ਪੜਚੋਲ ਕਰੋ

ਬਿਜਲੀ ਸਸਤੀ ਹੋਵੇਗੀ, ਖੇਤੀ ਕਾਨੂੰਨ ਰੱਦ ਹੋਣਗੇ, ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਮਿਲੂ! ਆਪਣੇ ਇਹ ਐਲਾਨ ਪੂਰੇ ਕਰਨ ਲਈ ਸਿੱਧੂ ਨੂੰ ਕਿਹੜੀ ਸਰਕਾਰ ਦੀ ਉਡੀਕ?

ਸਿੱਧੂ ਨੇ ਇਹ ਵੀ ਐਲਾਨ ਕੀਤਾ ਕਿ ਖੇਤੀ ਕਾਨੂੰਨ ਰੱਦ ਹੋਣਗੇ। ਵਿਧਾਨ ਸਭਾ 'ਚ ਨਵਾਂ ਕਾਨੂੰਨ ਬਣਾਇਆ ਜਾਵੇਗਾ।

ਅੰਮ੍ਰਿਤਸਰ: ਅੰਮ੍ਰਿਤਸਰ 'ਚ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਕਈ ਵੱਡੇ ਐਲਾਨ ਕੀਤੇ। ਸਿੱਧੂ ਨੇ ਸਵਾਲ ਕੀਤਾ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ 12 ਰੁਪਏ ਕਿਉਂ ਮਿਲੇ? ਬਾਦਲਾਂ ਨੇ 17 ਰੁਪਏ ' ਬਿਜਲੀ ਖਰੀਦੀ ਦਿਖਾ ਕੇ 65,000 ਕਰੋੜ ਦਾ ਘੋਟਾਲਾ ਕੀਤਾ। ਸਿਆਸਤ ਨੂੰ ਧੰਦਾ ਬਣਾਇਆ। ਸਿੱਧੂ ਨੇ ਐਲਾਨ ਕੀਤਾ ਕਿ ਵਿਧਾਨ ਸਭਾ ' ਬਿਜਲੀ ਸਮਝੌਤੇ ਰੱਦ ਹੋਣਗੇ। ਪੰਜਾਬ ਦੇ ਲੋਕਾਂ ਨੂੰ ਤਿੰਨ ਤੋਂ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲੇਗੀ।

ਸਿੱਧੂ ਨੇ ਇਹ ਵੀ ਐਲਾਨ ਕੀਤਾ ਕਿ ਖੇਤੀ ਕਾਨੂੰਨ ਰੱਦ ਹੋਣਗੇ। ਵਿਧਾਨ ਸਭਾ 'ਚ ਨਵਾਂ ਕਾਨੂੰਨ ਬਣਾਇਆ ਜਾਵੇਗਾ।

ਬਿਕਰਮ ਮਜੀਠੀਆ ਤੇ ਬਿਨਾਂ ਨਾਂਅ ਲਏ ਵਾਰ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਇਨ੍ਹਾਂ ਨੇ ਸਫ਼ੇਦ ਗੱਡੀਆਂ 'ਚ ਚਿੱਟਾ ਵੇਚਿਆ ਹੈ। ਵਿਧਾਨ ਸਭਾ 'ਚ ਡਰੱਗ ਰਿਪੋਰਟ ਨਸ਼ਰ ਕੀਤੀ ਜਾਵੇਗੀ। ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਤੇ ਚਿੱਟਾ ਵੇਚਣ ਵਾਲਿਆਂ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ।

ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ, 'ਮੈਂ ਆਪਣੇ ਅਸੂਲਾਂ ਖਾਤਰ ਘਰ ਬਹਿ ਗਿਆ ਸੀ। ਅੱਜ ਹਾਈਕਮਾਨ ਨੇ ਪ੍ਰਧਾਨ ਬਣਾ ਕੇ ਕਿਹਾ ਉਹੋ ਜਿਹਾ ਪੰਜਾਬ ਬਣਾ ਦਿਉ ਜਿਹੋ ਜਿਹਾ ਪੰਜਾਬ ਦੀ ਜਨਤਾ ਚਾਹੁੰਦੀ ਹੈ।'

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਆਪਣੇ ਵਿਧਾਨ ਸਭਾ ਹਲਕੇ 'ਚ ਪਹੁੰਚੇ ਸਨ ਜਿੱਥੇ ਉਨ੍ਹਾਂ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉੱਥੇ ਹੀ ਆਪਣੇ ਹਲਕੇ ਦੇ ਗਰੀਬ ਲੋਕਾਂ ਨੂੰ ਘਰਾਂ ਦੀਆਂ ਛੱਤਾਂ ਬਣਾਉਣ ਲਈ ਗ੍ਰਾਂਟ ਲਈ ਫਾਰਮ ਦਿੱਤੇ ਗਏ।

ਸਿੱਧੂ ਨੇ ਕਿਹਾ, 'ਅੰਮ੍ਰਿਤਸਰ ਦੋ ਕਮੀਜ਼ਾਂ ਦੇ ਨਾਲ ਆਇਆ ਸੀ। ਸਿਆਸਤ 'ਚ ਚੋਣਾਂ ਲੜਨ ਤੋਂ ਪਹਿਲਾਂ ਡਰਦਾ ਸੀ। ਅੰਮ੍ਰਿਤਸਰ ਦੇ ਲੋਕਾਂ ਨੇ ਸਿੱਧੂ ਪਰਿਵਾਰ ਨੂੰ 6 ਚੋਣਾਂ 'ਚ ਜਿੱਤ ਦਿਵਾਈ ਹੈ। ਜਦੋਂ ਤਕ ਮੇਰੇ ਸਾਹ ਹਨ ਅੰਮ੍ਰਿਤਸਰ ਹੀ ਮੇਰੀ ਕਰਮ ਭੂਮੀ ਰਹੇਗੀ। ਪ੍ਰਕਾਸ਼ ਸਿੰਘ ਬਾਦਲ ਨੇ ਕੁਰੂਕਸ਼ੇਤਰ ਤੋਂ ਚੋਣ ਲੜਨ ਲਈ ਕਿਹਾ, ਜੇਟਲੀ ਨੇ ਮੰਤਰੀ ਅਹੁਦੇ ਦਾ ਆਫਰ ਕੀਤਾ ਸੀ।'

ਉਨ੍ਹਾਂ ਕਿਹਾ, 'ਸਿੱਧੂ ਪਰਿਵਾਰ ਦਾ ਰੋਮ-ਰੋਮ ਅੰਮ੍ਰਿਤਸਰ ਦਾ ਆਭਾਰੀ ਹੈ। ਅੰਮ੍ਰਿਤਸਰ 'ਚ ਮੇਰੇ 'ਤੇ ਕੋਈ ਇਹ ਇਲਜ਼ਾਮ ਨਹੀਂ ਲਾ ਸਕਦਾ ਕਿ ਕਿਸੇ 'ਤੇ ਕੋਈ ਨਜਾਇਜ਼ ਕੇਸ ਦਰਜ ਕਰਵਾਇਆ ਹੋਵੇ। ਲੋਕ ਕਰੋੜਾਂ 'ਚ ਇਕ ਚੋਣ ਲੜਦੇ ਹਨ। ਮੈਂ 47 ਲੱਖ 'ਚ 5 ਚੋਣਾਂ ਲੜੀਆਂ ਹਨ।'

ਨਵਜੋਤ ਸਿੰਘ ਸਿੱਧੂ ਨੇ ਕਿਹਾ ਆਪਣੇ ਵਿਧਾਨ ਸਭਾ ਹਲਕੇ 'ਚ ਮੇਰੇ ਤੋਂ ਪਹਿਲਾਂ 60 ਸਾਲ ਦਾ ਰਿਕਾਰਡ ਦੇਖ ਲਓ ਹੁਣ 10 ਸਾਲ 'ਚ ਪਹਿਲਾਂ ਤੋਂ 10 ਗੁਣਾਂ ਵਿਕਾਸ ਕਰਵਾਇਆ ਹੈ। ਅੱਜ 42 ਕਰੋੜ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਹਨ। 360 ਗਰੀਬ ਪਰਿਵਾਰਾਂ ਨੂੰ ਇਕ ਲੱਖ, 70 ਹਜ਼ਾਰ ਪ੍ਰਤੀ ਪਰਿਵਾਰ ਦਿੱਤੇ ਜਾਣਗੇ ਕਿ ਉਹ ਆਪਣਾ ਘਰ ਬਣਾ ਸਕਣ ਜਾਂ ਪੱਕਾ ਕਰਵਾ ਸਕਣ।

ਟਾਪ ਹੈਡਲਾਈਨ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget