਸਨਮਾਨ ਦਿੱਤਾ ਹੈ। ਪਾਕਿਸਤਾਨ ਦੇ ਸੱਦੇ ਤੇ ਭਾਰਤ ਸਰਕਾਰ ਵੱਲੋਂ ਇਜਾਜ਼ਤ ਦੇਣ ਵਿੱਚ ਦੇਰੀ ਕਰਕੇ ਹੀ ਸਿੱਧੂ ਸੁਰਖੀਆਂ ਵਿੱਚ ਛਾ ਗਏ।

ਚੰਡੀਗੜ੍ਹ: ਕਰਤਾਪੁਰ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਸਾਬਕਾ ਮੰਤਰੀ ਨਵਜੋਤ ਸਿੱਧੂ ਮੁੜ ਸੁਰਖੀਆਂ ਵਿੱਚ ਹਨ। ਜਦੋਂ ਕਰਤਾਪੁਰ ਲਾਂਘਾ ਖੁੱਲ੍ਹਣ ਦੀ ਗੱਲ ਤੁਰੀ ਤਾਂ ਉਸ ਵੇਲੇ ਵੀ ਸਿੱਧੂ ਹੀ ਸੁਰਖੀਆਂ ਵਿੱਚ ਸੀ। ਬੇਸ਼ੱਕ ਇਸ ਵੇਲੇ ਸਿੱਧੂ ਪੰਜਾਬ ਸਰਕਾਰ ਦੇ ਮੰਤਰੀ ਨਹੀਂ ਪਰ ਪਾਕਿਸਤਾਨ ਨੇ ਉਨ੍ਹਾਂ ਨੂੰ ਖਾਸ ਮਾਣ-ਸਨਮਾਨ ਦਿੱਤਾ ਹੈ। ਪਾਕਿਸਤਾਨ ਦੇ ਸੱਦੇ ਤੇ ਭਾਰਤ ਸਰਕਾਰ ਵੱਲੋਂ ਇਜਾਜ਼ਤ ਦੇਣ ਵਿੱਚ ਦੇਰੀ ਕਰਕੇ ਹੀ ਸਿੱਧੂ ਸੁਰਖੀਆਂ ਵਿੱਚ ਛਾ ਗਏ। ਦਰਅਸਲ ਸਿੱਧੂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਪਾਕਿਸਤਾਨ ਵਿੱਚ ਹੋਣ ਵਾਲੇ ਸਮਾਗਮ ਲਈ ਭਾਰਤ ਸਰਕਾਰ ਤੋਂ ਇਜਾਜ਼ਤ ਮੰਗੀ ਸੀ। ਲਗਾਤਾਰ ਦੋ ਚਿੱਠੀਆਂ ਲਿਖਣ ਦੇ ਬਾਵਜੂਦ ਭਾਰਤ ਸਰਕਾਰ ਵੱਲੋਂ ਕੋਈ ਜਵਾਬ ਨਾ ਆਇਆ ਤਾਂ ਉਨ੍ਹਾਂ ਨੇ ਵੀਰਵਾਰ ਨੂੰ ਤਲਖੀ ਭਰੀ ਚਿੱਠੀ ਲਿਖ ਮਾਰੀ। ਇਸ ਮਗਰੋਂ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ। ਸਿੱਧੂ ਹੁਣ ਸਿਆਸੀ ਪ੍ਰਵਾਨਗੀ ਤਹਿਤ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਹੀ ਪਾਕਿਸਤਾਨ ਜਾ ਸਕਣਗੇ। ਸਾਬਕਾ ਮੰਤਰੀ ਸਿੱਧੂ ਨੇ ਮੰਤਰਾਲੇ ਨੂੰ ਲਿਖੇ ਤੀਜੇ ਪੱਤਰ ਵਿੱਚ ਕਿਹਾ ਸੀ ਕਿ ਮੰਤਰਾਲਾ ਸਪਸ਼ਟ ਕਰੇ ਕਿ ਉਨ੍ਹਾਂ ਦੇ ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਜਾਣ ’ਤੇ ਮੰਤਰਾਲੇ ਨੂੰ ਕੋਈ ਉਜਰ ਹੈ ਜਾਂ ਨਹੀਂ। ਸਿੱਧੂ ਨੇ ਪੱਤਰ ਵਿੱਚ ਇਹ ਵੀ ਕਿਹਾ ਕਿ ਜੇਕਰ ਉਸ ਦੇ ਇਸ ਪੱਤਰ ਦਾ ਕੋਈ ਜਵਾਬ ਨਾ ਮਿਲਿਆ ਤਾਂ ਉਹ ‘ਹੋਰਨਾਂ ਸ਼ਰਧਾਲੂਆਂ’ ਵਾਂਗ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਏਗਾ। ਉਧਰ, ਵਿਦੇਸ਼ ਮੰਤਰਾਲੇ ਨੇ ਸਿੱਧੂ ਵੱਲੋਂ ਪਾਕਿਸਤਾਨ ਫੇਰੀ ਦੀ ਇਜਾਜ਼ਤ ਲਈ ਮੁੜ-ਮੁੜ ਗੁਜ਼ਾਰਸ਼ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ‘ਵੱਡਾ ਇਤਿਹਾਸਕ’ ਸਮਾਗਮ ਹੈ ਤੇ ਕਿਸੇ ਇੱਕ ‘ਵਿਅਕਤੀ ਵਿਸ਼ੇਸ਼’ ਨੂੰ ਲਗਾਤਾਰ ਉਭਾਰੇ ਜਾਣਾ ਇਸ ਨਾਲ ਨਾਇਨਸਾਫ਼ੀ ਹੋਵੇਗੀ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਇਹ ਟਿੱਪਣੀਆਂ ਸਿੱਧੂ ਵੱਲੋਂ ਮੰਤਰਾਲੇ ਨੂੰ ਲਿਖੇ ਪੱਤਰ ਦੇ ਸੰਦਰਭ ਵਿੱਚ ਕੀਤੀਆਂ ਸੀ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget