ਇੱਕ ਮੌਕਾ ਆਪ ਕੋ, ਨਾ ਦਿਨ ਮੇਂ ਬਿਜਲੀ ਨਾ ਹੀ ਰਾਤ ਕੋ...ਨਵਜੋਤ ਸਿੱਧੂ ਨੇ ਘੇਰੀ ਬਿਜਲੀ ਕੱਟਾਂ 'ਤੇ ਭਗਵੰਤ ਮਾਨ ਸਰਕਾਰ
ਬੀਜੇਪੀ ਨੇ ਵੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ੇਖੜੀ ਨੇ ਕਿਹਾ ਕਿ ਸਸਤੀ ਤਾਂ ਛੱਡੋ ਪੰਜਾਬ ਦੇ ਲੋਕਾਂ ਨੂੰ ਬਿਜਲੀ ਹੀ ਨਹੀਂ ਮਿਲ ਰਹੀ।
ਚੰਡੀਗੜ੍ਹ: ਬਿਜਲੀ ਕੱਟਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਇੱਕ ਮੌਕਾ ਆਪ ਕੋ, ਨਾ ਦਿਨ ਮੇਂ ਬਿਜਲੀ ਨਾ ਹੀ ਕੋ...।
ਉਨ੍ਹਾਂ ਅੱਗ ਲਿਖਿਆ ਹੈ ਕਿ ਪੰਜਾਬ ਵਿੱਚ ਵੱਡੇ ਪੱਧਰ 'ਤੇ ਬਿਜਲੀ ਕੱਟ…ਕਿਸਾਨਾਂ ਲਈ ਦੋ ਘੰਟੇ ਤੋਂ ਵੀ ਘੱਟ ਬਿਜਲੀ… PSPCL ਵੱਲੋਂ ਆਪਣੇ ਕਰਮਚਾਰੀਆਂ ਲਈ ਤਾਜ਼ਾ ਸਰਕੂਲਰ…ਇਹ ਇੰਨੀ ਬੁਰੀ ਹਾਲਤ ਨਹੀਂ ਜਿੰਨੀ ਦਿੱਸਦੀ ਹੈ, ਇਹ ਬੇਹੱਦ ਬੁਰੀ ਹੈ…।
एक मौका आप को न दिन में बिजली ना रात को…
— Navjot Singh Sidhu (@sherryontopp) April 28, 2022
Massive power cuts in Punjab… Less than two hours electricity for farmers… Recent circular by PSPCL to its employees… It’s not as bad as it looks, it’s worse… pic.twitter.com/fYqiwOrcz9
ਬੀਜੇਪੀ ਨੇ ਵੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ੇਖੜੀ ਨੇ ਕਿਹਾ ਕਿ ਸਸਤੀ ਤਾਂ ਛੱਡੋ ਪੰਜਾਬ ਦੇ ਲੋਕਾਂ ਨੂੰ ਬਿਜਲੀ ਹੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ 300 ਯੂਨਿਟ ਬਿਜਲੀ ਦੇ ਨਾਂ 'ਤੇ ਲੋਕਾਂ ਨੂੰ ਵੰਡਿਆ ਜਾ ਰਿਹਾ ਹੈ। ਪਹਿਲਾਂ 300 ਯੂਨਿਟ ਬਿਜਲੀ ਦਾ ਐਲਾਨ ਕੀਤਾ ਗਿਆ ਤੇ ਹੁਣ ਇਸ 'ਤੇ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ।
ਉਧਰ, ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਹੋ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਘੇਰਨ ਦਾ ਐਲਾਨ ਕੀਤਾ ਹੈ। ਕਿਸਾਨ ਬਿਜਲੀ ਕੱਟਾਂ ਖਿਲਾਫ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਬਿਜਲੀ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕੱਲ੍ਹ ਰੋਸ ਮੁਜ਼ਾਹਰਾ ਹੋਵੇਗਾ।
ਦੱਸ ਦਈਏ ਕਿ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਬਾਬਤ ਸਰਕਾਰ 'ਤੇ ਕਿਸਾਨ ਕਾਫੀ ਔਖੇ ਹਨ। ਪਿਛਲੇ ਇੱਕ ਹਫਤੇ ਤੋਂ ਰੋਜ਼ਾਨਾ ਅੰਮ੍ਰਿਤਸਰ ਸ਼ਹਿਰ ਤੇ ਜ਼ਿਲ੍ਹੇ 'ਚ ਵੱਡੇ ਵੱਡੇ ਬਿਜਲੀ ਕੱਟ ਲੱਗ ਰਹੇ ਹਨ। ਕਿਸਾਨਾਂ ਨੂੰ ਵੀ ਬਿਜਲੀ ਕੱਟਾਂ ਕਰਕੇ ਨੁਕਸਾਨ ਹੋ ਰਿਹਾ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਬਿਜਲੀ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ। ਕੱਲ੍ਹ ਦੇ ਧਰਨੇ ਤੋਂ ਬਾਅਦ ਹੱਲ ਨਾ ਹੋਇਆ ਤਾਂ ਕਿਸਾਨ ਵੱਡਾ ਸੰਘਰਸ਼ ਵੀ ਉਲੀਕ ਸਕਦੇ ਹਨ।
ਬੀਜੇਪੀ ਨੇ ਵੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ੇਖੜੀ ਨੇ ਕਿਹਾ ਕਿ ਸਸਤੀ ਤਾਂ ਛੱਡੋ ਪੰਜਾਬ ਦੇ ਲੋਕਾਂ ਨੂੰ ਬਿਜਲੀ ਹੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ 300 ਯੂਨਿਟ ਬਿਜਲੀ ਦੇ ਨਾਂ 'ਤੇ ਲੋਕਾਂ ਨੂੰ ਵੰਡਿਆ ਜਾ ਰਿਹਾ ਹੈ। ਪਹਿਲਾਂ 300 ਯੂਨਿਟ ਬਿਜਲੀ ਦਾ ਐਲਾਨ ਕੀਤਾ ਗਿਆ ਤੇ ਹੁਣ ਇਸ 'ਤੇ ਸ਼ਰਤਾਂ ਲਗਾਈਆਂ ਜਾ ਰਹੀਆਂ ਹਨ।