ਚੰਡੀਗੜ੍ਹ: ਬਾਦਲ ਪਰਿਵਾਰ ਨੇ ਪਿਛਲੇ 10 ਸਾਲਾਂ ਦੀ ਸਰਕਾਰ ਦੌਰਾਨ 121 ਕਰੋੜ ਰੁਪਏ ਪ੍ਰਾਈਵੇਟ ਚਾਰਟਰ ਤੇ ਹੈਲੀਕਪਟਰਾਂ ਉੱਤੇ ਖਰਚੇ ਹਨ। ਇਹ ਇਲਜ਼ਾਮ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲਾਏ ਹਨ।

ਸਿੱਧੂ ਨੇ ਕਿਹਾ ਕਿ ਇਹ ਜਾਣਕਾਰੀ ਆਰਟੀਆਈ ਰਾਹੀਂ ਪ੍ਰਾਪਤ ਕੀਤੀ ਗਈ ਹੈ। ਇਸ ਤੋਂ ਸਿੱਧ ਹੁੰਦਾ ਹੈ ਕਿ ਬਾਦਲ ਪਰਿਵਾਰ ਨੇ ਜਨਤਾ ਦਾ ਪੈਸਾ ਰੱਝ ਕੇ ਬਰਬਾਦ ਕੀਤਾ ਸੀ। ਇਸ ਦੇ ਨਾਲ ਹੀ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਇਸ ਬਾਰੇ ਜਾਂਚ ਦੀ ਮੰਗ ਕੀਤੀ ਹੈ। ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਤੋਂ ਬਾਅਦ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਕਿਹਾ ਹੈ ਕਿ ਨਸ਼ਿਆਂ ਨੂੰ ਰੋਕਣ ਲਈ ਡੋਪ ਟੈਸਟ ਤੋਂ ਕੁਝ ਹਾਸਲ ਹੋਣ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਕਹਿਣਗੇ ਤਾਂ ਉਹ ਡੋਪ ਟੈਸਟ ਲਈ ਤਿਆਰ ਹਨ।